ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਿਯੰਕਾ ਦੀ ਰੈਲੀ ’ਚ ਪਵਨ ਬਾਂਸਲ ਨਾਲ ਹੋਈ ਧੱਕਾ-ਮੁੱਕੀ ਤੋਂ ਕਾਂਗਰਸੀ ਖ਼ਫਾ

08:45 AM May 30, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਮਈ
ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ ਵਿੱਚ ਸੀਨੀਅਰ ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਵੱਲੋਂ ਕੀਤੀ ਰੈਲੀ ਵਿੱਚ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨਾਲ ਹੋਈ ਹਲਕੀ ਧੱਕਾ-ਮੁੱਖੀ ਤੋਂ ਕਾਂਗਰਸੀ ਖਫ਼ਾ ਦਿਖਾਈ ਦੇ ਰਹੇ ਹਨ। ਅੱਜ ਚੰਡੀਗੜ੍ਹ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੇਅਰ ਹਰਫੂਲ ਕਲਿਆਣ, ਕਾਂਗਰਸ ਦੇ ਬਾਜ਼ੀਗਰ ਸੈੱਲ ਦੇ ਪ੍ਰਧਾਨ ਮਦਨ ਲਾਲ ਮਾੜੀ, ਸੁਨੀਲ ਬੋਧ, ਅਮਿਤ ਲਾਹੌਰੀਆ, ਵਾਰਡ ਨੰਬਰ 26 ਦੇ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਅਤੇ ਮੁਹੰਮਦ ਨਾਸਿਰ ਨੇ ਪ੍ਰੈੱਸ ਕਲੱਬ ਵਿੱਚ ਗੱਲਬਾਤ ਕਰਦਿਆਂ ਆਪਣੀ ਨਾਰਾਜ਼ਗੀ ਜਤਾਈ। ਉਨ੍ਹਾਂ ਕਿਹਾ ਕਿ ‘ਆਪ’ ਕੌਂਸਲਰਾਂ ਵੱਲੋਂ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੂੰ ਰੈਲੀ ਦੀ ਮੁੱਖ ਸਟੇਜ ’ਤੇ ਪਿੱਛੇ ਧੱਕਣਾ ਗਲਤ ਹੈ। ਸਾਬਕਾ ਮੇਅਰ ਹਰਫੂਲ ਕਲਿਆਣ ਨੇ ਕਿਹਾ ਕਿ ‘ਆਪ’ ਨਾਲ ਗੱਠਜੋੜ ਕਰਨਾ ਕਾਂਗਰਸ ਦੀ ਵੱਡੀ ਭੁੱਲ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਚੰਡੀਗੜ੍ਹ ਵਿੱਚ ‘ਆਪ’ ਦਾ ਗੱਠਜੋੜ ਹੋਇਆ ਹੈ, ਕਾਂਗਰਸੀਆਂ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ ਤੇ ਕਾਂਗਰਸੀਆਂ ਦੇ ਨਾਲ ‘ਆਪ’ ਕੌਂਸਲਰ ਵੀ ਮਨੀਸ਼ ਤਿਵਾੜੀ ਨੂੰ ਚੋਣਾਂ ਵਿੱਚ ਹਰਾਉਣ ਦੀ ਸਾਜ਼ਿਸ਼ ਰਚ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਕੌਂਸਲਰਾਂ ਨੂੰ ਪਵਨ ਬਾਂਸਲ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਚੰਡੀਗੜ੍ਹ ਕਾਂਗਰਸ ਦੇ ਬਾਜ਼ੀਗਰ ਸੈੱਲ ਦੇ ਪ੍ਰਧਾਨ ਮਦਨ ਲਾਲ ਮਾੜੀ ਨੇ ਕਿਹਾ ਕਿ ਜੇਕਰ ‘ਆਪ’ ਆਗੂਆਂ ਨੇ ਪਵਨ ਬਾਂਸਲ ਤੋਂ ਮੁਆਫੀ ਨਾ ਮੰਗੀ ਤਾਂ ਉਹ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਨੂੰ ਛੱਡ ਕੇ ‘ਨੋਟਾ’ ਨੂੰ ਵੋਟ ਪਾਉਣਗੇ।

Advertisement

Advertisement
Advertisement