ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਵੱਲੋਂ ਬਲਕਾਰ ਸਿੰਘ ਨੂੰ ਮੰਤਰੀ ਮੰਡਲ ’ਚੋਂ ਬਰਖ਼ਾਸਤ ਕਰਨ ਦੀ ਮੰਗ

07:40 AM May 28, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 27 ਮਈ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਮੰਗ ਕੀਤੀ ਕਿ ਕੈਬਨਿਟ ਮੰਤਰੀ ਬਲਕਾਰ ਸਿੰਘ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕੀਤਾ ਜਾਵੇ। ਉਨ੍ਹਾਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਹਿਲਾਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਸ਼ਲੀਲ ਵੀਡੀਓ ਵੀ ਸਾਹਮਣੇ ਆ ਚੁੱਕੀ ਸੀ ਪਰ ‘ਆਪ’ ਸਰਕਾਰ ਨੇ ਉਸ ’ਤੇ ਕੋਈ ਕਾਰਵਾਈ ਨਹੀਂ ਸੀ ਕੀਤੀ। ਹੁਣ ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਸਾਹਮਣੇ ਆਈ ਕਥਿਤ ਅਸ਼ਲੀਲ ਵੀਡੀਓ ਨੇ ਪੰਜਾਬ ਦੇ ਸੱਭਿਆਚਾਰ ਨੂੰ ਗੰਧਲਾ ਕੀਤਾ ਹੈ। ਚੰਨੀ ਨੇ ਕਿਹਾ ਕਿ ਆਪਣੇ ਲੀਡਰਾਂ ਨੂੰ ਸਾਫ ਸੁਥਰਾ ਦੱਸਣ ਵਾਲੇ ਅਰਵਿੰਦ ਕੇਜਰੀਵਾਲ ਦੱਸਣ ਕਿ ਉਹ ਕੈਬਨਿਟ ਮੰਤਰੀ ਬਲਕਾਰ ਸਿੰਘ ’ਤੇ ਕਾਰਵਾਈ ਕਰਵਾਉਣਗੇ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਬਲਕਾਰ ਸਿੰਘ ’ਤੇ ਐੱਫਆਈਆਰ ਦਰਜ ਕੀਤੀ ਜਾਵੇ।

Advertisement

Advertisement