ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਵਾਂਗ ਲੋਕਾਂ ’ਚ ਵੰਡੀਆਂ ਨਹੀਂ ਪਾਉਂਦੀ ਕਾਂਗਰਸ: ਸਿੰਗਲਾ

06:49 AM May 09, 2024 IST
ਪਿੰਡ ਬੈਂਸਾ ਵਿੱਚ ਚੋਣ ਪ੍ਰਚਾਰ ਮੌਕੇ ਔਰਤਾਂ ਨਾਲ ਬੈਠੇ ਹੋਏ ਕਾਂਗਰਸੀ ਉਮੀਦਵਾਰ ਵਿਜੈ ਇੰਦਰ ਸਿੰਗਲਾ ਅਤੇ ਸਾਬਕਾ ਵਿਧਾਇਕ ਗੁਰਇਬਾਲ ਕੌਰ।

ਸੁਰਜੀਤ ਮਜਾਰੀ
ਨਵਾਂ ਸ਼ਹਿਰ, 8 ਮਈ
ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਵਾਂਗੂ ਕਦੇ ਵੰਡੀਆਂ ਪਾਉਣੀ ਰਾਜਨੀਤੀ ਨਹੀਂ ਕੀਤੀ। ਉਹ ਅੱਜ ਨਵਾਂ ਸ਼ਹਿਰ ਹਲਕੇ ’ਚ ਆਪਣੇ ਚੋਣ ਪ੍ਰਚਾਰ ਦੀ ਪਲੇਠੀ ਗੇੜੀ ਮਾਰਨ ਆਏ ਸਨ। ਇਸ ਦੌਰਾਨ ਉਨ੍ਹਾਂ ਹਲਕੇ ਦੇ ਪਿੰਡ ਭੂਤਾਂ ਵਿਖੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਾਤਾਂ ਮਜ਼ਹਬਾਂ ਦੇ ਨਾਂ ’ਤੇ ਫੁੱਟ ਪਾ ਕੇ ਸਿਆਸੀਆਂ ਰੋਟੀਆਂ ਸੇਕਦਿਆਂ ਭਾਜਪਾ ਨੇ ਸਦਾ ਆਪਣੇ ਘਰ ਭਰੇ ਹਨ।
ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਇਸ ਵਾਰ ਲੋਕ ਭਗਵੇਂਕਰਨ ਦੀ ਨੀਤੀ ਨੂੰ ਸਮਝ ਗਏ ਹਨ ਅਤੇ ਉਹ ਦੇਸ਼ ਦਾ ਨਿਰਮਾਣ ਕਰਨ ’ਚ ਵਿਸ਼ਵਾਸ਼ ਰੱਖਣ ਵਾਲੀ ਕਾਂਗਰਸ ਦੇ ਹੱਥ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਇਤਿਹਾਸਕ ਹਲਕੇ ਤੋਂ ਸੇਵਾ ਦਾ ਮੌਕਾ ਦਿੱਤਾ ਹੈ ਅਤੇ ਉਹ ਇਸ ਹਲਕੇ ਦੀ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਦੇ ਇਛੁੱਕ ਹਨ।
ਦਲ ਬਦਲੂਆਂ ’ਤੇ ਤਨਜ਼ ਕੱਸਦਿਆਂ ਕਾਂਗਰਸੀ ਆਗੂ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਉਹ ਜਿਹੜੇ ਆਗੂ ਆਪਣੀ ਮਾਂ ਪਾਰਟੀ ਤੋਂ ਮੁੱਖ ਮੋੜ ਲੈਂਦੇ ਹਨ ਉਨ੍ਹਾਂ ਦਾ ਕੋਈ ਦੀਨ ਧਰਮ ਨਹੀਂ ਹੁੰਦਾ ਅਤੇ ਉਹ ਸਾਰੀ ਜ਼ਿੰਦਗੀ ਸ਼ਰਮਿੰਦਗੀ ਦੇ ਆਲਮ ’ਚ ਦਿਨ ਬਸਰ ਕਰਦੇ ਹਨ। ਇਸ ਮੌਕੇ ਉਨ੍ਹਾਂ ਨਾਲ ਹਲਕਾ ਨਵਾਂ ਸ਼ਹਿਰ ਤੋਂ ਸਾਬਕਾ ਵਿਧਾਇਕ ਬੀਬੀ ਗੁਰਇਕਬਾਲ ਕੌਰ ਤੇ ਹੋਰ ਆਗੂ ਵੀ ਸ਼ਾਮਲ ਸਨ। ਉਨ੍ਹਾਂ ਨੇ ਲੋਕਾਂ ਨੂੰ ਪਾਰਟੀ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ

Advertisement

Advertisement
Advertisement