ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਲਕਾ ਗੁਰਦਾਸਪੁਰ ਤੋਂ ਉਮੀਦਵਾਰ ਐਲਾਨਣ ’ਚ ਪੱਛੜੀ ਕਾਂਗਰਸ

07:41 AM Apr 25, 2024 IST

ਦਲਬੀਰ ਸੱਖੋਵਾਲੀਆ
ਬਟਾਲਾ, 24 ਅਪਰੈਲ
ਲੋਕ ਸਭਾ ਹਲਕਾ ਗੁਰਦਾਸਪੁਰ ’ਚ ਕਾਂਗਰਸ ਪਾਰਟੀ ਨੂੰ ਛੱਡ ਕੇ ਬਾਕੀ ਤਿੰਨੋਂ ਸਿਆਸੀ ਧਿਰਾਂ ਨੇ ਉਮੀਦਵਾਰ ਐਲਾਨ ਕੇ ਚੋਣ ਮੈਦਾਨ ਭਖ਼ਾ ਲਿਆ ਹੈ ਜਦਕਿ ਹਲਕੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀਆਂ ਨਜ਼ਰਾਂ ਦਿੱਲੀ ਹਾਈ ਕਮਾਨ ’ਤੇ ਟਿਕੀਆਂ ਹੋਈਆਂ ਹਨ। ਕਾਂਗਰਸੀ ਉਮੀਦਵਾਰ ਸਬੰਧੀ ਹਲਕੇ ’ਚ ਚਰਚੇ ਗਰਮ ਹਨ। ਭਾਜਪਾ ਨੇ ਇਸ ਹਲਕੇ ਤੋਂ ਦਿਨੇਸ਼ ਬੱਬੂ ਨੂੰ ਚੋਣ ਪਿੜ ’ਚ ਉਤਾਰ ਕੇ ਪਹਿਲਕਦਮੀ ਕੀਤੀ ਹੈ ਜਦਕਿ ‘ਆਪ’ ਵੱਲੋਂ ਸੂਬਾਈ ਮੀਤ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਉਮੀਦਵਾਰ ਹਨ। ਸ਼੍ਰੋਮਣੀ ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ ਚੋਣ ਪਿੜ ’ਚ ਡਟੇ ਹੋਏ ਹਨ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਲਗਪਗ ਤਿੰਨ ਦਹਾਕਿਆਂ ਬਾਅਦ ਆਪਣੇ ਬਲਬੂਤੇ ’ਤੇ ਚੋਣ ਮੈਦਾਨ ’ਚ ਨਿੱਤਰਿਆ ਹੈ। ਲੋਕਾਂ ਨੇ ਦੱਸਿਆ ਕਿ ਇਸ ਹਲਕੇ ਤੋਂ ਕਾਂਗਰਸ ਪਾਰਟੀ ਵੱਲੋਂ ਸਾਬਕਾ ਉਪ ਮੁੱਖ ਮੰਤਰੀ ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਪਾਰਟੀ ਦੇ ਸੀਨੀਅਰ ਲੀਡਰ ਅਤੇ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਨਾਵਾਂ ਦੀ ਚਰਚਾ ਹੈ। ਹਾਈ ਕਮਾਨ ਨੇ ਜੇਕਰ ਕਿਸੇ ਹਿੰਦੂ ਚਿਹਰੇ ਨੂੰ ਟਿਕਟ ਦਿੱਤੀ ਤਾਂ ਉਨ੍ਹਾਂ ਵਿਚ ਪਠਾਨਕੋਟ ਤੋਂ ਸਾਬਕਾ ਵਿਧਾਇਕ ਅਮਿਤ ਵਿੱਜ ਦੇ ਨਾਂ ਦੀ ਵੀ ਚਰਚਾ ਹੈ। ਲੋਕਾਂ ਦਾ ਮੰਨਣਾ ਹੈ ਕਿ ਜੇ ਹਾਈ ਕਮਾਨ ਸ੍ਰੀ ਰੰਧਾਵਾ ਜਾਂ ਸ੍ਰੀ ਬਾਜਵਾ ’ਚੋਂ ਕਿਸੇ ਨੂੰ ਟਿਕਟ ਦਿੰਦੀ ਹੈ ਤਾਂ ਮੁਕਾਬਲਾ ਸਖ਼ਤ ਹੋ ਸਕਦਾ ਹੈ। ਗੁਰਦਾਸਪੁਰ ਤੋਂ ਕਾਂਗਰਸ ਦੇ ਮਰਹੂਮ ਸੁਖਬੰਸ ਕੌਰ ਭਿੰਡਰ ਛੇ ਵਾਰ ਸੰਸਦ ਮੈਂਬਰ ਰਹੇ ਸਨ।

Advertisement

Advertisement
Advertisement