ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਵੱਲੋਂ ਹਲਕਾ ਪਾਇਲ ਲਈ 31 ਮੈਂਬਰੀ ਕਮੇਟੀ ਕਾਇਮ

09:00 AM Jul 20, 2023 IST

ਪੱਤਰ ਪ੍ਰੇਰਕ
ਸਮਰਾਲਾ, 19 ਜੁਲਾਈ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਸਮਰਾਲਾ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਆਗਾਮੀ ਲੋਕ ਸਭਾ ਚੋਣਾਂ ’ਚ ਜਿੱਤ ਲਈ ਕਾਂਗਰਸ ਪਾਰਟੀ ਵੱਲੋਂ ਘੜੀ ਰਣਨੀਤੀ ਨੂੰ ਲਾਹੇਵੰਦ ਦੱਸਿਆ ਹੈ। ਉਨ੍ਹਾਂ ਆਖਿਆ ਕਿ ਜਿਸ ਮਜ਼ਬੂਤੀ ਨਾਲ ਕਾਂਗਰਸ ਪੰਜਾਬ ਸਣੇ ਪੂਰੇ ਦੇਸ਼ ਭਰ ਵਿੱਚ ਉੱਭਰ ਰਹੀ ਹੈ, ਉਸ ਨੇ ਇਹ ਗੱਲ ਸਾਫ਼ ਕਰ ਦਿੱਤੀ ਹੈ ਕਿ ਕਾਂਗਰਸ ਪੰਜਾਬ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਬਦਲ ਕੇ ਰੱਖ ਦੇਵੇਗੀ। ਉਹ ਅੱਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਪਾਇਲ ਵੱਲੋਂ ਹਲਕਾ ਸਮਰਾਲਾ ਲਈ ਨਵੀਂ ਨਿਯੁਕਤ ਕੀਤੀ 31 ਮੈਂਬਰੀ ਬਲਾਕ ਕਾਂਗਰਸ ਕਮੇਟੀ ਦੇ ਐਲਾਨ ਮੌਕੇ ਗੱਲਬਾਤ ਕਰ ਰਹੇ ਸਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲੱਖਾ ਪਾਇਲ ਨੇ ਆਖਿਆ ਕਿ ਕਾਂਗਰਸ ਵਰਕਰ ਹੁਣ ਤੋਂ ਹੀ ਤਕੜੇ ਹੋ ਕੇ ਤਿਆਰੀ ਕਰ ਰਹੇ ਹਨ ਅਤੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਡਟ ਕੇ ਮੁਕਾਬਲਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਇਸ ਮੌਕੇ ਉੱਚੇਚੇ ਤੌਰ ’ਤੇ ਹਾਜ਼ਰ ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਜਸਪ੍ਰੀਤ ਸਿੰਘ ਕਲਾਲਮਾਜਰਾ ਅਤੇ ਬਲਾਕ ਸਮਿਤੀ ਦੇ ਚੇਅਰਮੈਨ ਤੇ ਬਲਾਕ ਕਾਂਗਰਸ ਕਮੇਟੀ ਪ੍ਰਧਾਨ ਅਜਮੇਰ ਸਿੰਘ ਪੂਰਬਾ ਨੂੰ ਬਲਾਕ ਕਾਂਗਰਸ ਕਮੇਟੀ ਦਾ ਕਾਰਵਾਈ ਰਜਿਸਟਰ ਸੌਂਪਦੇ ਹੋਏ 31 ਮੈਂਬਰੀ ਕਮੇਟੀ ’ਚ ਸ਼ਾਮਲ ਅਹੁਦੇਦਾਰਾਂ ਦੇ ਨਾਵਾਂ ਦਾ ਐਲਾਨ ਕੀਤਾ।
ਇਸ ਵਿੱਚ ਪ੍ਰੇਮਵੀਰ ਸੱਦੀ ਨੂੰ ਸੀਨੀਅਰ ਮੀਤ ਪ੍ਰਧਾਨ, ਪਰਮਜੀਤ ਸਿੰਘ, ਪਰਦੀਪ ਸਿੰਘ, ਨੇਤਰ ਸਿੰਘ ਅਤੇ ਸ਼ਾਲੂ ਰਾਣੀ (ਸਾਰੇ ਮੀਤ ਪ੍ਰਧਾਨ), ਸਰਬਜੀਤ ਸਿੰਘ, ਸਤਵਿੰਦਰ ਸਿੰਘ ਹੈਪੀ, ਬਲਤੇਜ ਸਿੰਘ, ਕੁਲਜਿੰਦਰ ਸਿੰਘ, ਜਸਵਿੰਦਰ ਸਿੰਘ ਗੋਗੀ, ਸਿੰਦਰ ਕੌਰ, ਅਰਵਿੰਦਰ ਸਿੰਘ ਬਬਲੂ ਅਤੇ ਬਲਜਿੰਦਰ ਸਿੰਘ (ਸਾਰੇ ਜਨਰਲ ਸਕੱਤਰ), ਗੁਰਜੀਤ ਸਿੰਘ, ਅਵਤਾਰ ਸਿੰਘ, ਬਲਜੀਤ ਸਿੰਘ, ਗੁਰਜੀਤ ਸਿੰਘ ਕਾਲਾ, ਡਾ. ਰਣਧੀਰ ਸਿੰਘ, ਦਲਬੀਰ ਸਿੰਘ, ਸੂਰਤ ਸਿੰਘ, ਅਵਤਾਰ ਸਿੰਘ, ਹਰਜਿੰਦਰ ਸਿੰਘ, ਰਣਜੀਤ ਸਿੰਘ, ਤਨਵੀਰ ਸਿੰਘ ਅਤੇ ਮਨਜੀਤ ਸਿੰਘ (ਸਾਰੇ ਸਕੱਤਰ), ਕੁਲਦੀਪ ਸਿੰਘ ਉਟਾਲਾ ਨੂੰ ਪਾਰਟੀ ਬੁਲਾਰਾ, ਮਹਿੰਦਰ ਸਿੰਘ ਮੀਡੀਆ ਸਕੱਤਰ, ਜਤਿੰਦਰ ਸਿੰਘ ਲਾਡੀ ਨੂੰ ਸੋਸ਼ਲ ਮੀਡੀਆ ਇੰਚਾਰਜ ਅਤੇ ਅਜੀਤਪਾਲ ਸਿੰਘ ਤੇ ਕਾਲਾ ਕੋਟ ਨੂੰ ਸੋਸ਼ਲ ਮੀਡੀਆ ਵਿੰਗ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।

Advertisement

Advertisement
Tags :
ਹਲਕਾ,ਕਮੇਟੀਕਾਇਮਕਾਂਗਰਸਪਾਇਲਮੈਂਬਰੀਵੱਲੋਂ
Advertisement