For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਵੱਲੋਂ ਮਹਿਲਾਵਾਂ ਲਈ ਪੰਜ ਗਾਰੰਟੀਆਂ ਦਾ ਐਲਾਨ

06:57 AM Mar 14, 2024 IST
ਕਾਂਗਰਸ ਵੱਲੋਂ ਮਹਿਲਾਵਾਂ ਲਈ ਪੰਜ ਗਾਰੰਟੀਆਂ ਦਾ ਐਲਾਨ
ਡੌਂਡਾਈਚਾ ਵਿੱਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਨੇਤਾ ਰਾਹੁਲ ਗਾਂਧੀ। -ਫੋਟੋ: ਪੀਟੀਆਈ
Advertisement

ਧੂਲੇ, 13 ਮਾਰਚ
ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਜੇ ਲੋਕ ਸਭਾ ਚੋਣਾਂ ’ਚ ਉਨ੍ਹਾਂ ਦੀ ਪਾਰਟੀ ਸੱਤਾ ’ਚ ਆਉਂਦੀ ਹੈ ਤਾਂ ਪੰਜ ‘ਮਹਿਲਾ ਨਿਆਂ’ ਗਾਰੰਟੀਆਂ ਦਿੱਤੀਆਂ ਜਾਣਗੀਆਂ ਜਿਸ ’ਚ ਦੇਸ਼ ਦੀਆਂ ਗਰੀਬ ਮਹਿਲਾਵਾਂ ਦੇ ਖਾਤਿਆਂ ’ਚ ਇਕ ਲੱਖ ਰੁਪਿਆ ਸਾਲਾਨਾ ਜਮ੍ਹਾਂ ਕਰਾਉਣ ਦੇ ਨਾਲ ਨਾਲ ਨੌਕਰੀਆਂ ’ਚ 50 ਫੀਸਦੀ ਕੋਟਾ ਦਿੱਤਾ ਜਾਵੇਗਾ। ਰਾਹੁਲ ਨੇ ਕਿਹਾ ਕਿ ਲੋਕ ਆਖਦੇ ਹਨ ਕਿ ਈਵੀਐੱਮ ਹਟਾਓ ਪਰ ਚੋਣ ਕਮਿਸ਼ਨ ਉਨ੍ਹਾਂ ਦੀ ਗੱਲ ਨਹੀਂ ਸੁਣ ਰਿਹਾ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਬੈਲੇਟ ਪੇਪਰ ਨਾਲ ਹੋਣੀਆਂ ਚਾਹੀਦੀਆਂ ਹਨ।
ਏਆਈਸੀਸੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਜੇ ਕਾਂਗਰਸ ਸੱਤਾ ’ਚ ਆਉਂਦੀ ਹੈ ਤਾਂ ਕੋਟੇ ਦੀ 50 ਫੀਸਦੀ ਹੱਦ ਨੂੰ ਹਟਾਉਣ ਲਈ ਸੰਵਿਧਾਨ ’ਚ ਸੋਧ ਕੀਤੀ ਜਾਵੇਗੀ। ‘ਭਾਰਤ ਜੋੜੋ ਨਿਆਏ ਯਾਤਰਾ’ ਤਹਿਤ ਮਹਾਰਾਸ਼ਟਰ ਦੇ ਧੂਲੇ ਜ਼ਿਲ੍ਹੇ ’ਚ ਇਕ ਮਹਿਲਾ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ‘ਪੰਜ ਮਹਿਲਾ ਗਾਰੰਟੀਆਂ’ ਦੀ ਘੋਸ਼ਣਾ ਕੀਤੀ। ਰਾਹੁਲ ਗਾਂਧੀ ਨੇ ਵਾਅਦਾ ਕੀਤਾ ਕਿ ਮਾਨਤਾ ਪ੍ਰਾਪਤ ਆਸ਼ਾ, ਆਂਗਨਵਾੜੀ ਅਤੇ ਮਿਡ ਡੇਅ ਮੀਲ ’ਚ ਕੰਮ ਕਰਦੀਆਂ ਮਹਿਲਾਵਾਂ ਲਈ ਬਜਟ ’ਚ ਕੇਂਦਰ ਸਰਕਾਰ ਦੀ ਹਿੱਸੇਦਾਰੀ ਦੁੱਗਣੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਜ਼ਿਲ੍ਹੇ ’ਚ ਮਾਤਾ ਸਾਵਿਤਰੀਬਾਈ ਫੂਲੇ ਹੋਸਟਲ ਸਥਾਪਤ ਕੀਤੇ ਜਾਣਗੇ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×