ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਨੇ ਝੂਠੇ ਵਾਅਦੇ ਕਰ ਕੇ ਵੋਟਰਾਂ ਨਾਲ ਧੋਖਾ ਕੀਤਾ: ਸੈਣੀ

11:57 AM Jun 16, 2024 IST
ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ। -ਫੋਟੋ: ਢਿੱਲੋਂ

ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 15 ਜੂਨ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਨੂੰ ਅਜਿਹਾ ਆਗੂ ਮਿਲਿਆ ਹੈ, ਜੋ ਲੋਕਾਂ ਦੀ ਭਲਾਈ ਲਈ ਲਗਾਤਾਰ ਮੁੱਖ ਸੇਵਾਦਾਰ ਵਜੋਂ ਕੰਮ ਕਰ ਰਿਹਾ ਹੈ। ਮੁੱਖ ਮੰਤਰੀ ਇੱਕੇ ਵਿਕਾਸ ਭਾਰਤ-ਵਿਕਾਸ ਹਰਿਆਣਾ ਤਹਿਤ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਮੁੱਖ ਮੰਤਰੀ ਨੇ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ ਕਾਂਗਰਸ ਨੇ ਲੋਕ ਸਭਾ ਚੋਣਾਂ ਵਿੱਚ ਲੋਕ-ਲੁਭਾਊ ਵਾਅਦੇ ਕਰ ਕੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦਾ ਸਭ ਤੋਂ ਵੱਧ ਅਪਮਾਨ ਕਰਨ ਵਾਲੀ ਪਾਰਟੀ ਕਾਂਗਰਸ ਹੈ। ਨਾਇਬ ਸੈਣੀ ਨੇ ਸਾਬਕਾ ਮੁੱਖ ਮੰਤਰੀ ਹੁੱਡਾ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਸ੍ਰੀ ਹੁੱਡਾ ਕਾਂਗਰਸ ਦੇ ਕਾਰਜਕਾਲ ਦੌਰਾਨ ਦਿੱਤੀਆਂ ਨੌਕਰੀਆਂ ਬਾਰੇ ਵਾਈਟ ਪੇਪਰ ਜਾਰੀ ਕਰ ਕੇ ਦੱਸਣ ਕਿ ਉਨ੍ਹਾਂ ਨੌਕਰੀਆਂ ’ਤੇ ਅਦਾਲਤ ਨੇ ਕੀ ਫ਼ੈਸਲੇ ਲਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਭਾਜਪਾ ਵਰਕਰਾਂ ਨੇ ਗਰਮੀ ਦੇ ਬਾਵਜੂਦ ਜੋਸ਼ ਨਾਲ ਕੰਮ ਕੀਤਾ ਹੈ। ਉਨ੍ਹਾਂ ਵਰਕਰਾਂ ਅਤੇ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਵਿੱਚ ਤਿੰਨ ਮਹੀਨਿਆਂ ਬਾਅਦ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਕਾਂਗਰਸ ਦੇ ਝੂਠ ਦਾ ਪਰਦਾਫਾਸ਼ ਕਰਨ ਲਈ ਵਰਕਰਾਂ ਨੂੰ ਘਰ ਘਰ ਜਾਣਾ ਹੋਵੇਗਾ।

Advertisement

Advertisement