For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਵੱਲੋਂ ਸੁਖਦੇਵ ਸਿੰਘ ਰਿਆੜ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

11:37 AM Oct 13, 2024 IST
ਕਾਂਗਰਸ ਵੱਲੋਂ ਸੁਖਦੇਵ ਸਿੰਘ ਰਿਆੜ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ
ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਵਿਧਾਇਕਾ ਅਰੁਣਾ ਚੌਧਰੀ ਅਤੇ ਅਸ਼ੋਕ ਚੌਧਰੀ।
Advertisement

ਸਰਬਜੀਤ ਸਾਗਰ
ਦੀਨਾਨਗਰ, 12 ਅਕਤੂਬਰ
ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਨਵੀਆਂ ਨਿਯੁਕਤੀਆਂ ਕਰਦਿਆਂ ਅੱਜ ਪਾਰਟੀ ਦੇ ਸਰਗਰਮ ਵਰਕਰਾਂ ਨੂੰ ਅਹਿਮ ਅਹੁਦੇਦਾਰੀਆਂ ਦਿੱਤੀਆਂ ਗਈਆਂ। ਇਨ੍ਹਾਂ ਅਹੁਦੇਦਾਰਾਂ ਵਿੱਚ ਇੰਜਨੀਅਰ ਸੁਖਦੇਵ ਸਿੰਘ ਰਿਆੜ ਨੂੰ ਜ਼ਿਲ੍ਹੇ ਦਾ ਸੀਨੀਅਰ ਮੀਤ ਪ੍ਰਧਾਨ ਲਗਾਇਆ ਗਿਆ ਹੈ ਜਦੋਂਕਿ ਹਰਭਜਨ ਸਿੰਘ ਗਾਹਲੜੀ ਅਤੇ ਸੁਖਦੇਵ ਸਿੰਘ ਪਿੰਡ ਬਹਾਦਰ ਨੂੰ ਜ਼ਿਲ੍ਹਾ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਮੌਕੇ ਦੀਨਾਨਗਰ ਦੀ ਵਿਧਾਇਕਾ ਅਰੁਣਾ ਚੌਧਰੀ ਅਤੇ ਕਾਂਗਰਸ ਕਮੇਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਚੌਧਰੀ ਵੱਲੋਂ ਨਵਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤੇ ਗਏ। ਅਰੁਣਾ ਚੌਧਰੀ ਨੇ ਕਿਹਾ ਕਿ ਉਹ ਆਸ ਕਰਦੇ ਹਨ ਕਿ ਇਹ ਅਹੁਦੇਦਾਰ ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਹੋਰ ਜ਼ਿਆਦਾ ਮਿਹਨਤ ਕਰਦੇ ਹੋਏ ਪਾਰਟੀ ਦੀ ਤਰੱਕੀ ਤੇ ਮਜ਼ਬੂਤੀ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅੰਦਰ ਵਧੀਆ ਕੰਮ ਕਰਨ ਵਾਲਿਆਂ ਨੂੰ ਪਾਰਟੀ ਨੇ ਹਮੇਸ਼ਾ ਹੀ ਉੱਚ ਅਹੁਦੇ ਪ੍ਰਦਾਨ ਕਰ ਕੇ ਮਾਣ ਸਨਮਾਨ ਦਿੱਤਾ ਹੈ।
ਅਸ਼ੋਕ ਚੌਧਰੀ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਇਸ ਦੌਰਾਨ ਸੁਖਦੇਵ ਸਿੰਘ ਰਿਆੜ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ।

Advertisement

Advertisement
Advertisement
Author Image

Advertisement