ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਨੇ ਪੰਜ ਆਗੂਆਂ ਨੂੰ ਪਾਰਟੀ ’ਚੋਂ ਕੱਢਿਆ

06:35 AM Jun 04, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਜੂਨ
ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਖ਼ਤਮ ਹੋਣ ਦੇ ਨਾਲ ਹੀ ਚੰਡੀਗੜ੍ਹ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵੀਧੀਆਂ ਦੇ ਚਲਦਿਆਂ ਕਈ ਆਗੂਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਅੱਜ ਚੰਡੀਗੜ੍ਹ ਕਾਂਗਰਸ ਨੇ ਪਾਰਟੀ ਦੇ 5 ਆਗੂਆਂ ਨੂੰ 6 ਸਾਲਾਂ ਲਈ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ ਜਦੋਂਕਿ 5 ਜਣਿਆਂ ਨੂੰ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਹੈ। ਇਸ ਦਾ ਪ੍ਰਗਟਾਵਾ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ, ਕੇਸੀ ਵੈਨੂੰ ਗੋਪਾਲ ਅਤੇ ਰਾਜੀਵ ਸ਼ੁਕਲਾ ਨੇ ਚੰਡੀਗੜ੍ਹ ਦੇ ਆਬਜ਼ਰਵਰ ਐਸ ਜਗਦੀਸ਼ ਦੀ ਰਿਪੋਰਟ ਦੇ ਆਧਾਰ ’ਤੇ ਲਿਆ ਹੈ।
ਸ੍ਰੀ ਲੱਕੀ ਨੇ ਕਿਹਾ ਕਿ ਪਾਰਟੀ ਵਿਰੋਧੀ ਗਤੀਵੀਧੀਆਂ ਕਰ ਕੇ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਸਾਬਕਾ ਪ੍ਰਧਾਨ ਦੀਪਾ ਦੂਬੇ, ਚੰਡੀਗੜ੍ਹ ਕਾਂਗਰਸ ਦੇ ਮੀਤ ਪ੍ਰਧਾਨ ਹਾਫਿਜ਼ ਅਨਵਰੁਲਾਹਕ, ਚੰਡੀਗੜ੍ਹ ਕਾਂਗਰਸ ਜਨਰਲ ਸਕੱਤਰ ਰਵੀ ਠਾਕੁਰ, ਸੰਯੁਕਤ ਸਕੱਤਰ ਸਾਹਿਲ ਦੂਬੇ, ਅਭਿਸ਼ੇਕ ਸ਼ਰਮਾ ਸ਼ੈਂਕੀ ਨੂੰ 6 ਸਾਲਾਂ ਲਈ ਪਾਰਟੀ ਵਿੱਚੋਂ ਬਾਹਰ ਕਰ ਦਿੱਤਾ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਕਾਂਗਰਸ ਦੇ ਮੀਤ ਪ੍ਰਧਾਨ ਹਰਫੂਲ ਕਲਿਆਣ, ਜਨਰਲ ਸਕੱਤਰ ਹਾਕਿਮ ਸਰਹੱਦੀ, ਵਿਨੋਦ ਸ਼ਰਮਾ, ਸਕੱਤਰ ਮਨੋਜ ਗਰਗ ਅਤੇ ਪਾਰਟੀ ਦੇ ਬੁਲਾਰੇ ਸਤੀਸ਼ ਕੈਂਥ ਨੂੰ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਹੈ।
ਦੱਸਣਯੋਗ ਹੈ ਕਿ ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਵੱਲੋਂ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਦੀ ਟਿਕਟ ਕੱਟ ਕੇ ਮਨੀਸ਼ ਤਿਵਾੜੀ ਨੂੰ ਦਿੱਤੇ ਜਾਣ ਤੋਂ ਬਾਅਦ ਤੋਂ ਹੀ ਇਨ੍ਹਾਂ ਆਗੂਆਂ ਵੱਲੋਂ ਮਨੀਸ਼ ਤਿਵਾੜੀ ਦਾ ਵਿਰੋਧ ਕੀਤਾ ਜਾ ਰਿਹਾ ਸੀ। ਉਸ ਦੌਰਾਨ ਆਗੂਆਂ ਨੇ ਮਨੀਸ਼ ਤਿਵਾੜੀ ਨੂੰ ਬਦਲਣ ਦੀ ਮੰਗ ਕਰਦਿਆਂ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਵੀ ਦੇ ਦਿੱਤੇ ਸਨ। ਜ਼ਿਕਰਯੋਗ ਹੈ ਕਿ ਇਨ੍ਹਾਂ ਨੇ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ ਵਿੱਚ ਚੋਣ ਪ੍ਰਚਾਰ ਵੀ ਨਹੀਂ ਕੀਤਾ।

Advertisement

Advertisement