ਦਿੱਲੀ ਜਲ ਬੋਰਡ ਤੇ ਪੁਲੀਸ ਅਧਿਕਾਰੀਆਂ ਦੀ ਅਣਗਹਿਲੀ ’ਤੇ ਕਾਂਗਰਸ ਨੇ ਚਿੰਤਾ ਪ੍ਰਗਟਾਈ
ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਜੂਨ
ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇਵੇਂਦਰ ਯਾਦਵ ਨੇ ਰਾਜਧਾਨੀ ਵਿੱਚ ਪਾਣੀ ਦੇ ਸੰਕਟ ’ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਪਾਣੀ ਦੀ ਬਰਬਾਦੀ ਵਿੱਚ ਸਿਆਸੀ ਨੇਤਾਵਾਂ ਦੇ ਸਹਿਯੋਗ ਅਤੇ ਪਾਣੀ ਦੇ ਮਾਮਲੇ ਵਿੱਚ ਦਿੱਲੀ ਜਲ ਬੋਰਡ ਅਤੇ ਪੁਲੀਸ ਅਧਿਕਾਰੀਆਂ ਦੀ ਅਣਗਹਿਲੀ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਲੀਕੇਜ ਅਤੇ ਜਲ ਮੰਤਰੀ ਨੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਤੁਰੰਤ ਐੱਫਆਈਆਰ ਦਰਜ ਕਰਨ ਲਈ ਦਿੱਲੀ ਦੇ ਉਪ ਰਾਜਪਾਲ ਨੂੰ ਪੱਤਰ ਲਿਖਿਆ ਹੈ। ਯਾਦਵ ਨੇ ਕਿਹਾ ਕਿ ਦਿੱਲੀ ਪੁਲੀਸ ਅਤੇ ਸੇਵਾ ਵਿਭਾਗ ਉਪ ਰਾਜਪਾਲ ਦੇ ਦਾਇਰੇ ਵਿੱਚ ਆਉਂਦੇ ਹਨ। ਉਨ੍ਹਾਂ ਕਿਹਾ ਕਿ ਪਾਣੀ ਦੇ ਸੰਕਟ ਨੂੰ ਹੱਲ ਕਰਨ ਦੀ ਬਜਾਏ ਕੁਝ ਤੱਤ ਸਰਕਾਰ ਅਤੇ ਪੁਲੀਸ ਅਧਿਕਾਰੀਆਂ ਨਾਲ ਮਿਲ ਕੇ ਇਸ ਮੁੱਦੇ ਨੂੰ ਸਿਆਸੀ ਲੜਾਈ ਵਿੱਚ ਬਦਲਣ ਦੀ ਕੋਸ਼ਿਸ਼ ਕਰ ਰਹੇ ਹਨ।
ਈਦ ਮੌਕੇ ਪਾਣੀ ਦਾ ਪ੍ਰਬੰਧ ਨਾ ਹੋਣਾ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ: ਯਾਦਵ
ਈਦ ਮੌਕੇ ਪਾਣੀ ਦੀ ਕਿੱਲਤ ’ਤੇ ਵੀ ਚਿੰਤਾ ਪ੍ਰਗਟਾਈ: ਦਿੱਲੀ ਕਾਂਗਰਸ ਕਮੇਟੀ ਦੇ ਪ੍ਰਧਾਨ ਦੇਵੇਂਦਰ ਯਾਦਵ ਨੇ ਈਦ ਮੌਕੇ ਪਾਣੀ ਦੀ ਕਿੱਲਤ ’ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਈਦ ਮੌਕੇ ਪਾਣੀ ਦਾ ਪ੍ਰਬੰਧ ਨਾ ਹੋਣਾ ਦਿੱਲੀ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰਿਆਂ ਨੂੰ ਸਾਂਝੇ ਯਤਨ ਕਰਨੇ ਚਾਹੀਦੇ ਹਨ, ਜਿਸ ਵਿੱਚ ਦਿੱਲੀ ਕਾਂਗਰਸ ਰਾਜਧਾਨੀਆਂ ਵਾਸੀਆਂ ਦੇ ਨਾਲ ਹੈ।