ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਵੱਲੋਂ ਪੰਜਾਬ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਨੂੰ ਅੰਤਿਮ ਛੋਹਾਂ

06:34 AM Apr 24, 2024 IST

* 26-27 ਜਨਵਰੀ ਨੂੰ ਜਾਰੀ ਹੋ ਸਕਦੀ ਹੈ ਸੂਚੀ
* ਪੰਜ ਸੀਟਾਂ ’ਤੇ ਪੇਚ ਫਸਿਆ

Advertisement

ਚਰਨਜੀਤ ਭੁੱਲਰ
ਚੰਡੀਗੜ੍ਹ, 23 ਅਪਰੈਲ
ਕਾਂਗਰਸ ਪਾਰਟੀ ਹੁਣ ਪੰਜਾਬ ਦੇ ਉਮੀਦਵਾਰਾਂ ਦੀ ਤੀਜੇ ਗੇੜ ਦੀ ਸੂਚੀ ਨੂੰ ਅੰਤਿਮ ਛੋਹਾਂ ਦੇਣ ਲੱਗੀ ਹੈ, ਜਿਨ੍ਹਾਂ ’ਤੇ ਪੇਚ ਫਸ ਗਿਆ ਹੈ। ਕਾਂਗਰਸ ਨੇ ਹੁਣ ਤੱਕ ਅੱਠ ਉਮੀਦਵਾਰ ਐਲਾਨ ਦਿੱਤੇ ਹਨ ਜਦੋਂ ਕਿ ਬਾਕੀ ਪੰਜ ਉਮੀਦਵਾਰਾਂ ’ਤੇ ਮੰਥਨ ਜਾਰੀ ਹੈ। ਕੇਂਦਰੀ ਚੋਣ ਕਮੇਟੀ ਨੇ ਦੋ ਦਿਨ ਪਹਿਲਾਂ ਦਿੱਲੀ ਵਿਚ ਮੀਟਿੰਗ ਕੀਤੀ ਸੀ ਜਿਸ ਵਿਚ ਸੱਤ ਹਲਕਿਆਂ ’ਤੇ ਵਿਚਾਰ ਚਰਚਾ ਹੋਈ ਸੀ ਅਤੇ ਦੂਜੇ ਗੇੜ ਵਿਚ ਫ਼ਰੀਦਕੋਟ ਅਤੇ ਹੁਸ਼ਿਆਰਪੁਰ ਤੋਂ ਉਮੀਦਵਾਰ ਐਲਾਨੇ ਗਏ ਸਨ। ਕਾਂਗਰਸ ਪਾਰਟੀ ਦਾ ਪੰਜ ਸੀਟਾਂ ’ਤੇ ਪੇਚ ਫਸ ਗਿਆ ਹੈ ਅਤੇ ਇਨ੍ਹਾਂ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ 26-27 ਅਪਰੈਲ ਨੂੰ ਹੋਣ ਦੀ ਸੰਭਾਵਨਾ ਹੈ।
ਕਾਂਗਰਸ ਦੀ ਸਕਰੀਨਿੰਗ ਕਮੇਟੀ ਵੱਲੋਂ ਹਰ ਹਲਕੇ ਤੋਂ ਚਾਰ-ਚਾਰ ਉਮੀਦਵਾਰਾਂ ਦਾ ਪੈਨਲ ਭੇਜਿਆ ਗਿਆ ਸੀ। ਸੂਤਰ ਦੱਸਦੇ ਹਨ ਕਿ ਕੇਂਦਰੀ ਚੋਣ ਕਮੇਟੀ ਨੇ ਬਕਾਇਆ ਪਏ ਪੰਜ ਹਲਕਿਆਂ ਤੋਂ ਚਾਰ-ਚਾਰ ਦੀ ਥਾਂ ਦੋ ਦੋ ਉਮੀਦਵਾਰਾਂ ਦੀ ਸੂਚੀ ਮੰਗੀ ਹੈ। ਸੂਤਰਾਂ ਅਨੁਸਾਰ ਰਾਣਾ ਗੁਰਜੀਤ ਸਿੰਘ ਜਾਂ ਉਨ੍ਹਾਂ ਦੇ ਲੜਕੇ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਹਲਕਾ ਖਡੂਰ ਸਾਹਿਬ ਜਾਂ ਅਨੰਦਪੁਰ ਸਾਹਿਬ ਤੋਂ ਟਿਕਟ ਮਿਲਣੀ ਤੈਅ ਹੈ। ਰਾਣਾ ਗੁਰਜੀਤ ਸਿੰਘ ਆਪਣੇ ਲੜਕੇ ਨੂੰ ਉਮੀਦਵਾਰ ਬਣਾਉਣ ਲਈ ਚਾਹਵਾਨ ਹਨ। ਦੇਖਣਾ ਹੋਵੇਗਾ ਕਿ ਕੇਂਦਰੀ ਚੋਣ ਕਮੇਟੀ ਕੀ ਫ਼ੈਸਲਾ ਲੈਂਦੀ ਹੈ।
