ਕਾਂਗਰਸ ਨੇ ਮਹਾਤਮਾ ਗਾਂਧੀ ਦੀ ਜੈਯੰਤੀ ਮਨਾਈ
07:35 AM Oct 03, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਅਕਤੂਬਰ
ਚੰਡੀਗੜ੍ਹ ਕਾਂਗਰਸ ਵੱਲੋਂ ਅੱਜ ਸੈਕਟਰ-35 ਵਿੱਚ ਸਥਿਤ ਕਾਂਗਰਸ ਭਵਨ ਵਿੱਚ ਮਹਾਤਮਾ ਗਾਂਧੀ ਦੀ ਜੈਯੰਤੀ ਮਨਾਈ ਗਈ। ਇਸ ਮੌਕੇ ਕਾਂਗਰਸ ਦੇ ਬੁਲਾਰੇ ਰਾਜੀਵ ਸ਼ਰਮਾ ਨੇ ਕਿਹਾ ਕਿ ਮਹਾਤਮਾ ਗਾਂਧੀ ਨੇ ਅਹਿੰਸਾ ਦੀ ਲੜਾਈ ਲੜਦਿਆਂ ਦੇਸ਼ ਨੂੰ ਸਾਲ 1947 ਵਿੱਚ ਆਜ਼ਾਦ ਕਰਵਾਇਆ। ਇਸ ਦੌਰਾਨ ਮਹਾਤਮਾ ਗਾਂਧੀ ਨੇ ਹੀ ਦੇਸ਼ ਦੇ ਵੱਖ-ਵੱਖ ਧਰਮ ਤੇ ਜਾਤਾਂ ਦੇ ਲੋਕਾਂ ਨੂੰ ਇਕ ਥਾਂ ’ਤੇ ਇਕੱਠਾ ਕਰਨ ਦਾ ਕੰਮ ਕੀਤਾ ਸੀ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਲਾਲਬਹਾਦਰ ਸ਼ਾਸਤਰੀ ਨੂੰ ਵੀ ਯਾਦ ਕੀਤਾ ਜਿਨ੍ਹਾਂ ਦੀ ਦੇਖ-ਰੇਖ ਹੇਠ ਭਾਰਤ ਨੇ ਸਾਲ 1965 ਵਿੱਚ ਪਾਕਿਸਤਾਨ ਨੂੰ ਹਰਾਇਆ ਸੀ। ਕਾਂਗਰਸੀ ਆਗੂਆਂ ਨੇ ਕਿਹਾ ਕਿ ਲਾਲਬਹਾਦਰ ਸ਼ਾਸਤਰੀ ਨੇ ਹੀ ਜੈ ਜਵਾਨ-ਜੈ ਕਿਸਾਨ ਦਾ ਨਾਅਰਾ ਦਿੱਤਾ ਸੀ।
Advertisement
Advertisement
Advertisement