ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਚੋਣ ਲਈ ਸਰਵੇ ’ਚ ਉਲਝੀਆਂ

09:03 AM Apr 19, 2024 IST

ਮਿਹਰ ਸਿੰਘ
ਕੁਰਾਲੀ, 18 ਅਪਰੈਲ
ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਜਿੱਥੇ ‘ਆਪ’, ਅਕਾਲੀ ਦਲ ਬਾਦਲ ਤੇ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਤੇਜ਼ ਕੀਤਾ ਹੋਇਆ ਹੈ ਉੱਥੇ ਕੌਮੀ ਪਾਰਟੀਆਂ ਕਾਂਗਰਸ, ਭਾਜਪਾ ਜੋ ਕਿ ਵੱਡੀਆਂ ਧਿਰਾਂ ਮੰਨੀਆਂ ਜਾ ਰਹੀਆਂ ਹਨ, ਆਪਣੇ ਉਮੀਦਵਾਰਾਂ ਦੀ ਚੋਣ ਲਈ ਸਰਵੇ ’ਚ ਉਲਝੀਆਂ ਹੋਈਆਂ ਹਨ। ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਦਾ ਐਲਾਨ ਨਾ ਹੋਣ ਕਾਰਨ ਚੋਣ ਮੈਦਾਨ ਅਜੇ ਮੱਠਾ ਨਜ਼ਰ ਆ ਰਿਹਾ ਹੈ।
ਇੱਥੇ ਇਸ ਵੇਲੇ ਕਾਂਗਰਸ ਦਾ ਕਬਜ਼ਾ ਹੈ ਪਰ ਮੌਜੂਦਾ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੂੰ ਪਾਰਟੀ ਨੇ ਹੁਣ ਚੰਡੀਗੜ੍ਹ ਤੋਂ ਟਿਕਟ ਦਿੱਤੀ ਹੈ। ਹੁਣ ਕਾਂਗਰਸ ਪਾਰਟੀ ਵੱਲੋਂ ਨਵੇਂ ਉਮੀਦਵਾਰ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਸਾਬਕਾ ਵਿਧਾਇਕ ਅੰਗਦ ਸਿੰਘ ਇਸ ਸੀਟ ਤੋਂ ਟਿਕਟ ਲਈ ਜ਼ੋਰ ਅਮਜ਼ਾਈ ਕਰ ਰਹੇ ਹਨ। ਉਧਰ, ਕਾਂਗਰਸ ਉਮੀਦਵਾਰ ਦੀ ਚੋਣ ਲਈ ਸਰਵੇ ਕਰਵਾਉਣ ਵਿੱਚ ਜੁਟੀ ਹੋਈ ਹੈ। ਆਜ਼ਾਦ ਵਿਧਾਇਕ ਅਤੇ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਵੀ ਕਾਂਗਰਸ ਪਾਰਟੀ ਦੀ ਟਿਕਟ ਜ਼ੋਰ ਅਜ਼ਮਾਈ ਕਰ ਰਹੇ ਹਨ।
ਭਾਜਪਾ ਵੱਲੋਂ ਵੀ ਇੱਥੋਂ ਆਪਣੇ ਉਮੀਦਵਾਰ ਦਾ ਹਾਲੇ ਤੱਕ ਐਲਾਨ ਨਹੀਂ ਕੀਤਾ ਗਿਆ। ਸੂਤਰਾਂ ਅਨੁਸਾਰ ਭਾਜਪਾ ਵੀ ਲੋਕ ਰਾਏ ਦੇ ਆਧਾਰ ’ਤੇ ਇੱਥੋਂ ਉਮੀਦਵਾਰ ਉਤਾਰਨ ਦੇ ਮੂਡ ਵਿੱਚ ਹੈ। ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਦੀ ਇੱਥੋਂ ਹਾਲੇ ਉਡੀਕ ਹੋ ਰਹੀ ਹੈ। ਉਧਰ, ਆਮ ਆਦਮੀ ਪਾਰਟੀ ਮਾਲਵਿੰਦਰ ਸਿੰਘ ਕੰਗ, ਅਕਾਲੀ ਦਲ ਬਾਦਲ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਅਕਾਲੀ ਦਲ ਅੰਮ੍ਰਿਤਸਰ ਕੁਸ਼ਲਪਾਲ ਸਿੰਘ ਮਾਨ ਨੂੰ ਉਮੀਦਵਾਰ ਐਲਾਨ ਚੁੱਕੇ ਹਨ।

Advertisement

Advertisement
Advertisement