ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਕਾਂਗਰਸ ਹੋਈ ਸਰਗਰਮ

10:21 AM Jun 07, 2024 IST
ਮੀਟਿੰਗ ਵਿੱਚ ਵਿਚਾਰ ਚਰਚਾ ਕਰਦੇ ਹੋਏ ਕਾਂਗਰਸੀ ਆਗੂ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 6 ਜੂਨ
ਲੋਕ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇਵੇਂਦਰ ਯਾਦਵ ਨੇ ਅੱਜ ਦਿੱਲੀ ਦੀ ਮੌਜੂਦਾ ਸਥਿਤੀ ’ਤੇ ਚਰਚਾ ਕਰਨ ਲਈ ਕਾਂਗਰਸ ਦੇ ਆਗੂਆਂ ਦੀ ਅਹਿਮ ਬੈਠਕ ਬੁਲਾਈ। ਇਸ ਵਿੱਚ ਭਵਿੱਖ ਦੀ ਰਣਨੀਤੀ ਲਈ ਤਿਆਰ ਕੀਤੀ ਗਈ ਰੂਪ ਰੇਖਾ ਸ਼ਾਮਲ ਹੈ। ਮੀਟਿੰਗ ਵਿੱਚ ਕਾਂਗਰਸ ਦੇ ਜਨਰਲ ਸਕੱਤਰ ਦਿੱਲੀ ਇੰਚਾਰਜ ਦੀਪਕ ਬਾਬਰੀਆ ਵੀ ਮੌਜੂਦ ਸਨ। ਸ੍ਰੀ ਯਾਦਵ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਪਿਛਲੀਆਂ ਚੋਣਾਂ ਦੇ ਮੁਕਾਬਲੇ ਰਾਜਧਾਨੀ ਵਿੱਚ ਕਾਂਗਰਸ ਦੀ ਵੋਟ ਫ਼ੀਸਦ ਕਾਫ਼ੀ ਵਧੀ ਹੈ ਅਤੇ ਕਈ ਵਿਧਾਨ ਸਭਾ ਹਲਕਿਆਂ ਵਿੱਚ ਕਾਂਗਰਸੀ ਉਮੀਦਵਾਰਾਂ ਨੂੰ ਭਾਰੀ ਸਮਰਥਨ ਮਿਲਿਆ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਸਾਨੂੰ ਸੰਗਠਨ ਨੂੰ ਮਜ਼ਬੂਤ ​​ਕਰਨ ਵੱਲ ਧਿਆਨ ਦੇਣਾ ਹੋਵੇਗਾ, ਜਿਸ ਲਈ ਹਰ ਬੂਥ ’ਤੇ ਆਪਣੇ ਵਰਕਰਾਂ ਨੂੰ ਪਾਰਟੀ ਦੀ ਵਿਚਾਰਧਾਰਾ ਅਤੇ ਖੇਤਰੀ ਵਰਕਰਾਂ ਨੂੰ ਜ਼ਿੰਮੇਵਾਰੀ ਦੇ ਕੇ ਲੋਕਾਂ ਵਿੱਚ ਪਛਾਣ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰਾਂ ਨੂੰ ਆਪਣੀ ਪਛਾਣ ਬਣਾਉਣੀ ਪਵੇਗੀ ਅਤੇ ਲੋਕਾਂ ਨੂੰ ਦੱਸਣਾ ਹੋਵੇਗਾ ਕਿ ਉਨ੍ਹਾਂ ਦੇ ਭਵਿੱਖ ਵਿੱਚ ਕਾਂਗਰਸ ਪਾਰਟੀ ਹੀ ਉਨ੍ਹਾਂ ਲਈ ਲਾਹੇਵੰਦ ਹੋਵੇਗੀ ਕਿਉਂਕਿ ਕਾਂਗਰਸ ਸਰਕਾਰ ਨੇ ਆਪਣੇ 15 ਸਾਲਾਂ ਦੇ ਸ਼ਾਸਨ ਦੌਰਾਨ ਦਿੱਲੀ ਦਾ ਜੋ ਵਿਕਾਸ ਕਰਵਾਇਆ ਸੀ, ਉਹ 2014 ਤੋਂ ਬਾਅਦ ਲਗਪਗ ਰੁਕ ਗਿਆ ਹੈ। ਉਨ੍ਹਾਂ ਕਿਹ ਕਿ ਭਾਜਪਾ ਨੇ 2014, 2019 ਅਤੇ 2024 ਵਿੱਚ ਦਿੱਲੀ ਵਿੱਚ ਇੱਕ ਨੂੰ ਛੱਡ ਕੇ ਮੌਜੂਦਾ ਸੰਸਦ ਮੈਂਬਰਾਂ ਨੂੰ ਟਿਕਟ ਨਹੀਂ ਦਿੱਤੀ ਕਿਉਂਕਿ ਪਿਛਲੇ 10 ਸਾਲਾਂ ਵਿੱਚ ਭਾਜਪਾ ਨੇ ਸਿਰਫ ਖੋਖਲੇ, ਬੇਬੁਨਿਆਦ ਅਤੇ ਅਧੂਰੇ ਵਾਅਦੇ ਕਰਕੇ ਜਨਤਾ ਨੂੰ ਗੁੰਮਰਾਹ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਤੇ ਬਲਾਕ ਪ੍ਰਧਾਨਾਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਵਰਕਰਾਂ ਦੀਆਂ ਟੀਮਾਂ ਬਣਾ ਕੇ ਹਰ ਬੂਥ ’ਤੇ ਸਰਗਰਮੀ ਨਾਲ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਵਰਕਰ ਮਹਿੰਗਾਈ, ਬੇਰੁਜ਼ਗਾਰੀ, ਭਾਜਪਾ ਸਰਕਾਰ ਦੀਆਂ 10 ਸਾਲਾਂ ਦੀਆਂ ਨਾਕਾਮੀਆਂ ਅਤੇ ਗਲਤ ਨੀਤੀਆਂ ਨੂੰ ਪੂਰੀ ਦਿੱਲੀ ਵਿੱਚ ਉਜਾਗਰ ਕਰਨਗੇ।

