For the best experience, open
https://m.punjabitribuneonline.com
on your mobile browser.
Advertisement

ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਚੀਫ਼ ਵ੍ਹਿਪ ਵਿਕਰਮਜੀਤ ਸਿੰਘ ਚੌਧਰੀ ਵੱਲੋਂ ਅਹੁਦੇ ਤੋਂ ਅਸਤੀਫ਼ਾ

11:39 PM Apr 08, 2024 IST
ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਚੀਫ਼ ਵ੍ਹਿਪ ਵਿਕਰਮਜੀਤ ਸਿੰਘ ਚੌਧਰੀ ਵੱਲੋਂ ਅਹੁਦੇ ਤੋਂ ਅਸਤੀਫ਼ਾ
Advertisement

ਚੰਡੀਗੜ੍ਹ, 8 ਅਪਰੈਲ
ਕਾਂਗਰਸ ਦੇ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਅਨੁਸਾਰ ਉਨ੍ਹਾਂ ਆਪਣਾ ਅਸਤੀਫ਼ਾ ਕਾਂਗਰਸ ਵਿਧਾਨਕ ਪਾਰਟੀ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਭੇਜਿਆ ਹੈ। ਵਿਕਰਮਜੀਤ ਦੋ ਵਾਰ ਕਾਂਗਰਸ ਦੇ ਸੰਸਦ ਮੈਂਬਰ ਰਹੇ ਸੰਤੋਖ ਚੌਧਰੀ ਦੇ ਪੁੱਤਰ ਹੈ। ਸੰਤੋਖ ਚੌਧਰੀ ਦਾ ਪਿਛਲੇ ਸਾਲ ਜਨਵਰੀ ਵਿੱਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦੇਹਾਂਤ ਹੋ ਗਿਆ ਸੀ। ਵਿਕਰਮਜੀਤ ਚੌਧਰੀ ਦੀ ਮਾਤਾ ਕਰਮਜੀਤ ਕੌਰ ਚੌਧਰੀ ਨੇ ਪਿਛਲੇ ਸਾਲ ਮਈ ਵਿੱਚ ਹੋਈ ਜਲੰਧਰ ਸੰਸਦੀ ਹਲਕੇ ਦੀ ਉਪ ਚੋਣ ਲੜੀ ਸੀ ਪਰ ਉਹ ‘ਆਪ’ ਦੇ ਉਮੀਦਵਾਰ ਸੁਸ਼ੀਲ ਰਿੰਕੂ ਤੋਂ ਹਾਰ ਗਈ ਸੀ। -ਪੀਟੀਆਈ

Advertisement

Advertisement
Author Image

Advertisement
Advertisement
×