ਕਾਂਗਰਸ ਨੇ ਸੰਜੈ ਨਿਰੂਪਮ ਨੂੰ ਛੇ ਸਾਲ ਲਈ ਪਾਰਟੀ ’ਚੋਂ ਕੱਢਿਆ
07:52 AM Apr 04, 2024 IST
Advertisement
ਮੁੰਬਈ: ਕਾਂਗਰਸ ਨੇ ਅੱਜ ਆਪਣੇ ਸਾਬਕਾ ਸੰਸਦ ਮੈਂਬਰ ਸੰਜੈ ਨਿਰੂਪਮ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਛੇ ਸਾਲ ਲਈ ਪਾਰਟੀ ’ਚੋਂ ਕੱਢ ਦਿੱਤਾ ਹੈ। ਇਸ ਤੋਂ ਪਹਿਲਾਂ ਕਾਂਗਰਸ ਨੇ ਕਿਹਾ ਸੀ ਕਿ ਉਸ ਨੇ ਸਹਿਯੋਗੀ ਪਾਰਟੀ ਸ਼ਿਵ ਸੈਨਾ (ਯੂਬੀਟੀ) ਨਾਲ ਸੀਟਾਂ ਦੀ ਵੰਡ ਸਬੰਧੀ ਗੱਲਬਾਤ ਵਿਚਾਲੇ ਪਾਰਟੀ ਦੀ ਲੀਡਰਸ਼ਿਪ ਬਾਰੇ ਹਾਲ ਹੀ ਵਿੱਚ ਕੀਤੀ ਗਈ ਟਿੱਪਣੀ ਲਈ ਸਾਬਕਾ ਸੰਸਦ ਮੈਂਬਰ ਸੰਜੈ ਨਿਰੂਪਮ ਖ਼ਿਲਾਫ਼ ਅਨੁਸ਼ਾਸਨਾਤਮਕ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉੱਧਰ, ਨਿਰੂਪਮ ਨੇ ਕਿਹਾ ਕਿ ਉਹ ਵੀਰਵਾਰ ਨੂੰ ਆਪਣਾ ਰੁਖ਼ ਦੱਸਣਗੇ। ਕਾਂਗਰਸ ਦੀ ਮਹਾਰਾਸ਼ਟਰ ਇਕਾਈ ਦੇ ਪ੍ਰਧਾਨ ਨਾਨਾ ਪਟੋਲੇ ਨੇ ਮੁੰਬਈ ਵਿੱਚ ਪਾਰਟੀ ਦੀ ਪ੍ਰਚਾਰ ਕਮੇਟੀ ਦੀ ਮੀਟਿੰਗ ਵਿੱਚ ਭਾਗ ਲੈਣ ਤੋਂ ਬਾਅਦ ਕਿਹਾ ਸੀ ਕਿ ਕਾਂਗਰਸ ਨੇ ਨਿਰੂਪਮ ਦਾ ਨਾਮ ਸਟਾਰ ਪ੍ਰਚਾਰਕਾਂ ਦੀ ਸੂਚੀ ਤੋਂ ਹਟਾ ਦਿੱਤਾ ਹੈ। -ਪੀਟੀਆਈ
Advertisement
Advertisement
Advertisement