ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਨੇ ਪੰਜਾਬ ਨਾਲ ਹਮੇਸ਼ਾਂ ਮਤਰੇਈ ਮਾਂ ਵਾਲਾ ਸਲੂਕ ਕੀਤਾ: ਜਗੀਰ ਕੌਰ

11:26 AM Apr 30, 2024 IST
ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਗੀਰ ਕੌਰ।

ਨਿੱਜੀ ਪੱਤਰ ਪ੍ਰੇਰਕ
ਜਲੰਧਰ, 29 ਅਪਰੈਲ
ਕਾਂਗਰਸ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਆਏ ਸੀਨੀਅਰ ਆਗੂ ਮਹਿੰਦਰ ਸਿੰਘ ਕੇਪੀ ਦੇ ਹੱਕ ਵਿੱਚ ਸ਼ਹਿਰ ਵਿੱਚ ਚੋਣ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਨੂੰ ਜਲੰਧਰ ਲੋਕ ਹਲਕੇ ਦੀ ਚੋਣ ਇੰਚਾਰਜ ਜਗੀਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਦੇਸ਼ ’ਤੇ ਸਭ ਤੋਂ ਵੱਧ ਸਮਾਂ ਕਾਂਗਰਸ ਨੇ ਰਾਜ ਕੀਤਾ ਜਿਸ ਨੇ ਪੰਜਾਬ ਨਾਲ ਹਮੇਸ਼ਾਂ ਮਤਰੇਈ ਮਾਂ ਵਾਲਾ ਸਲੂਕ ਹੀ ਕੀਤਾ। ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਲਈ ਜੋ ਵੀ ਹਾਸਲ ਕੀਤਾ ਹੈ ਉਹ ਸੰਘਰਸ਼ ਕਰ ਕੇ ਹੀ ਲਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਿਚਲੀ ਮੌਜੂਦਾ ਸਰਕਾਰ ਖੇਤਰੀ ਪਾਰਟੀਆਂ ਨੂੰ ਖ਼ਤਮ ਕਰਨ ਦੇ ਰਾਹ ਪਈ ਹੋਈ। ਉਨ੍ਹਾਂ ਮਹਿੰਦਰ ਸਿੰਘ ਕੇਪੀ ਦੇ ਪਰਿਵਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਕਾਂਗਰਸ ਦੇ ਖਾਨਦਾਨੀ ਆਗੂ ਸਨ। ਉਨ੍ਹਾਂ ਦੇ ਪਿਤਾ ਦਰਸ਼ਨ ਸਿੰਘ ਕੇਪੀ ਵਿਧਾਨ ਸਭਾ ਵਿੱਚ ਦਲਿਤਾਂ ਦੀ ਨੁਮਾਇੰਦਗੀ ਕਰਦੇ ਰਹੇ ਸਨ। ਪਿਤਾ ਦੀ ਸਿਆਸੀ ਵਿਰਾਸਤ ਨੂੰ ਅੱਗੇ ਲਿਜਾਦਿਆਂ ਸ੍ਰੀ ਕੇਪੀ ਨੇ ਪੰਜਾਬ ਵਿੱਚ ਮੰਤਰੀ ਬਣ ਕੇ ਤੇ ਸਾਲ 2009 ਵਿੱਚ ਐਮਪੀ ਬਣ ਕੇ ਆਪਣੀਆਂ ਸੇਵਾਵਾਂ ਜਿਸ ਕਾਂਗਰਸ ਪਾਰਟੀ ਨੂੰ ਦਿੱਤੀਆਂ ਸਨ ਉਸ ਪਾਰਟੀ ਨੇ 10 ਸਾਲ ਤੱਕ ਉਨ੍ਹਾਂ ਦੀ ਬਾਤ ਨਹੀਂ ਪੁੱਛੀ। ਕਾਂਗਰਸ ਨੂੰ ਜਦੋਂ ਕੋਈ ਉਮੀਦਵਾਰ ਨਹੀਂ ਲੱਭਿਆ ਤਾਂ ਉਹ 128 ਕਿਲੋਮੀਟਰ ਦੂਰ ਤੋਂ ਉਮੀਦਵਾਰ ਲੱਭ ਕੇ ਲਿਆਈ ਹੈ। ਜਗੀਰ ਕੌਰ ਨੇ ਕਿਹਾ ਕਿ ਇਸ ਸਮੇਂ ਮੁਲਕ ਨੂੰ ਫ਼ਿਰਕਾਪ੍ਰਸਤੀ ਦੀ ਅੱਗ ਵਿੱਚੋਂ ਬਚਾਉਣ ਦੀ ਲੋੜ ਹੈ ਨਹੀਂ ਤਾਂ ਪਹਿਲੇ ਗੇੜ ਦੀਆਂ ਚੋਣਾਂ ਤੋਂ ਬਾਅਦ ਭਾਜਪਾਈਆਂ ਦੀ ਸੁਰ ਨਹੀਂ ਸੀ ਬਦਲਣੀ। ਉਨ੍ਹਾਂ ਔਰਤਾਂ ਨੂੰ ਕਿਹਾ ਕਿ ਕੋਈ ਤੁਹਾਡੇ ਮੰਗਲ ਸੂਤਰਾਂ ਨੂੰ ਹੱਥ ਨਹੀਂ ਪਾ ਸਕਦਾ, ਅਜਿਹੀ ਬਿਆਨਬਾਜ਼ੀ ਡਰੇ ਤੇ ਹਾਰੇ ਹੋਏ ਲੋਕ ਕਰਦੇ ਹਨ।

Advertisement

Advertisement
Advertisement