ਰਾਣਾ ਗੁਰਜੀਤ ਸਿੰਘ ਹਲਕਾ ਅਨੰਦਪੁਰ ਸਾਹਿਬ ਵਿਚ ਜ਼ਿਆਦਾ ਦਿਲਚਸਪੀ ਦਿਖਾ ਰਹੇ ਹਨ। ਜੇ ਉਨ੍ਹਾਂ ਦੇ ਵਿਧਾਇਕ ਲੜਕੇ ਨੂੰ ਟਿਕਟ ਮਿਲਦੀ ਹੈ ਤਾਂ ਰਾਣਾ ਇੰਦਰ ਪ੍ਰਤਾਪ ਸਿੰਘ ਪਹਿਲਾਂ ਆਪਣੀ ਆਜ਼ਾਦ ਤੌਰ ’ਤੇ ਜਿੱਤੀ ਵਿਧਾਇਕੀ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣਗੇ। ਅਨੰਦਪੁਰ ਸਾਹਿਬ ਹਲਕੇ ਤੋਂ ਹੁਣ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਵੀ ਤਕੜੇ ਦਾਅਵੇਦਾਰ ਬਣ ਗਏ ਹਨ ਜਿੱਥੋਂ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਵੀ ਕਤਾਰ ਵਿਚ ਹਨ। ਸੂਤਰਾਂ ਅਨੁਸਾਰ ਲੁਧਿਆਣਾ ਹਲਕੇ ਤੋਂ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਅਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਪ੍ਰਮੁੱਖ ਦਾਅਵੇਦਾਰ ਹਨ। ਗੁਰਦਾਸਪੁਰ ਹਲਕੇ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਨਾਮ ਅੱਗੇ ਚੱਲ ਰਹੇ ਹਨ ਜਦੋਂ ਕਿ ਇੱਥੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੀ ਉਮੀਦਵਾਰ ਬਣਾਏ ਜਾਣ ਦੇ ਚਰਚੇ ਹਨ। ਚਾਹਵਾਨਾਂ ਵਿਚ ਸਾਬਕਾ ਵਿਧਾਇਕ ਅਮਿਤ ਵਿੱਜ ਅਤੇ ਨਰੇਸ਼ਪੁਰੀ ਵੀ ਸ਼ਾਮਲ ਹਨ। ਫ਼ਿਰੋਜ਼ਪੁਰ ਸੀਟ ਤੋਂ ਸਾਬਕਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੂੰ ਉਮੀਦਵਾਰ ਬਣਾਏ ਜਾਣ ਦੀ ਸੰਭਾਵਨਾ ਹੈ। ਚਰਚਾ ਤਾਂ ਇਹ ਵੀ ਹੈ ਕਿ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਫ਼ਿਰੋਜ਼ਪੁਰ ਤੋਂ ਟਿਕਟ ਦਿੱਤੀ ਜਾ ਸਕਦੀ ਹੈ।

Advertisement
Advertisement
Advertisement