ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਨੇ ਰਵਨੀਤ ਬਿੱਟੂ ਸਮੇਤ ਚਾਰ ਆਗੂਆਂ ਵਿਰੁੱਧ ਪੁਲੀਸ ਸ਼ਿਕਾਇਤ ਦਰਜ ਕਰਵਾਈ

11:36 AM Sep 18, 2024 IST

ਨਵੀਂ ਦਿੱਲੀ, 18 ਸਤੰਬਰ
ਕਾਂਗਰਸ ਪਾਰਟੀ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਖ਼ਿਲਾਫ਼ ਵਿਵਾਦਤ ਟਿੱਪਣੀ ਕਰਨ ਅਤੇ ਧਮਕੀ ਭਰਿਆ ਬਿਆਨ ਦੇਣ ’ਤੇ ਬੁੱਧਵਾਰ ਨੂੰ ਕੇਂਦਰੀ ਮੰਤਰੀ ਰਵਨੀਤ ਬਿੱਟੂ ਸਮੇਤ ਭਾਰਤੀ ਜਨਤਾ ਪਾਰਟੀ ਅਤੇ ਸ਼ਿਵ ਸੈਨਾ ਦੇ ਚਾਰ ਆਗੂਆਂ ਵਿਰੁੱਧ ਪੁਲੀਸ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਐਫ਼ਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਪਾਰਟੀ ਦੇ ਖਜ਼ਾਨਚੀ ਅਜੇ ਮਾਕਨ ਵੱਲੋਂ ਤੁਗਲਕ ਰੋਡ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਜਾ ਰਹੀ ਹੈ ਕਿਉਕਿ ਉਹ ਦਲਿਤ, ਪਛੜੇ ਵਰਗ, ਘੱਟ ਗਿਣਤੀਆਂ ਅਤੇ ਸੰਵਿਧਾਨ ਨੂੰ ਬਚਾਉਣ ਦੀ ਗੱਲ ਕਰਦੇ ਹਨ।

Advertisement

ਇਸ ਮੌਕੇ ਕਾਂਗਰਸ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਭਾਜਪਾ ਆਗੂ ਤਰਵਿੰਦਰ ਮਾਰਵਾਹ, ਯੂਪੀ ਸਰਕਾਰ ਦੇ ਮੰਤਰੀ ਰਘੁਰਾਜ ਸਿੰਘ, ਸ਼ਿਵ ਸੈਨਾ ਦੇ ਵਿਧਾਇਕ ਸੰਜੈ ਗਾਇਕਵਾੜ ਵਿਰੁੱਧ 351, 352, 353, 61 ਤੇ ਤਹਿਤ ਐੱਫ਼ਆਈਆਰ ਦਰਜ ਕਰਨ ਦੀ ਮੰਗ ਕੀਤੀ।
ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਹਾਲ ਹੀ ਵਿਚ ਅਮਰੀਕਾ ਯਾਤਰਾ ਦੌਰਾ ਰਾਹੁਲ ਗਾਂਧੀ ਦੀ ਸਿੱਖਾਂ ਪ੍ਰਤੀ ਕੀਤੀ ਟਿੱਪਣੀ ਨੂੰ ਲੈ ਕੇ ਆਲੋਚਨਾ ਕਰਦਿਆਂ ਉਨ੍ਹਾਂ ਨੂੰ ਦੇਸ਼ ਦਾ ਸਭ ਤੋਂ ਵੱਡਾ ਦੁਸ਼ਮਣ ਅਤੇ ਅਤਿਵਾਦੀ ਕਿਹਾ ਸੀ ਅਤੇ ਇਸ ਤੋਂ ਇਲਾਵਾ ਬਾਕੀ ਆਗੂਆਂ ਨੇ ਰਾਹੁਲ ਗਾਂਧੀ ਵਿਰੁੱਧ ਵਿਵਾਦ ਭਰਪੂਰ ਬਿਆਨ ਦਿੱਤੇ ਸਨ। -ਪੀਟੀਆਈ

Advertisement
Advertisement
Tags :
BJPCongress leadercongress newsRavneet Singh BittuShiv Sena