ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਤੇ ਭਾਜਪਾ ਨੇ ਪੰਜਾਬੀ ਸੂਬੇ ਲਈ ਕੀਤੇ ਵਾਅਦੇ ਨਾ ਪੁਗਾਏ: ਬਣਾਂਵਾਲੀ

07:41 AM Nov 02, 2024 IST

ਪੱਤਰ ਪ੍ਰੇਰਕ
ਮਾਨਸਾ, 1 ਨਵੰਬਰ
ਪੰਜਾਬੀ ਸੂਬਾ ਦਿਵਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਨੇ ਪੰਜਾਬ ਲਈ ਹਮੇਸ਼ਾ ਦਗੇਬਾਜ਼ੀ ਕੀਤੀ ਹੈ, ਜਿਸ ਕਰਕੇ ਪੰਜਾਬੀ ਸੂਬਾ ਬਣਨ ਸਮੇਂ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਨਹੀਂ ਪੁਗਾਏ ਗਏ। ਉਨ੍ਹਾਂ ਕਿਹਾ ਕਿ ਦੇਸ਼ ਉਤੇ ਬਹੁਤਾ ਸਮਾਂ ਕਾਂਗਰਸ ਪਾਰਟੀ ਦਾ ਰਾਜ ਰਿਹਾ ਹੈ ਅਤੇ ਹੁਣ ਲਗਾਤਾਰ ਤੀਜੀ ਵਾਰ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਦੀ ਹਕੂਮਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਅਕਾਲੀਆਂ ਦੇ ਆਪਸੀ ਗੱਠਜੋੜ ਦੌਰਾਨ ਵੀ ਪੰਜਾਬੀ ਸੂਬੇ ਲਈ ਕੀਤੇ ਹੋਏ ਵਾਅਦਿਆਂ ਨੂੰ ਕਿਸੇ ਨੇ ਨਿਭਾਉਣ ਦੀ ਕੋਈ ਕੋਸ਼ਿਸ ਨਹੀਂ ਕੀਤੀ ਹੈ। ਵਿਧਾਇਕ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਪਹਿਲੀ ਵਾਰ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੇਂਦਰ ਵੱਲੋਂ ਪੰਜਾਬ ਨਾਲ ਕੀਤੇ ਵਾਅਦਿਆਂ ਨੂੰ ਨਿਭਾਉਣ ਲਈ ਅਨੇਕਾਂ ਵਾਰ ਯਾਦ ਕਰਵਾਇਆ ਗਿਆ ਹੈ, ਪਰ ਪ੍ਰਧਾਨ ਮੰਤਰੀ ਸਮੇਤ ਹੋਰ ਕੇਂਦਰੀ ਵਜ਼ੀਰ ਪੰਜਾਬ ਨਾਲ ਲਗਾਤਾਰ ਵਿਤਕਰਾ ਕਰਦੇ ਆ ਰਹੇ ਹਨ।

Advertisement

Advertisement