ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਤੀਜੀ ਵਾਰ ਵੀ ਸੌ ਸੀਟਾਂ ਜਿੱਤਣ ’ਚ ਨਾਕਾਮ: ਸੀਤਾਰਾਮਨ

06:45 AM Jul 15, 2024 IST
ਭਾਜਪਾ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦੀ ਹੋਈ ਨਿਰਮਲਾ ਸੀਤਾਰਾਮਨ। -ਫੋਟੋ: ਪ੍ਰਦੀਪ ਤਿਵਾੜੀ

ਆਤਿਸ਼ ਗੁਪਤਾ
ਚੰਡੀਗੜ੍ਹ, 14 ਜੁਲਾਈ
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਿਹਾ ਕਿ ਦੇਸ਼ ਵਿੱਚ ਲੋਕਾਂ ਨੂੰ ਝੂਠ ਬੋਲ ਕੇ ਗੁਮਰਾਹ ਕਰਨ ਵਾਲੀ ਕਾਂਗਰਸ ਪਾਰਟੀ ਲਗਾਤਾਰ ਤੀਜੀ ਵਾਰ ਲੋਕ ਸਭਾ ਚੋਣਾਂ ’ਚ 100 ਸੀਟਾਂ ਜਿੱਤਣ ’ਚ ਵੀ ਨਾਕਾਮ ਰਹੀ ਹੈ। ਉਹ ਚੰਡੀਗੜ੍ਹ ਦੇ ਸੈਕਟਰ-33 ਵਿੱਚ ਭਾਜਪਾ ਦਫ਼ਤਰ ‘ਕਮਲਮ’ ਵਿੱਚ ਚੰਡੀਗੜ੍ਹ ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਕਾਂਗਰਸ ’ਤੇ ਵਰ੍ਹਦਿਆਂ ਆਖਿਆ ਕਿ ਕਾਂਗਰਸ ਦੇਸ਼ ਦੇ 14 ਸੂਬਿਆਂ ਵਿੱਚ ਇੱਕ ਵੀ ਸੀਟ ’ਤੇ ਨਹੀਂ ਜਿੱਤ ਸਕੀ ਅਤੇ ‘ਇੰਡੀਆ’ ਗੱਠਜੋੜ ਦੀਆਂ 13 ਰਾਜਨੀਤਕ ਪਾਰਟੀਆਂ ਵੀ ਕੁੱਲ ਮਿਲਾ ਕੇ 232 ਸੀਟਾਂ ’ਤੇ ਹੀ ਜਿੱਤ ਸਕੀਆਂ ਹਨ ਜਦਕਿ ਭਾਜਪਾ ਨੇ ਇਕੱਲਿਆਂ ਹੀ 242 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ।
ਸੀਤਾਰਾਮਨ ਨੇ ਕਿਹਾ, ‘‘ਕਾਂਗਰਸ ਸਾਲ 1984 ਤੋਂ 2024 ਤੱਕ 10 ਲੋਕ ਸਭਾ ਚੋਣਾਂ ’ਚ ਕਦੇ ਵੀ 250 ਦਾ ਅੰਕੜਾ ਪਾਰ ਨਹੀਂ ਕਰ ਸਕੀ। ਵਿਰੋਧੀ ਧਿਰ ਨੇ ਲੰਘੀਆਂ ਲੋਕ ਸਭਾ ਚੋਣਾਂ ਝੂਠ ਦੇ ਸਹਾਰੇ ਲੜੀਆਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਬਿਆਨਾਂ ਨੂੰ ਤੋੜ-ਮੋੜ ਕੇ ਪੇਸ਼ ਕੀਤਾ। ਕਾਂਗਰਸ ਤੇ ਉਸ ਦੇ ਹਮਾਇਤੀ ਵੱਖ-ਵੱਖ ਮੁੱਦਿਆਂ ’ਤੇ ਸੁਪਰੀਮ ਕੋਰਟ ਤੱਕ ਗਏ ਪਰ ਫ਼ੈਸਲਾ ਭਾਜਪਾ ਦੇ ਹੱਕ ਵਿੱਚ ਆਇਆ ਹੈ।’’ ਮੀਟਿੰਗ ਦੌਰਾਨ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਪਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਕੇਂਦਰੀ ਵਿੱਤ ਮੰਤਰੀ ਨੂੰ ਜਾਣੂੰ ਕਰਵਾਇਆ। ਭਾਜਪਾ ਦੇ ਸੀਨੀਅਰ ਆਗੂ ਸੰਜੇ ਟੰਡਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਪਣੇ ਤੀਜੇ ਕਾਰਜਕਾਲ ਦੌਰਾਨ ਵੀ ਚੰਗੇ ਕੰਮ ਕੀਤੇ ਜਾਣਗੇ, ਜਿਸ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਚੰਡੀਗੜ੍ਹ ਤੋਂ ਸਾਬਕਾ ਸੰਸਦ ਮੈਂਬਰ ਕਿਰਨ ਖੇਰ ਨੇ ਕਿਹਾ ਕਿ ਚੰਡੀਗੜ੍ਹ ’ਚ ਭਾਜਪਾ ਬਹੁਤ ਮਜ਼ਬੂਤ ਹੈ ਅਤੇ ਉਹ ਅਗਲੀਆਂ ਲੋਕ ਸਭਾ ਚੋਣਾਂ ਦੌਰਾਨ ਚੰਗਾ ਪ੍ਰਦਰਸ਼ਨ ਕਰੇਗੀ।

Advertisement

‘ਸੰਵਿਧਾਨ ਦੀ ਹੱਤਿਆ ਬਾਰੇ ਕਾਂਗਰਸ ਖ਼ਿਲਾਫ਼ ਲੋਕਾਂ ਨੂੰ ਕਰਾਂਗੇ ਜਾਗਰੂਕ’

ਨਿਰਮਲਾ ਸੀਤਾਰਾਮਨ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਆਰਐੱਸਐੱਸ ਨੂੰ ਕਥਿਤ ਗਾਲ੍ਹ ਕੱਢਣ ਬਦਲੇ ਤੇ ਕਾਂਗਰਸ ਨੂੰ ਰਾਫਾਲ ਸੌਦੇ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਲਾਉਣ ਕਰਕੇ ਅਦਾਲਤ ਵਿੱਚ ਮੁਆਫ਼ੀ ਮੰਗਣੀ ਪਈ। ਕੇਂਦਰੀ ਵਿੱਤ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਭਾਜਪਾ ’ਤੇ ਦੇਸ਼ ਦਾ ਸੰਵਿਧਾਨ ਬਦਲਣ ਦੇ ਦੋਸ਼ ਲਾਏ ਹਨ ਜਦਕਿ ਕਾਂਗਰਸ ਦੀ ਸਰਕਾਰ ਨੇ ਹੀ 1975 ਵਿੱਚ ਐਮਰਜੈਂਸੀ ਲਾ ਕੇ ਸੰਵਿਧਾਨ ਦੀ ਹੱਤਿਆ ਕਰ ਦਿੱਤੀ ਸੀ, ਜਿਸ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ।

Advertisement
Advertisement