ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਦੇ ਵਫ਼ਦ ਵੱਲੋਂ ਰਾਜ ਚੋਣ ਕਮਿਸ਼ਨਰ ਨਾਲ ਮੁਲਾਕਾਤ

08:07 AM Oct 15, 2024 IST
ਚੰਡੀਗੜ੍ਹ ਵਿੱਚ ਪੰਜਾਬ ਰਾਜ ਚੋਣ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦਾ ਹੋਇਆ ਕਾਂਗਰਸੀ ਆਗੂਆਂ ਦਾ ਵਫ਼ਦ।

ਆਤਿਸ਼ ਗੁਪਤਾ
ਚੰਡੀਗੜ੍ਹ, 14 ਅਕਤੂਬਰ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਵਫ਼ਦ ਨੇ ਅੱਜ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨਾਲ ਮੁਲਾਕਾਤ ਕੀਤੀ। ਕਾਂਗਰਸ ਦੇ ਵਫ਼ਦ ਨੇ ਚੋਣ ਕਮਿਸ਼ਨਰ ਕੋਲ ਭਲਕੇ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੌਰਾਨ ਹੁਣ ਤੱਕ ਹੋਈਆਂ ਬੇਨਿਯਮੀਆਂ, ਹਿੰਸਾ ਤੇ ਪ੍ਰਸ਼ਾਸਨਿਕ ਅਰਾਜਕਤਾ ’ਤੇ ਚਿੰਤਾ ਪ੍ਰਗਟਾਈ। ਬਾਜਵਾ ਨੇ ‘ਆਪ’ ਉੱਤੇ ਧੱਕੇਸ਼ਾਹੀ ਦੇ ਦੋਸ਼ ਲਾਉਂਦਿਆਂ ਪੰਚਾਇਤੀ ਚੋਣਾਂ ਨੂੰ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ। ਉਨ੍ਹਾਂ ਪੰਚਾਇਤੀ ਚੋਣਾਂ ਲੜ ਰਹੇ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ।
ਪ੍ਰਤਾਪ ਸਿੰਘ ਬਾਜਵਾ ਨੇ ਚੋਣ ਕਮਿਸ਼ਨਰ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਵੱਡੀ ਗਿਣਤੀ ਆਗੂ ਨਾਮਜ਼ਗੀ ਪੱਤਰ ਦਾਖ਼ਲ ਕਰਨ ਤੋਂ ਵਾਂਝੇ ਰਹਿ ਗਏ ਹਨ, ਇਸ ਲਈ ਮੁੜ ਤੋਂ ਨਾਮਜ਼ਦਗੀ ਦਾਖ਼ਲ ਕਰਨ ਦੀ ਪ੍ਰਵਾਨਗੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਵਿੱਚ ਮਈ, 2024 ਤੱਕ ਅਪਡੇਟ ਵੋਟਰ ਸੂਚੀਆਂ ਦੀ ਵਰਤੋਂ ਕੀਤੀ ਜਾਵੇ। ਅਪਡੇਟ ਵੋਟਰ ਸੂਚੀਆਂ ਦੀ ਵਰਤੋਂ ਨਾ ਕਰਨ ਨਾਲ ਵੱਡੀ ਗਿਣਤੀ ਵਿੱਚ ਵੋਟਰ ਆਪਣੇ ਹੱਕ ਦੀ ਵਰਤੋਂ ਕਰਨ ਤੋਂ ਵਾਂਝੇ ਰਹਿ ਜਾਣਗੇ।
ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਤਰਨਤਾਰਨ, ਮੋਗਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਰਗੇ ਜ਼ਿਲ੍ਹਿਆਂ ਵਿੱਚ ਹਿੰਸਕ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਗਿਆ ਹੈ। ਤਰਨਤਾਰਨ ਦੇ ਭਿੱਖੀਵਿੰਡ ’ਚ ਕਾਂਗਰਸੀ ਵਰਕਰਾਂ ’ਤੇ ਹਮਲਾ ਕੀਤਾ, ਜਿਸ ਨਾਲ ਕਈ ਲੋਕ ਜ਼ਖ਼ਮੀ ਹੋ ਗਏ। ਮੱਖੂ ’ਚ ਪੁਲੀਸ ਨੂੰ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਦੇ ਬਾਹਰ ਹਿੰਸਕ ਭੀੜ ਨੂੰ ਖਿੰਡਾਉਣ ਲਈ ਹਵਾ ’ਚ ਗੋਲੀਆਂ ਚਲਾਉਣੀਆਂ ਪਈਆਂ। ਮੋਗਾ ਵਿੱਚ ਦਿਨ-ਦਿਹਾੜੇ ਉਮੀਦਵਾਰਾਂ ਤੋਂ ਨਾਮਜ਼ਦਗੀ ਪੱਤਰ ਖੋਹ ਕੇ ਪਾੜੇ ਗਏ ਹਨ। ਇਸ ਮੌਕੇ ਸਾਬਕਾ ਸਪੀਕਰ ਕੇਪੀ ਰਾਣਾ, ਸਾਬਕਾ ਮੰਤਰੀ ਤੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਸੰਸਦ ਮੈਂਬਰ ਅਮਰ ਸਿੰਘ, ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਹਰਪ੍ਰਤਾਪ ਸਿੰਘ, ਹਰਿੰਦਰਪਾਲ ਸਿੰਘ ਹੈਰੀ ਮਾਨ ਮੌਜੂਦ ਸਨ।

Advertisement

ਚੋਣਾਂ ਪਾਰਦਰਸ਼ੀ ਢੰਗ ਨਾਲ ਕਰਵਾਉਣ ਦਾ ਭਰੋਸਾ

ਰਾਜ ਚੋਣ ਕਮਿਸ਼ਨਰ ਨੇ ਬਾਜਵਾ ਤੇ ਕਾਂਗਰਸੀ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਚਿੰਤਾਵਾਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ। ਚੋਣ ਕਮਿਸ਼ਨਰ ਨੇ ਕਾਂਗਰਸ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਪੰਚਾਇਤੀ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਇਆ ਜਾਵੇਗਾ।

Advertisement
Advertisement