ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਲੋਕਾਂ ਨੂੰ ਧਰਮ ਦੇ ਨਾਂ ’ਤੇ ਨਹੀਂ ਵੰਡਦੀ: ਵੜਿੰਗ

08:04 AM May 09, 2024 IST
ਲੁਧਿਆਣਾ ਵਿੱਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਰਾਜਾ ਵੜਿੰਗ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 8 ਮਈ
ਲੋਕ ਸਭਾ ਚੋਣਾਂ ਲਈ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਰਾਜਾ ਵੜਿੰਗ ਨੇ ਅੱਜ ਗਿੱਲ ਅਤੇ ਲੁਧਿਆਣਾ ਕੇਂਦਰੀ ਵਿਧਾਨ ਸਭਾ ਹਲਕਿਆਂ ਦੇ ਵਾਰਡ ਨੰਬਰ 51 ਅਤੇ 62 ਵਿੱਚ ਵੱਖ-ਵੱਖ ਜਨਤਕ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਲੋਕ 10 ਸਾਲਾਂ ਬਾਅਦ ਮੁੜ ਮਹਿਸੂਸ ਕਰਨਗੇ ਕਿ ਅਜਿਹਾ ਸੰਸਦ ਮੈਂਬਰ ਵੀ ਹੁੰਦਾ ਹੈ, ਜੋ ਲੋਕਾਂ ਨਾਲ ਜੁੜਿਆ ਹੋਵੇ, ਉਨ੍ਹਾਂ ਦੇ ਵਿਚਕਾਰ ਰਹਿੰਦਾ ਹੋਵੇ ਅਤੇ ਉਨ੍ਹਾਂ ਲਈ ਕੰਮ ਕਰਦਾ ਹੋਵੇ। ਉਨ੍ਹਾਂ ਕਿਹਾ ਕਿ ਭੂਤਾਂ ਦੀ ਤਰ੍ਹਾਂ ਗਾਇਬ ਰਹੇ ਸੰਸਦ ਮੈਂਬਰ ਕਾਰਨ ਬੀਤੇ 10 ਸਾਲਾਂ ਦੇ ਕੌੜੇ ਤਜਰਬੇ ਨੂੰ ਦੇਖਦਿਆਂ ਬਦਕਿਸਮਤੀ ਨਾਲ ਲੁਧਿਆਣਾ ਦੇ ਲੋਕ ਇਹ ਭੁੱਲ ਗਏ ਹਨ ਕਿ ਕੀ ਕੋਈ ਅਜਿਹਾ ਸੰਸਦ ਮੈਂਬਰ ਹੈ ਜਿਸ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ, ‘‘ਅਸੀਂ ਇਸ ਸੋਚ ਨੂੰ ਬਦਲਣ ਜਾ ਰਹੇ ਹਾਂ ਅਤੇ ਇਹ ਸਾਬਤ ਕਰਨ ਜਾ ਰਹੇ ਹਾਂ ਕਿ ਸੰਸਦ ਮੈਂਬਰ ਮੌਜੂਦ ਹਨ ਅਤੇ ਉਹ ਗਾਇਬ ਨਹੀਂ ਹੁੰਦੇ।’ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਲੁਧਿਆਣਾ ਵਾਸੀਆਂ ਵੱਲੋਂ ਮਿਲ ਰਹੇ ਭਰਵੇਂ ਸਹਿਯੋਗ ਤੋਂ ਉਹ ਉਤਸ਼ਾਹਿਤ ਹਨ। ਉਨ੍ਹਾਂ ਕਿਹਾ, ‘‘ਅਸੀਂ ਮਿਲ ਕੇ ਤਰੱਕੀ ਕਰਾਂਗੇ। ਮੈਂ ਅਜਿਹਾ ਨਹੀਂ ਕਿ ਤੁਸੀਂ ਫੋਨ ਕਰੋ ਤੇ ਮੈਂ ਨਾ ਚੁੱਕਾਂ। ਮੈਂ ਲੁਧਿਆਣਾ ਦੇ ਲੋਕਾਂ ਲਈ 24 ਘੰਟੇ ਮੌਜੂਦ ਰਹਾਂਗਾ।’’ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨਾ ਤਾਂ ਲੋਕਾਂ ਨੂੰ ਧਰਮ ਜਾਂ ਜਾਤ ਦੇ ਨਾਂ ’ਤੇ ਵੰਡਦੀ ਹੈ ਅਤੇ ਨਾ ਹੀ ਚੋਣਾਂ ਸਮੇਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਿਰਫ ਉਨ੍ਹਾਂ ਪ੍ਰਾਜੈਕਟਾਂ ’ਤੇ ਕੰਮ ਕਰਦੀ ਹੈ ਜੋ ਸਿੱਧੇ ਤੌਰ ’ਤੇ ਲੋਕਾਂ ਦੇ ਜੀਵਨ ’ਤੇ ਪ੍ਰਭਾਵ ਪਾਉਂਦੇ ਹਨ ਅਤੇ ਉਨ੍ਹਾਂ ਨੂੰ ਪੂਰਾ ਕਰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ‘ਪਹਿਲੀ ਨੌਕਰੀ ਪੱਕੀ’ ਤਹਿਤ ਰੁਜ਼ਗਾਰ ਦੀ ਗਾਰੰਟੀ ਲਈ ਇੱਕ ਸਕੀਮ ਲਿਆਏਗੀ, ਜਿਸ ਤਹਿਤ ਸਾਰੇ ਨਵੇਂ ਗ੍ਰੈਜੂਏਟ ਅਤੇ ਡਿਪਲੋਮਾ ਹੋਲਡਰਾਂ ਨੂੰ ਇੱਕ ਸਾਲ ਦੀ 1 ਲੱਖ ਰੁਪਏ ਦੀ ਗਾਰੰਟੀਸ਼ੁਦਾ ਆਮਦਨ ਹੋਵੇਗੀ। ਇੱਥੇ ਆਪਣੇ ਚੋਣ ਪ੍ਰਚਾਰ ਦੌਰਾਨ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਦਾਅਵਾ ਕੀਤਾ ਕਿ ਇਸ ਸਮੇਂ ਦੇਸ਼ ਵਿੱਚ 70 ਕਰੋੜ ਬੇਰੁਜ਼ਗਾਰ ਹਨ।
ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਵਿੱਚ ਬੇਰੁਜ਼ਗਾਰੀ ਪਿਛਲੇ 45 ਸਾਲਾਂ ਵਿੱਚ ਸਭ ਤੋਂ ਉੱਚੇ ਪੱਧਰ ’ਤੇ ਹੈ।
ਇਸ ਦੌਰਾਨ ਲੋਕਾਂ ਨੂੰ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸਿਰਫ਼ ਉਨ੍ਹਾਂ ਦੀ ਪਾਰਟੀ ਹੀ ਭਾਜਪਾ ਨੂੰ ਹਰਾ ਕੇ ਲੋਕਾਂ ਦੀ ਹਿਤੈਸ਼ੀ ਸਰਕਾਰ ਦੇਣ ਦੀ ਸਥਿਤੀ ਵਿੱਚ ਹੈ, ਜਿਹੜੀ ਲੋਕਾਂ ਦੇ ਅਨੁਕੂਲ ਹੋਵੇ ਅਤੇ ਲੋਕਾਂ ਵਿੱਚ ਜਾ ਕੇ ਕਿਸੇ ਤਰ੍ਹਾਂ ਦੀ ਵੰਡ ਜਾਂ ਪੱਖਪਾਤ ਨਾ ਕਰੇ ਤੇ ਸਿਰਫ ਉਨਾਂ ਦੀ ਭਲਾਈ ਵਾਸਤੇ ਕੰਮ ਕਰੇ।

Advertisement

Advertisement
Advertisement