ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਨੇ ‘ਆਊਟਸਾਈਡਰ’ ਨੂੰ ਮੈਦਾਨ ਵਿੱਚ ਉਤਾਰ ਕੇ ਹਾਰ ਕਬੂਲੀ: ਬਿੱਟੂ

08:30 AM Apr 30, 2024 IST

ਗੁਰਿੰਦਰ ਸਿੰਘ
ਲੁਧਿਆਣਾ, 29 ਅਪਰੈਲ
ਕਾਂਗਰਸ ਵੱਲੋਂ ਰਾਜਾ ਵੜਿੰਗ ਨੂੰ ਲੁਧਿਆਣਾ ਲੋਕ ਸਭਾ ਦਾ ਉਮੀਦਵਾਰ ਐਲਾਨੇ ਜਾਣ ’ਤੇ ਜਿੱਥੇ ਕਾਂਗਰਸੀ ਹਲਕਿਆਂ ਵਿੱਚ ਹੈਰਾਨੀ ਪ੍ਰਗਟ ਕੀਤੀ ਜਾ ਰਹੀ ਹੈ ਉੱਥੇ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕਾਂਗਰਸ ਨੇ ‘ਆਊਟਸਾਈਡਰ’ ਨੂੰ ਲੁਧਿਆਣਾ ਲੋਕ ਸਭਾ ਚੋਣ ਲਈ ਮੈਦਾਨ ਵਿੱਚ ਉਤਾਰ ਕੇ ਪਹਿਲਾਂ ਹੀ ਆਪਣੀ ਹਾਰ ਸਵੀਕਾਰ ਕਰ ਲਈ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਨੂੰ ਚੋਣ ਲੜਨ ਲਈ ਲੁਧਿਆਣਾ ਦਾ ਕੋਈ ਵੀ ਸਥਾਨਕ ਆਗੂ ਨਹੀਂ ਲੱਭਿਆ ਤੇ ਪਾਰਟੀ ਨੂੰ ਬਾਹਰੋਂ ਉਮੀਦਵਾਰ ਲੱਭ ਕੇ ਲਿਆਉਣਾ ਪਿਆ। ਲੁਧਿਆਣਾ ਦੇ ਸਮੁੱਚੀ ਕਾਂਗਰਸ ਪਾਰਟੀ ਦੇ ਕੇਡਰ ਲਈ ਇਹ ਨਮੋਸ਼ੀ ਵਾਲੀ ਗੱਲ ਹੈ ਕਿ ਪਾਰਟੀ ਪ੍ਰਧਾਨ ਨੂੰ ਹੀ ਉਮੀਦਵਾਰ ਐਲਾਨ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣ ਵਿੱਚ ਕਾਂਗਰਸ ਪਾਰਟੀ ਦਾ ਸੂਬਾਈ ਪ੍ਰਧਾਨ ਆਪਣੀਆਂ ‘ਗਰਮੀਆਂ ਦੀਆਂ ਛੁੱਟੀਆਂ’ ਦਾ ਆਨੰਦ ਲੈਣ ਲਈ ਇੱਥੇ ਆਇਆ ਹੈ। ਉਨ੍ਹਾਂ ਕਿਹਾ ਕਿ ਉਹ ਇੱਥੇ ਆ ਕੇ ਹੋਟਲਾਂ ਅਤੇ ਫ਼ਾਰਮ ਹਾਊਸ ਵਿੱਚ ਰਹੇਗਾ ਅਤੇ ਲੁਧਿਆਣਾ ਦੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਲੁੱਟ ਕੇ ਇੱਕ ਜੂਨ ਨੂੰ ਵਾਪਸ ਚਲਾ ਜਾਵੇਗਾ। ਇੱਥੋਂ ਦੇ ਵੋਟਰ ਬਾਹਰੀ ਵਿਅਕਤੀ ਨੂੰ ਆਪਣਾ ਉਮੀਦਵਾਰ ਕਿਵੇਂ ਮੰਨ ਸਕਦੇ ਹਨ। ਵੜਿੰਗ ਗਿੱਦੜਬਾਹਾ ਤੋਂ ਵਿਧਾਇਕ ਹਨ ਅਤੇ ਉਹ ਉਥੋਂ ਦੇ ਵੋਟਰਾਂ ਨੂੰ ਕੀ ਸੁਨੇਹਾ ਦੇ ਰਹੇ ਹਨ ਕਿ ਉਨ੍ਹਾਂ ਦਾ ਨੁਮਾਇੰਦਾ ਭੱਜ ਗਿਆ ਹੈ।

Advertisement

Advertisement
Advertisement