ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ, ਭਾਜਪਾ ਅਤੇ ‘ਆਪ’ ਕਿਸਾਨ ਵਿਰੋਧੀ: ਸ਼ਰਮਾ

08:30 AM May 26, 2024 IST
ਪਟਿਆਲਾ ਨੇੜਲੇ ਪਿੰਡਾਂ ਵਿੱਚ ਪ੍ਰਚਾਰ ਕਰਦੇ ਹੋਏ ਅਕਾਲੀ ਉਮੀਦਵਾਰ ਐੱਨਕੇ ਸ਼ਰਮਾ।

ਸਰਬਜੀਤ ਸਿੰਘ ਭੰਗੂ
ਪਟਿਆਲਾ, 25 ਮਈ
ਇੱਥੋਂ ਲੋਕ ਸਭਾ ਹਲਕਾ ਪਟਿਆਲਾ ਤੋਂ ਅਕਾਲੀ ਉਮੀਦਵਾਰ ਐੱਨਕੇ ਸ਼ਰਮਾ ਨੇ ਆਪਣੀ ਚੋਣ ਮੁਹਿੰਮ ਦੌਰਾਨ ਅੱਜ ਪਟਿਆਲਾ ਅਤੇ ਆਸ-ਪਾਸ ਦੇ ਪਿੰਡਾਂ ’ਚ ਟਰੈਕਟਰ ’ਤੇ ਸਵਾਰ ਹੋ ਕੇ ਪ੍ਰਚਾਰ ਕੀਤਾ। ਕਾਂਗਰਸ, ਭਾਜਪਾ ਅਤੇ ‘ਆਪ’ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ, ਉਨ੍ਹਾਂ ਕਿਹਾ ਕਿ ਇਹ ਤਿੰਨੇ ਧਿਰਾਂ ਕਿਸਾਨਾਂ ਦੀਆਂ ਸਮੱਸਿਆਵਾਂ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਉਹ ਦੋ ਮਹੀਨਿਆਂ ਤੋਂ ਪਟਿਆਲਾ ਲੋਕ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ ਕਰ ਰਹੇ ਹਨ।
ਇਸ ਦੌਰਾਨ ਕਿਸਾਨਾਂ ਅਤੇ ਹੋਰਨਾਂ ਪਿੰਡ ਵਾਸੀਆਂ ਦੀਆਂ ਅਜਿਹੀਆਂ ਕਈ ਸਮੱਸਿਆਵਾਂ ਸਾਹਮਣੇ ਆਈਆਂ, ਜੋ ਕਈ ਸਾਲਾਂ ਤੋਂ ਲਟਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਨੀਤ ਕੌਰ ਚਾਰ ਵਾਰ ਸੰਸਦ ਮੈਂਬਰ ਰਹਿ ਕੇ ਵੀ ਲੋਕ ਸਮੱਸਿਆਵਾਂ ਦਾ ਹੱਲ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ‘ਆਪ’ ਉਮੀਦਵਾਰ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਤਾਂ ਇਕੱਠੇ ਚੋਣ ਲੜ ਰਹੇ ਹਨ, ਪਰ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਭਾਜਪਾ ਉਮੀਦਵਾਰ ਦੀ ਆਲੋਚਨਾ ਕਰਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਪ੍ਰਚਾਰ ਲਈ ਪ੍ਰਧਾਨ ਮੰਤਰੀ ਨੂੰ ਪਟਿਆਲਾ ਬੁਲਾਇਆ, ਪਰ ਭਾਜਪਾ ਦੇ ਮੰਚ ਤੋਂ ਪ੍ਰਧਾਨ ਮੰਤਰੀ ਤੋਂ ਲੈ ਕੇ ਉਮੀਦਵਾਰ ਤੱਕ ਕਿਸੇ ਨੇ ਵੀ ਪਟਿਆਲਾ ਦੀ ਹੱਦ ’ਤੇ ਧਰਨਾ ਦੇ ਰਹੇ ਕਿਸਾਨਾਂ ਬਾਰੇ ਕੁਝ ਨਹੀਂ ਬੋਲਿਆ। ਉਨ੍ਹਾਂ ਕਿਹਾ ਕਿ ਭਾਜਪਾ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਹੁਣ ਕਿਸਾਨ ਉਸ ਦੇ ਏਜੰਡੇ ਤੋਂ ਬਾਹਰ ਹੋ ਚੁੱਕੇ ਹਨ। ਸ੍ਰੀ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਹੀ ਕਿਸਾਨਾਂ ਦੇ ਹਿੱਤ ਵਿੱਚ ਫੈਸਲੇ ਲੈਣ ਵਾਲੀ ਪਾਰਟੀ ਹੈ।

Advertisement

Advertisement
Advertisement