ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਕਮੇਟੀ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੈਂਪ

07:37 AM Mar 25, 2025 IST
featuredImage featuredImage
ਖੂਨਦਾਨ ਕਰਦੇ ਹੋਏ ਕਾਂਗਰਸ ਕਮੇਟੀ ਦੇ ਮੈਂਬਰ।

ਸ਼ਸ਼ੀ ਪਾਲ ਜੈਨ
ਖਰੜ, 24 ਮਾਰਚ
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਰਾਮ ਭਵਨ, ਖਰੜ ਵਿਖੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਖੂਨਦਾਨ ਕੈਂਪ ਲਾਇਆ ਗਿਆ। ਇਹ ਕੈਂਪ ਸਮਾਜਿਕ ਭਲਾਈ ਅਤੇ ਜ਼ਰੂਰਤਮੰਦਾਂ ਦੀ ਮਦਦ ਤੇ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਸ਼ਰਧਾਂਜਲੀ ਦੇਣ ਲਈ ਲਗਾਇਆ ਗਿਆ। ਇਸ ਖੂਨਦਾਨ ਕੈਂਪ ਵਿੱਚ 135 ਯੂਨਿਟ ਖੂਨ ਇਕੱਠਾ ਕੀਤਾ ਗਿਆ। ਇਸ ਮੌਕੇ ਨੌਜਵਾਨਾਂ, ਸਮਾਜਿਕ ਕਾਰਕੁਨਾਂ, ਕਾਂਗਰਸ ਵਰਕਰਾਂ ਅਤੇ ਵਿਦਿਆਰਥੀਆਂ ਨੇ ਖੂਨਦਾਨ ਕੀਤਾ। ਮੈਕਸ ਹਸਪਤਾਲ ਮੁਹਾਲੀ ਦੇ ਡਾਕਟਰਾਂ ਦੀ ਟੀਮ, ਡਾ. ਤਰੁਣ ਸਰਮਾ ਦੀ ਅਗਵਾਈ ਹੇਠ ਮੌਜੂਦ ਰਹੀ ਅਤੇ ਖੂਨ ਦਾਨੀਆਂ ਦਾ ਚੈਕ-ਅੱਪ ਕਰਕੇ ਇਹ ਯਕੀਨੀ ਬਣਾਇਆ ਗਿਆ ਕਿ ਖੂਨਦਾਨ ਸੁਰੱਖਿਅਤ ਅਤੇ ਵਿਗਿਆਨਕ ਤਰੀਕੇ ਨਾਲ ਹੋਵੇ। ਖੂਨਦਾਨ ਕੈਂਪ ਵਿੱਚ ਉੱਪ ਪ੍ਰਧਾਨ ਡਾ. ਰਘਬੀਰ ਸਿੰਘ ਬੰਗੜ, ਯੂਥ ਕਾਂਗਰਸ ਖਰੜ ਦੇ ਪ੍ਰਧਾਨ ਐਡਵੋਕੇਟ ਮਨਜਿੰਦਰ ਸਿੰਘ ਅਤੇ ਪੰਜਾਬ ਯੂਥ ਕਾਂਗਰਸ ਦੇ ਸਕੱਤਰ ਜਸਕੀਰਤ ਸਿੰਘ ਰਤੀਆ ਦੀ ਅਗਵਾਈ ਹੇਠ ਸੈਂਕੜੇ ਨੌਜਵਾਨ ਪਹੁੰਚੇ।

Advertisement

ਰੋਟਰੀ ਕਲੱਬ ਦੇ ਸਾਬਕਾ ਪ੍ਰਧਾਨ ਨੇ 27ਵੀਂ ਵਾਰ ਖੂਨ ਦਾਨ ਕੀਤਾ

ਖੂਨ ਦਾਨ ਕਰਦੇ ਹੋਏ ਰੋਟੇਰੀਅਨ ਅਜਮੇਰ ਸਿੰਘ ਲੋਦੀਮਾਜਰਾ।

ਰੂਪਨਗਰ (ਜਗਮੋਹਨ ਸਿੰਘ): ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ ਵੱਲੋਂ ਸਰਦਾਰ ਭਗਤ ਸਿੰਘ, ਰਾਜਗੁਰੂ , ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਾਇਆ ਗਿਆ। ਇਸ ਕੈਂਪ ਦੌਰਾਨ 95 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਸਾਬਕਾ ਪ੍ਰਧਾਨ ਰੋਟੇਰੀਅਨ ਅਜਮੇਰ ਸਿੰਘ ਲੋਦੀ ਮਾਜਰਾ ਨੇ 27ਵੀਂ ਵਾਰ ਖੂਨ ਦਾਨ ਕੀਤਾ।

Advertisement
Advertisement