For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਨੂੰ ਹਲਕੇ ਵਿੱਚੋਂ ਉਮੀਦਵਾਰ ਨਹੀਂ ਲੱਭਿਆ: ਮੀਤ ਹੇਅਰ

07:03 AM Apr 19, 2024 IST
ਕਾਂਗਰਸ ਨੂੰ ਹਲਕੇ ਵਿੱਚੋਂ ਉਮੀਦਵਾਰ ਨਹੀਂ ਲੱਭਿਆ  ਮੀਤ ਹੇਅਰ
‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਨਾਲ ਮੀਤ ਹੇਅਰ ਅਤੇ ਕੁਲਵੰਤ ਸਿੰਘ ਪੰਡੋਰੀ।
Advertisement

ਲਖਵੀਰ ਸਿੰਘ ਚੀਮਾ
ਟੱਲੇਵਾਲ, 18 ਅਪਰੈਲ
ਲੋਕ ਸਭਾ ਹਲਕਾ ਸੰਗਰੂਰ ਤੋਂ ਆਪ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਪਿੰਡ ਬੀਹਲਾ ਵਿਖੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਏ 30 ਪਰਿਵਾਰ ‘ਆਪ’ ਵਿੱਚ ਸ਼ਾਮਲ ਹੋ ਗਏ। ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਿਛਲੇ ਦੋ ਸਾਲਾਂ ਦੀ ਸਰਕਾਰ ਦੀ ਕਾਰਗੁਜ਼ਾਰੀ ਦੇ ਕੰਮਾਂ ਨੂੰ ਲੈ ਕੇ ਵੋਟ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਪੂਰੇ ਹਲਕੇ ਵਿੱਚੋਂ ਉਮੀਦਵਾਰ ਨਹੀਂ ਲੱਭਿਆ ਅਤੇ ਬਾਹਰੋਂ ਲਿਆ ਕੇ ਉਮੀਦਵਾਰ ਉਤਾਰਿਆ ਗਿਆ ਹੈ ਜੋ ਕਿ ਚੋਣਾਂ ਤੋਂ ਬਾਅਦ ਲੋਕਾਂ ਨੂੰ ਲੱਭਣਾ ਮੁਸ਼ਕਿਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ, ਕਾਂਗਰਸ ਤੇ ਭਾਜਪਾ ਪੰਜਾਬ ਦਾ ਕੁੱਝ ਨਹੀਂ ਸੰਵਾਰ ਸਕਦੀਆਂ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸਰਪੰਚ ਕਿਰਨਜੀਤ ਸਿੰਘ ਮਿੰਟੂ, ਬਲਾਕ ਪ੍ਰਧਾਨ ਪੁਨੀਤ ਸਿੰਘ ਮਾਨ, ਪ੍ਰਿਤਪਾਲ ਸਿੰਘ ਗਹਿਲ, ਪੀਏ ਬਿੰਦਰ ਸਿੰਘ ਖਾਲਸਾ ਤੋਂ ਇਲਾਵਾ ਹੋਰ ਵਰਕਰ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×