ਕਾਂਗਰਸ ਵੱਲੋਂ ਸ਼ਮਸ਼ੇਰ ਸਿੰਘ ਦੂਲੋਂ ਅਬਜ਼ਰਵਰ ਨਿਯੁਕਤ
11:43 AM Sep 28, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਖੰਨਾ, 27 ਸਤੰਬਰ
ਆਲ ਇੰਡੀਆ ਕਾਂਗਰਸ ਪਾਰਟੀ ਵੱਲੋਂ ਹਰਿਆਣਾ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਸ਼ਮਸ਼ੇਰ ਸਿੰਘ ਦੂਲੋਂ ਨੂੰ ਸੰਸਦੀ ਹਲਕੇ ਸਿਰਸਾ ਦਾ ਮੁੱਖ ਇੰਚਾਰਜ ਤੇ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਸ੍ਰੀ ਦੂਲੋਂ ਦੀ ਇਸ ਨਿਯੁਕਤੀ ਨਾਲ ਉਨ੍ਹਾਂ ਦੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸੇ ਦੌਰਾਨ ਸ੍ਰੀ ਦੂਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਜ਼ੁੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸਿਰਸਾ ਸੰਸਦੀ ਹਲਕੇ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ਵਿਚ ਚੋਣ ਪ੍ਰਚਾਰ ਕਰਕੇ ਉਥੋਂ ਚੋਣ ਲੜ ਰਹੇ ਉਮੀਦਵਾਰਾਂ ਦੀ ਜਿੱਤਲਈ ਦਿਨ-ਰਾਤ ਮਿਹਨਤ ਕਰਨਗੇ।
Advertisement
Advertisement
Advertisement