For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਵੱਲੋਂ ਸੁਭਾਸ਼ ਚੋਪੜਾ ਤਾਲਮੇਲ ਕਮੇਟੀ ਦੇ ਚੇਅਰਮੈਨ ਨਿਯੁਕਤ

10:39 AM Apr 22, 2024 IST
ਕਾਂਗਰਸ ਵੱਲੋਂ ਸੁਭਾਸ਼ ਚੋਪੜਾ ਤਾਲਮੇਲ ਕਮੇਟੀ ਦੇ ਚੇਅਰਮੈਨ ਨਿਯੁਕਤ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 21 ਅਪਰੈਲ
ਆਲ ਇੰਡੀਆ ਕਾਂਗਰਸ ਕਮੇਟੀ ਦੇ ਦਿੱਲੀ ਇੰਚਾਰਜ ਦੀਪਕ ਬਾਵਰੀਆ ਨੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚੋਪੜਾ ਨੂੰ ਚੋਣ ਪ੍ਰਬੰਧਨ ਕਮੇਟੀ ਅਤੇ ਤਾਲਮੇਲ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦੀ ਕੇਂਦਰੀ ਲੀਡਰਸ਼ਿਪ ਦੀ ਪ੍ਰਵਾਨਗੀ ਨਾਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਵਿੱਚ ਇਹ ਅਹੁਦਾ ਸੌਂਪਿਆ ਗਿਆ। ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਕਿਹਾ ਕਿ ਸੁਭਾਸ਼ ਚੋਪੜਾ ਕੋਲ ਚੋਣ ਪ੍ਰਬੰਧਨ ਅਤੇ ਤਾਲਮੇਲ ਕਮੇਟੀਆਂ ਵਿੱਚ ਸੰਸਦੀ ਚੋਣਾਂ ਲਈ ਰਣਨੀਤੀ ਬਣਾਉਣ ਅਤੇ ਕਾਰਜਸ਼ੈਲੀ ਬਣਾਉਣ ਦਾ ਚੰਗਾ ਤਜਰਬਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਕਾਂਗਰਸ ਭਾਜਪਾ ਦੀ ਕੇਂਦਰ ਸਰਕਾਰ ਅਤੇ ਇਸ ਦੇ ਸੰਸਦ ਮੈਂਬਰਾਂ ਦੀਆਂ ਪਿਛਲੇ 10 ਸਾਲਾਂ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਨ ਲਈ ਹਮਲਾਵਰ ਚੋਣ ਮੁਹਿੰਮ ਚਲਾਏਗੀ।

Advertisement

Advertisement
Author Image

sukhwinder singh

View all posts

Advertisement
Advertisement
×