For the best experience, open
https://m.punjabitribuneonline.com
on your mobile browser.
Advertisement

ਕਾਂਗਰਸ, ਭਾਜਪਾ, ‘ਆਪ’ ਤੇ ਅਕਾਲੀ ਦਲ ਨੇ ਸਰਕਾਰੀ ਅਦਾਰੇ ਖ਼ਤਮ ਕੀਤੇ: ਬਲਵਿੰਦਰ ਕੁਮਾਰ

07:51 AM May 31, 2024 IST
ਕਾਂਗਰਸ  ਭਾਜਪਾ  ‘ਆਪ’ ਤੇ ਅਕਾਲੀ ਦਲ ਨੇ ਸਰਕਾਰੀ ਅਦਾਰੇ ਖ਼ਤਮ ਕੀਤੇ  ਬਲਵਿੰਦਰ ਕੁਮਾਰ
ਰੋਡ ਸ਼ੋਅ ਦੌਰਾਨ ਲੋਕਾਂ ਦਾ ਪਿਆਰ ਕਬੂਲਦੇ ਹੋਏ ਬਲਵਿੰਦਰ ਕੁਮਾਰ। -ਫੋਟੋ: ਮਲਕੀਅਤ
Advertisement

ਪੱਤਰ ਪ੍ਰੇਰਕ
ਸ਼ਾਹਕੋਟ, 30 ਮਈ
ਲੋਕ ਸਭਾ ਹਲਕਾ ਜਲੰਧਰ ਤੋਂ ਬਸਪਾ ਦੇ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਸ਼ਾਹਕੋਟ ’ਚ ਰੋਡ ਸ਼ੋਅ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ, ਭਾਜਪਾ, ‘ਆਪ’ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰੀ ਅਤੇ ਅਰਧ-ਸਰਕਾਰੀ ਅਦਾਰਿਆਂ ਦਾ ਭੋਗ ਪਾ ਕੇ ਦੇਸ਼ ਅੰਦਰ ਬੇਰੁਜ਼ਗਾਰੀ ਤੇ ਗ਼ਰੀਬੀ ਵਿਚ ਵਾਧਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਵੱਲੋਂ ਧਾਰਨ ਕੀਤੀਆਂ ਨਿੱਜੀਕਰਨ ਦੀਆਂ ਨੀਤੀਆਂ ਨੇ ਸਿੱਖਿਆ ਦਾ ਵਪਾਰੀਕਰਨ ਅਤੇ ਸਿਹਤ ਸਹੂਲਤਾਂ ਦਾ ਮਲੀਆਮੇਟ ਕਰ ਦਿੱਤਾ ਹੈ। ਠੇਕੇਦਾਰੀ ਸਿਸਟਮ ਲਾਗੂ ਕਰ ਕੇ ਕਿਰਤੀਆਂ ਦਾ ਆਰਥਿਕ ਸੋਸ਼ਣ ਕੀਤਾ ਜਾ ਰਿਹਾ ਹੈ। ਇਨ੍ਹਾਂ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਹੀ ਦਲਿਤ ਸਮਾਜ ਅੱਜ ਵੀ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਿਹਾ ਹੈ। ਇਹ ਸਾਰੀਆਂ ਪਾਰਟੀਆਂ ਹੁਣ ਤੱਕ ਲੋਕਾਂ ਨੂੰ ਝੂਠੇ ਲਾਰੇ ਅਤੇ ਫੋਕੇ ਵਾਅਦੇ ਕਰ ਕੇ ਉਨ੍ਹਾਂ ਕੋਲੋ ਵੋਟਾਂ ਬਟੋਰਦੇ ਆਏ ਹਨ। ਉਨ੍ਹਾਂ ਕਿਹਾ ਕਿ ਦਲਿਤਾਂ ਦੇ ਹਿੱਤਾਂ ਦੀ ਰਾਖੀ ਸਿਰਫ਼ ਬਸਪਾ ਹੀ ਕਰ ਸਕਦੀ ਹੈ। ਉਨ੍ਹਾਂ ਦਲਿਤਾਂ ਦੇ ਹਿੱਤਾਂ ਦੀ ਪਹਿਰੇਦਾਰ ਪਾਰਟੀ ਦੇ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਤੋਂ ਇਲਾਵਾ ਕਈ ਹੋਰ ਬਸਪਾ ਆਗੂਆਂ ਨੇ ਵੀ ਵਿਚਾਰ ਸਾਂਝੇ ਕੀਤੇ।

Advertisement

Advertisement
Author Image

joginder kumar

View all posts

Advertisement
Advertisement
×