ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕਾਲਾ ਢਿੱਲੋਂ ਵੱਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ

08:01 AM Jul 19, 2024 IST

ਪੱਤਰ ਪ੍ਰੇਰਕ
ਸ਼ਹਿਣਾ, 18 ਜੁਲਾਈ
ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਵੱਲੋਂ ਕਸਬਾ ਸ਼ਹਿਣਾ ਵਿਖੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ। ਸ੍ਰੀ ਢਿੱਲੋਂ ਨੇ ਕਿਹਾ ਕਿ ਬਦਲਾਅ ਲਿਆ ਕੇ ਪੰਜਾਬ ਵਿੱਚ ਨਸ਼ੇ ਖ਼ਤਮ ਕਰਨ ਦੀਆਂ ਗੱਲਾਂ ਕਰਨ ਵਾਲ਼ੀ ‘ਆਪ’ ਸਰਕਾਰ ਦੇ ਰਾਜ ਦੌਰਾਨ ਰੋਜ਼ਾਨਾ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਅਤੇ ਵੱਧ ਰਹੇ ਗੈਂਗਵਰ ਕਾਰਨ ਪੰਜਾਬ ਦੇ ਲੋਕ ਦਹਿਸ਼ਤਜ਼ਦਾ ਹਨ ਜਿਸ ਉਪਰ ਸਰਕਾਰ ਕਾਬੂ ਪਾਉਣ ਵਿੱਚ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਚੋਣਾਂ ਸਮੇਂ ਕਿਸਾਨ ਤੇ ਮਜ਼ਦੂਰਾਂ ਨਾਲ ਅਨੇਕਾਂ ਵਾਅਦੇ ਕੀਤੇ ਸਨ ਜਿਨ੍ਹਾਂ ਨੂੰ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੇਰੁਜ਼ਗਾਰ ਨੌਕਰੀਆਂ ਮੰਗ ਰਹੇ ਹਨ ਪ੍ਰੰਤੂ ਪੰਜਾਬ ਸਰਕਾਰ ਉਨ੍ਹਾਂ ਉਪਰ ਤਸ਼ੱਦਦ ਕਰ ਰਹੀ ਹੈ। ਇਸ ਮੌਕੇ ਗਿਰਧਾਰੀ ਲਾਲ ਗਰਗ ਸਿਟੀ ਪ੍ਰਧਾਨ, ਸੁਖਵਿੰਦਰ ਸਿੰਘ ਧਾਲੀਵਾਲ, ਹਰਦੇਵ ਸਿੰਘ ਗਿੱਲ, ਗੁਰਮੀਤ ਦਾਸ ਬਾਵਾ, ਗੋਗੀ ਬਾਵਾ, ਰਾਹੁਲ ਕੁਮਾਰ ਚੌਹਾਨ, ਮਨਜੀਤ ਸਿੰਘ ਗੁਰੂ, ਅੰਮ੍ਰਿਤਪਾਲ ਸਿੰਘ ਤੇ ਹੋਰ ਹਾਜ਼ਰ ਸਨ।

Advertisement

Advertisement
Advertisement