ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਉਮੀਦਵਾਰ ਡਾ. ਅਮਰ ਸਿੰਘ ਨੇ ਚੋਣ ਮੁਹਿੰਮ ਵਿੱਢੀ

08:23 AM Apr 24, 2024 IST
ਸਾਥੀਆਂ ਨਾਲ ਗੁਰਦੁਆਰਾ ਸਾਿਹਬ ਨਤਮਸਤਕ ਹੋਣ ਪੁੱਜੇ ਡਾ. ਅਮਰ ਸਿੰਘ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 23 ਅਪਰੈਲ
ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਨੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਇਤਿਹਾਸਕ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿੱਚ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
ਇਸ ਤੋਂ ਪਹਿਲਾਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਦਫ਼ਤਰ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਚੋਣ ਦੇਸ਼ ਵਿੱਚ ਚੱਲ ਰਹੀ ਤਾਨਾਸ਼ਾਹੀ, ਬੇਰੁਜ਼ਗਾਰੀ, ਮਹਿੰਗਾਈ ਨੂੰ ਰੋਕਣ ਅਤੇ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਵਾਲੀ ਚੋਣ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਭਾਜਪਾ ਨੂੰ ਚਲਦਾ ਕਰਨ ਲਈ ਕਾਂਗਰਸ ਨੂੰ ਮਜ਼ਬੂਤ ਕਰਨਾ ਅੱਜ ਦੇ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਕਿਹਾ ਕਿ 5 ਸਾਲ ਦੇ ਲੋਕ ਸਭਾ ਦੇ ਕਾਰਜਕਾਲ ਦੌਰਾਨ ਉਨ੍ਹਾਂ ਵਾਰ ਵਾਰ ਲੋਕਾਂ ਦੀਆਂ ਮੰਗਾਂ ਕੇਂਦਰ ਸਰਕਾਰ ਅੱਗੇ ਰੱਖੀਆਂ ਅਤੇ ਹਲਕੇ ਵਿਚ ਵੱਡੇ ਪ੍ਰਾਜੈਕਟਾਂ ਦੀ ਮੰਗ ਕੀਤੀ। ਉਨ੍ਹਾਂ ਲੋਕਾਂ ਨੂੰ ਵਿਰੋਧੀ ਪਾਰਟੀਆਂ ਦੀਆਂ ਚਾਲਾਂ ਤੋਂ ਚੌਕਸ ਰਹਿੰਦੇ ਹੋਏ ਕਾਂਗਰਸ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ।
ਇਸ ਮੌਕੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਵਿਕਰਮਜੀਤ ਸਿੰਘ ਬਾਜਵਾ, ਕਾਂਗਰਸ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਡਾ. ਸਿਕੰਦਰ ਸਿੰਘ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਡਾ. ਜੋਗਿੰਦਰ ਸਿੰਘ ਮੈਣੀ, ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਤੇਜਿੰਦਰ ਸਿੰਘ ਸਲਾਣਾ, ਲੁਧਿਆਣਾ ਦਿਹਾਤੀ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਹਰਬੰਸ ਸਿੰਘ ਪੰਧੇਰ, ਬਲਾਕ ਪ੍ਰਧਾਨ ਗੁਰਮੁਖ ਸਿੰਘ ਪੰਡਰਾਲੀ, ਜਗਵੀਰ ਸਿੰਘ ਸਲਾਣਾ ਆਦਿ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਪਾਰਟੀ ਦੇ ਅਹੁਦੇਦਾਰ, ਬਲਾਕ ਪ੍ਰਧਾਨ, ਮਹਿਲਾ ਕਾਂਗਰਸ, ਯੂਥ ਕਾਂਗਰਸ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰ ਆਦਿ ਮੌਜੂਦ ਸਨ। ਬੁਲਾਰਿਆਂ ਨੇ ਦਲ ਬਦਲੂਆਂ ਦੇ ਬਾਈਕਾਟ ਦਾ ਸੱਦਾ ਦਿੱਤਾ।

Advertisement

Advertisement
Advertisement