Advertisement

ਰਾਜਧਾਨੀ ਵਿੱਚ ਪਾਣੀ ਦੇ ਸੰਕਟ ’ਤੇ ਚਿੰਤਾ ਪ੍ਰਗਟਾਈ

ਦੇਵੇਂਦਰ ਯਾਦਵ ਨੇ ਰਾਜਧਾਨੀ ਵਿੱਚ ਚੱਲ ਰਹੀ ਪਾਣੀ ਦੀ ਕਮੀ ਉੱਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਸਿਆਸਤ ਤੋਂ ਉਪਰ ਉਠ ਕੇ ਦਿੱਲੀ ਵਾਸੀਆਂ ਨੂੰ ਤਪਦੀ ਗਰਮੀ ਵਿੱਚ ਪਾਣੀ ਦੇ ਸੰਕਟ ਤੋਂ ਰਾਹਤ ਦਿਵਾਉਣ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਪਸੀ ਲੜਾਈਆਂ ਅਤੇ ਪ੍ਰਸ਼ਾਸਨਿਕ ਕਾਰਵਾਈਆਂ ਕਾਰਨ ਦਿੱਲੀ ਨੂੰ ਹਰ ਸਾਲ ਪਾਣੀ ਦੇ ਸੰਕਟ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਯਮੁਨਾ ਦੇ ਘਟਦੇ ਪਾਣੀ ਦੇ ਪੱਧਰ ਦਾ ਜਲਦੀ ਨੋਟਿਸ ਲੈਣਾ ਚਾਹੀਦਾ ਹੈ ਅਤੇ ਨੇੜਲੇ ਰਾਜਾਂ ਤੋਂ ਪਾਣੀ ਛੱਡਣ ਦੀ ਨੀਤੀ ਬਣਾਉਣੀ ਚਾਹੀਦੀ ਹੈ।

Advertisement
Advertisement