ਕਾਂਗਰਸ ਨੇ 45 ਹੋਰ ਉਮੀਦਵਾਰ ਐਲਾਨੇ
07:08 AM Mar 24, 2024 IST
Advertisement
ਨਵੀਂ ਦਿੱਲੀ, 23 ਮਾਰਚ
ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਅੱਜ 45 ਹੋਰ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ ਸਭ ਤੋਂ ਪ੍ਰਮੁੱਖ ਨਾਮ ਪਾਰਟੀ ਦੀ ਉੱਤਰ ਪ੍ਰਦੇਸ਼ ਇਕਾਈ ਦੇ ਪ੍ਰਧਾਨ ਅਜੈ ਰਾਏ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੈ ਸਿੰਘ ਦਾ ਹੈ। ਅਜੈ ਰਾਏ ਨੂੰ ਵਾਰਾਣਸੀ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਉਤਾਰਿਆ ਗਿਆ ਹੈ। ਦਿਗਵਿਜੈ ਸਿੰਘ ਨੂੰ ਮੱਧ ਪ੍ਰਦੇਸ਼ ਦੇ ਰਾਜਗੜ੍ਹ ਤੋਂ ਟਿਕਟ ਦਿੱਤੀ ਗਈ ਹੈ। ਮਹਾਰਾਸ਼ਟਰ ਦੇ ਨਾਗਪੁਰ ਤੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਖ਼ਿਲਾਫ਼ ਵਿਕਾਸ ਠਾਕਰੇ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਬਸਪਾ ਤੋਂ ਕਾਂਗਰਸ ’ਚ ਸ਼ਾਮਲ ਹੋਏ ਲੋਕ ਸਭਾ ਮੈਂਬਰ ਦਾਨਿਸ਼ ਅਲੀ ਨੂੰ ਅਮਰੋਹਾ ਤੋਂ ਟਿਕਟ ਦਿੱਤੀ ਗਈ ਹੈ। -ਪੀਟੀਆਈ
Advertisement
Advertisement