ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਨੇ ਪੰਜਾਬ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਬਣਾਈ

06:49 AM Jul 07, 2023 IST

ਨਵੀਂ ਦਿੱਲੀ, 6 ਜੁਲਾੲੀ
ਕਾਂਗਰਸ ਨੇ ਪੰਜਾਬ ਵਿੱਚ ਸਿਆਸੀ ਮਾਮਲਿਆਂ ਬਾਰੇ ਕਮੇਟੀ ਬਣਾਉਣ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਹੈ। ਇਸ ਕਮੇਟੀ ਵਿੱਚ ਪਾਰਟੀ ਦੇ ਸੂਬਾਈ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਤੇ ਪਾਰਟੀ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸ਼ਾਮਲ ਕੀਤਾ ਗਿਆ ਹੈ।
ਇਸੇ ਦੌਰਾਨ ਕਾਂਗਰਸ ਸੰਸਦੀ ਪਾਰਟੀ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਸੀਨੀਅਰ ਪਾਰਟੀ ਆਗੂ ਅੰਬਿਕਾ ਸੋਨੀ ਨੂੰ ਵੀ ਪੈਨਲ ਵਿੱਚ ਸ਼ਾਮਲ ਕੀਤਾ ਗਿਆ ਹੈ ਜਿਸ ਵਿੱਚ ਨਵਜੋਤ ਸਿੰਘ ਸਿੱਧੂ ਸਣੇ ਸਾਬਕਾ ਮੁੱਖ ਮੰੰਤਰੀ ਚਰਨਜੀਤ ਸਿੰਘ ਚੰਨੀ ਤੇ ਸਾਬਕਾ ਡਿਪਟੀ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਵੀ ਸ਼ਾਮਲ ਹਨ। ਇਸੇ ਤਰ੍ਹਾਂ ਸੰਸਦ ਮੈਂਬਰ ਮਨੀਸ਼ ਤਿਵਾੜੀ, ਰਵਨੀਤ ਸਿੰਘ ਬਿੱਟੂ, ਗੁਰਜੀਤ ਸਿੰਘ ਔਜਲਾ, ਡਾ. ਅਮਰ ਸਿੰਘ ਤੇ ਮੁਹੰਮਦ ਸਦੀਕ ਨੂੰ ਵੀ ਪੈਨਲ ਵਿੱਚ ਸ਼ਾਮਲ ਕੀਤਾ ਗਿਆ ਹੈ।
ਕਾਂਗਰਸ ਪਾਰਟੀ ਵੱਲੋਂ ਜਾਰੀ ਕੀਤੇ ਗਏ ਬਿਆਨ ਅਨੁਸਾਰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਬਣਾਉਣ ਸਬੰਧੀ ਮਤੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਕ ਹੋਰ ਜਾਣਕਾਰੀ ਅਨੁਸਾਰ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੀ ਰਾਜਸਥਾਨ ਇਕਾਈ ਦੇ ਇੰਚਾਰਜ ਤੇ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓ.ਪੀ. ਸੋਨੀ ਸਣੇ ਵਿਜੈਇੰਦਰ ਸਿੰਗਲਾ, ਗੁਰਕੀਰਤ ਸਿੰਘ, ਤਜਿੰਦਰ ਸਿੰਘ ਬਿੱਟੂ, ਸੁਖਪਾਲ ਸਿੰਘ ਖਹਿਰਾ, ਰਾਣਾ ਕੰਵਰਪਾਲ ਸਿੰਘ, ਪਰਗਟ ਸਿੰਘ, ਕੁਲਜੀਤ ਸਿੰਘ ਨਾਗਰਾ, ਰਾਣਾ ਗੁਰਜੀਤ ਸਿੰਘ ਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਵੀ ਪੈਨਲ ਵਿੱਚ ਸ਼ਾਮਲ ਕੀਤਾ ਗਿਅਾ ਹੈ। ਇਸੇ ਤਰ੍ਹਾਂ ਡਾ. ਰਾਜ ਕੁਮਾਰ ਚੱਬੇਵਾਲ, ਸੁਖਵਿੰਦਰ ਸਿੰਘ ਡੈਨੀ, ਪਵਨ ਅਦੀਆ, ਸੁਖਬਿੰਦਰ ਸਿੰਘ ਸਰਕਾਰੀਆ, ਰਾਕੇਸ਼ ਪਾਂਡੇ, ਰਜ਼ੀਆ ਸੁਲਤਾਨਾ, ਸੰਗਤ ਸਿੰਘ ਗਿਲਜ਼ੀਆਂ ਤੇ ਕੈਪਟਨ ਸੰਦੀਪ ਸੰਧੂ ਨੂੰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੱਧ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਫੌਰੀ ਤੌਰ ’ਤੇ ਨਿਯੁਕਤੀਆਂ ਕਰਨ ਦੇ ਮਤੇ ਨੂੰ ਵੀ ਪ੍ਰਵਾਨਗੀ ਦਿੱਤੀ ਹੈ। -ਪੀਟੀਆਈ

Advertisement

Advertisement
Tags :
ਸਿਆਸੀਕਮੇਟੀਕਾਂਗਰਸਪੰਜਾਬਬਣਾਈ:ਬਾਰੇਮਾਮਲਿਆਂ
Advertisement