ਕਾਂਗਰਸ ਨੇ ਪ੍ਰੀ-ਨਿਰਵਾਣ ਦਿਵਸ ਮਨਾਇਆ
ਪੱਤਰ ਪ੍ਰੇਰਕ
ਪਟਿਆਲਾ, 6 ਦਸੰਬਰ
ਕਾਂਗਰਸ ਦੀ ਜ਼ਿਲ੍ਹਾ ਕਮੇਟੀ ਵੱਲੋਂ ਅੱਜ ਪਟਿਆਲਾ ਵਿੱਚ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀ- ਨਿਰਵਾਣ ਦਿਵਸ ਮਨਾਇਆ ਗਿਆ। ਇਸ ਮੌਕੇ ਕਾਂਗਰਸੀ ਆਗੂ ਹਰਵਿੰਦਰ ਨਿੱਪੀ ਨੇ ਕਿਹਾ ਕਿ ਡਾ. ਅੰਬੇਡਕਰ ਨੇ ਭਾਰਤ ’ਚ ਦੱਬੇ-ਕੁਚਲੇ ਲੋਕਾਂ ਨੂੰ ਸੰਵਿਧਾਨਕ ਹੱਕ ਨਹੀਂ ਦਿੱਤੇ ਸਗੋਂ ਔਰਤਾਂ ਲਈ ਵੱਡਾ ਅਹਿਸਾਨ ਕਰਦਿਆਂ ਉਨ੍ਹਾਂ ਨੂੰ ਮਰਦ ਪ੍ਰਧਾਨ ਸਮਾਜ ਦੇ ਬਰਾਬਰਤਾ ਦਾ ਹੱਕ ਦਿੱਤਾ। ਇਹ ਡਾ. ਅੰਬੇਡਕਰ ਦੇ ਸੰਵਿਧਾਨ ਦੀ ਹੀ ਕਰਾਮਾਤ ਹੈ ਕਿ ਭਾਰਤ ਦੀ ਪ੍ਰਧਾਨ ਮੰਤਰੀ ਇਕ ਔਰਤ ਬਣ ਸਕਦੀ ਹੈ ਇੱਥੋਂ ਤੱਕ ਭਾਰਤ ਦੇ ਸਭ ਤੋਂ ਵੱਡੇ ਸੰਵਿਧਾਨਕ ਅਹੁਦੇ ਰਾਸ਼ਟਰਪਤੀ ਵੀ ਇਕ ਔਰਤ ਬਣ ਸਕਦੀ ਹੈ। ਜਾਣਕਾਰੀ ਅਨੁਸਾਰ ਪ੍ਰੀ-ਨਿਰਵਾਣ ਦਿਵਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਵੱਲੋਂ ਗਾਂਧੀ ਨਗਰ ਲਾਹੌਰੀ ਗੇਟ ਵਿਖੇ ਸ਼ਰਧਾਂਜਲੀ ਸਮਾਰੋਹ ਕੀਤਾ ਗਿਆ, ਜਿਸ ਵਿੱਚ ਹਰਵਿੰਦਰ ਸਿੰਘ ਨਿੱਪੀ, ਰੇਖਾ ਅਗਰਵਾਲ ਮਹਿਲਾ ਪ੍ਰਧਾਨ, ਸੰਜੇ ਹੰਸ, ਰਾਜੇਸ਼ ਮੰਡੋਰਾ, ਬਲਵਿੰਦਰ ਬੇਦੀ, ਸੁਖਵਿੰਦਰ ਸੋਨੋ, ਜਾਵੇਦ ਖ਼ਾਨ ਤੇ ਰੋਹਿਤ ਹੰਸ ਆਦਿ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।