ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੰਗਾਲ ’ਚ ਭਾਜਪਾ ਦੀ ਮਦਦ ਕਰ ਰਹੀਆਂ ਨੇ ਕਾਂਗਰਸ ਅਤੇ ਸੀਪੀਐੱਮ: ਮਮਤਾ

06:56 AM Apr 29, 2024 IST

ਕਾਲੀਆਚਕ, 28 ਅਪਰੈਲ
ਪੱਛਮੀ ਬੰਗਾਲ ’ਚ ਤ੍ਰਿਣਮੂਲ ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਇਕੱਲਿਆਂ ਲੜਨ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦੋਸ਼ ਲਾਇਆ ਕਿ ਕਾਂਗਰਸ ਅਤੇ ਸੀਪੀਐੱਮ ਸੂਬੇ ’ਚ ਭਾਜਪਾ ਦੀ ਸਹਾਇਤਾ ਕਰ ਰਹੀਆਂ ਹਨ। ਮਾਲਦਾ ਦੱਖਣੀ ਹਲਕੇ ’ਚ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਟੀਐੱਮਸੀ ਕੇਂਦਰ ਦੀ ਮੋਦੀ ਸਰਕਾਰ ਦਾ ਡਟ ਕੇ ਮੁਕਾਬਲਾ ਕਰੇਗੀ ਅਤੇ ਲੋੋਕ ਸਭਾ ਚੋਣਾਂ ਮਗਰੋਂ ‘ਇੰਡੀਆ’ ਗੱਠਜੋੜ ਦੀ ਸਰਕਾਰ ਬਣਾਉਣ ’ਚ ਉਹ ਵੱਡੀ ਭੂਮਿਕਾ ਅਦਾ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਸੀਪੀਐੱਮ ਸੂਬੇ ’ਚ ਭਾਜਪਾ ਦੀਆਂ ਦੋ ਅੱਖਾਂ ਵਜੋਂ ਕੰਮ ਕਰ ਰਹੀਆਂ ਹਨ। ‘ਕਾਂਗਰਸ ਅਤੇ ਸੀਪੀਐੱਮ ਆਗੂ ਪੱਛਮੀ ਬੰਗਾਲ ’ਚ ਭਾਜਪਾ ਦੀ ਬੋਲੀ ਬੋਲ ਰਹੇ ਹਨ ਅਤੇ ਟੀਐੱਮਸੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਖ਼ਿਲਾਫ਼ ਸਾਜ਼ਿਸ਼ਾਂ ਘੜ ਰਹੇ ਹਨ।’ ਐੱਸਐੱਸਸੀ ਭਰਤੀ ਬਾਰੇ ਕਲਕੱਤਾ ਹਾਈ ਕੋਰਟ ਦੇ ਹੁਕਮਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨਾਲ ਗੰਢ-ਤੁੱਪ ਕਰਕੇ ਸੀਪੀਐੱਮ ਅਧਿਆਪਕਾਂ ਦੀ ਭਰਤੀ ਰੋਕਣ ਦੀਆਂ ਸਾਜ਼ਿਸ਼ਾਂ ਘੜ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਦੀਆਂ ਨੌਕਰੀਆਂ ਖੁੱਸੀਆਂ ਹਨ, ਉਨ੍ਹਾਂ ਦੀ ਸਹਾਇਤਾ ਕੀਤੀ ਜਾਵੇਗੀ। ਮਾਲਦਾ ਉੱਤਰ ਹਲਕੇ ਦੇ ਹਬੀਬਪੁਰ ’ਚ ਇਕ ਹੋਰ ਰੈਲੀ ਨੂੰ ਸੰਬੋਧਨ ਕਰਦਿਆਂ ਮਮਤਾ ਨੇ ਭਾਜਪਾ ’ਤੇ ਦੋਸ਼ ਲਾਇਆ ਕਿ ਉਹ ਵੋਟਾਂ ਖ਼ਰੀਦਣ ਲਈ ਵੋਟਰਾਂ ਨੂੰ ਨਕਦੀ ਵੰਡ ਰਹੀ ਹੈ। -ਪੀਟੀਆਈ

Advertisement

Advertisement
Advertisement