ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸੀ ਉਮੀਦਵਾਰ ਵੱਲੋਂ ਮੰਡੀ ’ਚ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨਾਲ ਮੁਲਾਕਾਤ

08:51 AM Apr 25, 2024 IST
ਖਮਾਣੋਂ ਵਿੱਚ ਆੜ੍ਹਤੀਆਂ ਨਾਲ ਮੀਟਿੰਗ ਕਰਦੇ ਹੋਏ ਡਾ. ਅਮਰ ਸਿੰਘ। -ਫ਼ੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 24 ਅਪਰੈਲ
ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਨੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਸਮੇਤ ਸਰਹਿੰਦ ਦੀ ਦਾਣਾ ਮੰਡੀ ਦਾ ਦੌਰਾ ਕਰ ਕੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨਾਲ ਮੁਲਾਕਾਤ ਕੀਤੀ ਅਤੇ ਕਣਕ ਦੀ ਸਾਂਭ ਸੰਭਾਲ ਤੇ ਵਿਕਰੀ ਦੇ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ‘ਆਪ’ ਸਰਕਾਰ ਕਿਸਾਨ, ਮਜ਼ਦੂਰ ਅਤੇ ਆੜ੍ਹਤੀ ਵਿਰੋਧੀ ਸਰਕਾਰਾਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੇਂਦਰ ਵਿੱਚ ਕਾਂਗਰਸ ਸਰਕਾਰ ਲਿਆਉਣ ਲਈ ਉਹ ਸਾਥ ਦੇਣ ਤਾਂ ਜੋ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਨੂੰ ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਮੁਤਾਬਕ ਲਾਗੂ ਕੀਤਾ ਜਾ ਸਕੇ।
ਸਾਬਕਾ ਵਿਧਾਇਕ ਨਾਗਰਾ ਨੇ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਤੁਰੰਤ ਦੇਣ ਦੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਡਾ. ਸਿਕੰਦਰ ਸਿੰਘ, ਸਾਬਕਾ ਕੌਂਸਲਰ ਗੁਲਸ਼ਨ ਰਾਏ ਬੌਬੀ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਜ਼ਿਲ੍ਹਾ ਮੀਤ ਪ੍ਰਧਾਨ ਕੁਲਵੰਤ ਸਿੰਘ ਢਿੱਲੋਂ ਹਾਜ਼ਰ ਸਨ।
ਖਮਾਣੋਂ (ਨਿੱਜੀ ਪੱਤਰ ਪ੍ਰੇਰਕ): ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਨੇ ਦਾਣਾ ਮੰਡੀ ਖਮਾਣੋਂ ਵਿੱਚ ਆੜ੍ਹਤੀਆਂ ਨਾਲ ਮੀਟਿੰਗ ਕੀਤੀ ਅਤੇ ਮੰਡੀ ਵਿੱਚ ਕਣਕ ਦੀ ਚੱਲ ਰਹੀ ਸਾਂਭ ਸੰਭਾਲ ਅਤੇ ਖਰੀਦ ਦੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਾ. ਅਮਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਭਰ ਵਿੱਚ ਦਾਣਾ ਮੰਡੀਆਂ ਨੂੰ ਖਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਵੋਟ ਪਾਈ ਜਾਵੇ ਤਾਂ ਜੋ ਦੇਸ਼ ਭਰ ਵਿੱਚੋਂ ਭਾਜਪਾ ਦਾ ਸਫਾਇਆ ਕੀਤਾ ਜਾ ਸਕੇ। ਇਸ ਮੌਕੇ ਸੁਰਿੰਦਰ ਸਿੰਘ ਰਾਮਗੜ੍ਹ, ਡਾ. ਅਮਨਦੀਪ ਕੌਰ ਢੋਲੇਵਾਲ, ਬਲਾਕ ਪ੍ਰਧਾਨ ਸਰਬਜੀਤ ਸਿੰਘ ਜੀਤੀ, ਡਾ. ਅਮਰਜੀਤ ਸੋਹਲ, ਤੇਜਿੰਦਰ ਸਿੰਘ ਢਿੱਲੋਂ, ਨੰਬਰਦਾਰ ਨੱਥੂ ਰਾਮ ਨੰਗਲਾਂ, ਸੇਵਾਮੁਕਤ ਕਮਾਂਡੈਂਟ ਪ੍ਰੀਤਮ ਸਿੰਘ ਬਾਜਵਾ ਆਦਿ ਹਾਜ਼ਰ।

Advertisement

Advertisement
Advertisement