For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਕਿਸਾਨ ਸੈੱਲ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

10:02 AM Sep 24, 2024 IST
ਕਾਂਗਰਸ ਕਿਸਾਨ ਸੈੱਲ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਗੁਰਪ੍ਰੀਤ ਸਿੰਘ ਕਾਂਗੜ ਤੇ ਹੋਰ ਆਗੂਆਂ ਨਾਲ ਨਵ-ਨਿਯੁਕਤ ਅਹੁਦੇਦਾਰ।
Advertisement

ਰਾਜਿੰਦਰ ਸਿੰਘ ਮਰਾਹੜ
ਭਾਈ ਰੂਪਾ, 23 ਸਤੰਬਰ
ਪੰਜਾਬ ਕਾਂਗਰਸ ਕਿਸਾਨ ਸੈੱਲ ਦੇ ਸੂਬਾ ਪ੍ਰਧਾਨ ਕਿਰਨਦੀਪ ਸਿੰਘ ਸੰਧੂ ਮਿੱਠਾ ਵੱਲੋਂ ਪਿੰਡ ਕਾਂਗੜ ਵਿੱਚ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕਿਸਾਨ ਸੈੱਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਅਮਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਮੌਕੇ ਅਵਤਾਰ ਸਿੰਘ ਭੁੱਲਰ (ਸਾਬਕਾ ਸਰਪੰਚ ਢਪਾਲੀ) ਤੇ ਲਖਵੀਰ ਸਿੰਘ ਲੱਖਾ ਭਗਤਾ ਨੂੰ ਸੈਕਟਰੀ ਕਿਸਾਨ ਸੈੱਲ ਪੰਜਾਬ, ਭੁਪਿੰਦਰ ਸਿੰਘ ਧਾਲੀਵਾਲ (ਭਾਈ ਰੂਪਾ) ਨੂੰ ਬਲਾਕ ਪ੍ਰਧਾਨ ਫੂਲ ਤੇ ਰਣਜੀਤ ਸਿੰਘ ਦਿਆਲਪੁਰਾ ਭਾਈਕਾ ਨੂੰ ਬਲਾਕ ਪ੍ਰਧਾਨ ਭਗਤਾ ਭਾਈ ਨਿਯੁਕਤ ਕੀਤਾ ਗਿਆ। ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੇ ਸੂਬਾ ਪ੍ਰਧਾਨ ਕਿਰਨਦੀਪ ਸਿੰਘ ਸੰਧੂ ਨੇ ਨਵਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਸਾਨਾਂ ਦੀ ਭਲਾਈ ਲਈ ਕੰਮ ਕਰਨ ਦਾ ਸੱਦਾ ਦਿੱਤਾ। ਨਵੇਂ ਚੁਣੇ ਆਹੁਦੇਦਾਰ ਨੇ ਆਪਣੀ ਨਿਯੁਕਤੀ ਲਈ ਕਿਸਾਨ ਕਾਂਗਰਸ ਦੇ ਆਲ ਇੰਡੀਆ ਪ੍ਰਧਾਨ ਸੁਖਪਾਲ ਸਿੰਘ ਖਹਿਰਾ, ਸੂਬਾ ਪ੍ਰਧਾਨ ਸੰਧੂ ਤੇ ਕਾਂਗੜ ਦਾ ਧੰਨਵਾਦ ਕੀਤਾ। ਇਸ ਮੌਕੇ ਮਨਪ੍ਰੀਤ ਸਿੰਘ ਤੇ ਮਨਜੀਤ ਸਿੰਘ ਕੋਟਫੱਤਾ ਹਾਜ਼ਰ ਸਨ।

Advertisement

Advertisement
Advertisement
Author Image

joginder kumar

View all posts

Advertisement