ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਨੇ ਹਮੇਸ਼ਾ ਦੇਸ਼ ਨੂੰ ਧਰਮ ਤੇ ਜਾਤਪਾਤ ਦੇ ਨਾਂ ’ਤੇ ਵੰਡਿਆ: ਸੁਭਾਸ਼ ਸ਼ਰਮਾ

08:52 AM Apr 25, 2024 IST
ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਭਾਜਪਾ ਦੇ ਮੀਤ ਪ੍ਰਧਾਨ ਸੁਭਾਸ਼ ਸ਼ਰਮਾ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 24 ਅਪਰੈਲ
ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਨੇ ਕਿਹਾ ਕਿ ਕਾਂਗਰਸ ਸ਼ੁਰੂ ਤੋਂ ਦੇਸ਼ ਨੂੰ ਧਰਮ ਅਤੇ ਜਾਤਪਾਤ ਦੇ ਨਾਂ ’ਤੇ ਵੰਡ ਕੇ ਫਾਇਦਾ ਚੁੱਕਦੀ ਰਹੀ ਹੈ। ਹੁਣ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਵੱਲੋਂ ਜਾਰੀ ਚੋਣ ਮੈਨੀਫੈਸਟੋ ਵੀ ਲੋਕਾਂ ਵਿੱਚ ਵੰਡੀਆਂ ਪਾਉਣ ਵਾਲਾ ਹੈ। ਉਹ ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ।
ਭਾਜਪਾ ਆਗੂ ਨੇ ਕਿਹਾ ਕਿ ਚੋਣ ਮੈਨੀਫੈਸਟੋ ਅਨੁਸਾਰ ਕਾਂਗਰਸ ਜਾਤ-ਧਰਮ ਅਤੇ ਜਾਇਦਾਦ ਆਧਾਰਿਤ ਸਰਵੇਖਣ ਕਰਵਾਉਣ ਦੀ ਗੱਲ ਕਰ ਰਹੀ ਹੈ। ਅਜਿਹਾ ਕਰ ਕੇ ਕਾਂਗਰਸ ਦੇਸ਼ ਦੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ’ਤੇ ਲੰਬਾ ਸਮਾਂ ਰਾਜ ਕਰਨ ਵਾਲੀ ਕਾਂਗਰਸ ਪਾਰਟੀ ਦਾ ਰਵੱਈਆ ਹਮੇਸ਼ਾ ਤਾਨਾਸ਼ਾਹੀ ਵਾਲਾ ਰਿਹਾ ਹੈ। ਜੇਕਰ ਕਾਂਗਰਸ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਪੂਰੇ ਦੇਸ਼ ਵਿੱਚ ਜਾਤੀ-ਧਰਮ ਅਤੇ ਧਨ-ਦੌਲਤ ਆਧਾਰਿਤ ਸਰਵੇਖਣ ਕਰਵਾਉਣ ਦੀ ਗੱਲ ਕਹਿ ਰਹੇ ਹਨ। ਇਸ ਅਨੁਸਾਰ ਜੇਕਰ ਕਿਸੇ ਕੋਲ ਲੋੜ ਤੋਂ ਵੱਧ ਜਾਇਦਾਦ ਹੈ ਤਾਂ ਕਾਂਗਰਸ ਉਸ ਨੂੰ ਜ਼ਬਤ ਕਰ ਕੇ ਹੋਰਨਾਂ ਵਰਗਾਂ ਵਿੱਚ ਵੰਡ ਦੇਵੇਗੀ। ਸ਼ਰਮਾ ਨੇ ਕਿਹਾ ਕਿ ਉਹ ਕਾਂਗਰਸ ਦੀਆਂ ਅਜਿਹੀਆਂ ਮਾੜੀਆਂ ਨੀਤੀਆਂ ਦਾ ਸਖ਼ਤ ਵਿਰੋਧ ਕਰਦੇ ਹਨ।
ਲੋਕ ਸਭਾ ਚੋਣਾਂ ਬਾਰੇ ਸੁਭਾਸ਼ ਸ਼ਰਮਾ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਆਪਣੇ ਜ਼ੋਰ ’ਤੇ ਨੌਂ ਸੀਟਾਂ ਉੱਤੇ ਚੋਣ ਲੜ ਰਹੀ ਹੈ ਅਤੇ ਵਿਰੋਧੀਆਂ ਨੂੰ ਸਖ਼ਤ ਟੱਕਰ ਦਿੱਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਭਾਜਪਾ ਦਾ ਗਰਾਫ਼ ਵਧੇਗਾ ਅਤੇ ਆਮ ਆਦਮੀ ਪਾਰਟੀ ਦੇ ਖ਼ਾਤਮੇ ਦੀ ਸ਼ੁਰੂਆਤ ਹੋਣੀ ਤੈਅ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਪਾਰਟੀ ਵਿਚਾਰ ਕਰ ਰਹੀ ਹੈ। ਕਈ ਹਲਕਿਆਂ ਵਿੱਚ ਦੋ-ਦੋ ਪ੍ਰਮੁੱਖ ਵਿਅਕਤੀਆਂ ਦੇ ਨਾਵਾਂ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਫ਼ਤੇ ਦੇ ਅੰਦਰ-ਅੰਦਰ ਪੰਜਾਬ ਦੀਆਂ ਚਾਰ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ, ਜਿਸ ਵਿੱਚ ਸ੍ਰੀ ਆਨੰਦਪੁਰ ਸਾਹਿਬ ਦੇ ਉਮੀਦਵਾਰ ਦੇ ਨਾਂ ਦਾ ਐਲਾਨ ਵੀ ਸ਼ਾਮਲ ਹੈ। ਇਸ ਮੌਕੇ ਭਾਜਪਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ ਵੀ ਮੌਜੂਦ ਸਨ।

Advertisement

Advertisement
Advertisement