ਕਾਂਗਰਸ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਟਿੱਪਣੀ ਨੂੰ ਲੈ ਕੇ ਭਾਜਪਾ ਦੀ ਨਿੰਦਾ ਕੀਤੀ
ਨਵੀਂ ਦਿੱਲੀ, 9 ਸਤੰਬਰ
Brij Bhushan Sharan Singh's Draupadi remarks: ਕਾਂਗਰਸ ਨੇ ਸੋਮਵਾਰ ਨੂੰ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਟਿੱਪਣੀ ਨੂੰ ‘ਮੰਦਭਾਗਾ’ ਕਰਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬ੍ਰਿਜ ਭੂਸ਼ਣ ਨੇ ਟਿੱਪਣੀ ਕੀਤੀ ਸੀ ਕਿ ਹੁੱਡਾ ਪਰਿਵਾਰ ਪਹਿਲਵਾਨਾਂ ਨੂੰ ਬਾਜ਼ੀ ਵਜੋਂ ਵਰਤਦਾ ਹੈ, ਜਿਵੇਂ ਪਾਂਡਵਾਂ ਨੇ ਦਰੋਪਦੀ ਨੂੰ ਦਾਅ 'ਤੇ ਲਾਇਆ ਸੀ।Cong slams BJP over Brij Bhushan Sharan Singh's Draupadi remarks
ਕਾਂਗਰਸ ਨੇ ਕਿਹਾ ਕਿ ਜੇ ਸੱਤਾਧਾਰੀ ਪਾਰਟੀ ’ਚ ਅਜਿਹੇ ਅਨਸਰਾਂ ਨੂੰ ਹੱਲਾਸ਼ੇਰੀ ਦਿੱਤੀ ਜਾਂਦੀ ਹੈ ਤਾਂ ਦੇਸ਼ ’ਚ ਔਰਤਾਂ ਸੁਰੱਖਿਅਤ ਰਹਿਣ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ। ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਯੂਐਫਆਈ) ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ’ਤੇ ਪਿਛਲੇ ਸਾਲ ਕਈ ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ ਅਤੇ ਉਸ ਵਿਰੁੱਧ ਜਾਂਚ ਦੀ ਮੰਗ ਨੂੰ ਲੈ ਕੇ ਹਫ਼ਤਿਆਂ ਤੱਕ ਪ੍ਰਦਰਸ਼ਨ ’ਤੇ ਬੈਠੀਆਂ ਸਨ।
ਐਤਵਾਰ ਨੂੰ ਉੱਤਰ ਪ੍ਰਦੇਸ਼ ਦੇ ਗੋਂਡਾ ਸਥਿਤ ਆਪਣੇ ਨਿਵਾਸ ’ਤੇ ਸਿੰਘ ਨੇ ਪੱਤਰਕਾਰਾਂ ਨੂੰ ਕਿਹਾ, ‘‘ਮਹਾਭਾਰਤ ਵਿੱਚ ਹੋਏ ਜੂਏ ਵਿੱਚ ਦ੍ਰੋਪਦੀ ਨੂੰ ਦਾਅ ’ਤੇ ਲਗਾਇਆ ਗਿਆ ਸੀ, ਪਾਂਡਵ ਹਾਰ ਗਏ ਸਨ। ਦੇਸ਼ ਅਜੇ ਤੱਕ ਉਨ੍ਹਾਂ ਦੇ ਅਜਿਹਾ ਕਰਨ ਦੇ ਕਾਰਨਾਂ ਨੂੰ ਸਵੀਕਾਰ ਨਹੀਂ ਕਰ ਸਕਿਆ ਹੈ’’ ‘‘ਹੁੱਡਾ ਪਰਿਵਾਰ ਨੇ ਧੀਆਂ-ਭੈਣਾਂ ਦੀ ਇੱਜ਼ਤ ਦਾਅ ’ਤੇ ਲਾ ਦਿੱਤੀ। ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਨੂੰ ਇਸ ਲਈ ਮੁਆਫ਼ ਨਹੀਂ ਕਰਨਗੀਆਂ ਅਤੇ ਉਹ ਇਸ ਲਈ ਹਮੇਸ਼ਾ ਦੋਸ਼ੀ ਰਹਿਣਗੇ।’’
ਕਾਂਗਰਸ ਦੇ ਮੀਡੀਆ ਅਤੇ ਪ੍ਰਚਾਰ ਵਿਭਾਗ ਦੇ ਮੁਖੀ ਪਵਨ ਖੇੜਾ ਨੇ ਕਿਹਾ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਵੱਲੋਂ ਕੀਤੀ ਗਈ ਮੰਦਭਾਗੀ ਹੈ, ਬਦਕਿਸਮਤੀ ਨਾਲ ਭਾਜਪਾ ਉਸ ਨੂੰ ਕਾਬੂ ਕਰਨ ਵਿੱਚ ਅਸਮਰੱਥ ਹੈ ਪਰ ਉਸ ’ਤੇ ਕਾਬੂ ਪਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਸੱਤਾਧਾਰੀ ਪਾਰਟੀ ’ਚ ਅਜਿਹੇ ਤੱਤਾਂ ਨੂੰ ਹੱਲਾਸ਼ੇਰੀ ਦਿੱਤੀ ਜਾਂਦੀ ਹੈ ਤਾਂ ਤੁਸੀਂ ਇਸ ਦੇਸ਼ ’ਚ ਔਰਤਾਂ ਦੀ ਸੁਰੱਖਿਆ ਦੀ ਉਮੀਦ ਕਿਵੇਂ ਕਰ ਸਕਦੇ ਹੋ? -ਪੀਟੀਆਈ
#Congress Slams BJP