ਕਾਂਗਰਸ ਨੇ ਵੜਿੰਗ ਨੂੰ ਲੁਧਿਆਣਾ, ਸਿੰਗਲਾ ਨੂੰ ਆਨੰਦਪੁਰ ਸਾਹਿਬ, ਰੰਧਾਵਾ ਨੂੰ ਗੁਰਦਾਸਪੁਰ ਤੇ ਜ਼ੀਰਾ ਨੂੰ ਖਡੂਰ ਸਾਹਿਬ ਤੋਂ ਮੈਦਾਨ ’ਚ ਉਤਾਰਿਆ
01:01 PM Apr 29, 2024 IST
ਨਵੀਂ ਦਿੱਲੀ, 29 ਅਪਰੈਲ
ਕਾਂਗਰਸ ਨੇ ਪੰਜਾਬ ਲਈ ਚਾਰ ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰਦਿਆਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਹੈ। ਸੂਚੀ ਅਨੁਸਾਰ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ, ਆਨੰਦਪੁਰ ਸਾਹਿਬ ਤੋਂ ਵਿਜੈ ਇੰਦਰ ਸਿੰਗਲਾ ਅਤੇ ਲੁਧਿਆਣਾ ਤੋਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਪੰਜਾਬ ਵਿਚ ਪਹਿਲੀ ਜੂਨ ਨੂੰ ਵੋਟਾਂ ਪੈਣਗੀਆਂ।
Advertisement
Advertisement
Advertisement