ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਨੇ ‘ਆਪ’ ਦੇ ਮੁਕਾਬਲੇ ਕਮਜ਼ੋਰ ਉਮੀਦਵਾਰ ਉਤਾਰਿਆ: ਗੜ੍ਹਦੀਵਾਲਾ

07:49 AM Jun 24, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 23 ਜੂਨ
ਭਾਜਪਾ ਨੂੰ ਪੰਜਾਬ ਦੀ ਦੁਸ਼ਮਣ ਨੰਬਰ ਇੱਕ ਪਾਰਟੀ ਆਖਦਿਆਂ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਤੇ ਪੰਜਾਬੀਅਤ ਨੂੰ ਬਚਾਉਣ ਲਈ ਖੇਤਰੀ ਪਾਰਟੀ ਦਾ ਮਜ਼ਬੂਤ ਹੋਣਾ ਬੇਹੱਦ ਜ਼ਰੂਰੀ ਹੈ। ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਵਡਾਲਾ ਤੇ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਗੜ੍ਹਦੀਵਾਲਾ ਨੇ ਕਿਹਾ ਕਿ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਨੂੰ ਛੋਟੀ ਚੋਣ ਨਾ ਸਮਝਿਆ ਜਾਵੇ ਕਿਉਂਕਿ ਇਸ ਚੋਣ ਦੇ ਰਾਹੀਂ ਭਾਜਪਾ ਆਪਣੇ ਆਪ ਨੂੰ ਪੰਜਾਬ ਪੱਖੀ ਹੋਣ ਦਾ ਡਰਾਮਾ ਕਰੇਗੀ। ਦੋਵਾਂ ਆਗੂਆਂ ਨੇ ਕਿਹਾ ਕਿ 2017 ਤੋਂ ਬਾਅਦ ਪੰਜਾਬ ਵਿੱਚ ਜਿੰਨੀ ਤੇਜ਼ੀ ਨਾਲ ਨਸ਼ਿਆਂ ਦਾ ਪਸਾਰਾ ਹੋਇਆ ਹੈ ਇਸ ਤਰ੍ਹਾਂ ਪਿਛਲੀਆਂ ਸਰਕਾਰਾਂ ਸਮੇਂ ਕਦੇਂ ਨਹੀਂ ਸੀ ਹੋਇਆ।
ਉਨ੍ਹਾਂ ਜਲੰਧਰ ਪੱਛਮੀ ਵਿਧਾਨ ਸਭਾ ਦੀ ਹੋ ਰਹੀ ਜ਼ਿਮਨੀ ਚੋਣ ਵਿੱਚ ਅਕਾਲੀ ਦਲ ਉਮੀਦਵਾਰ ਬੀਬੀ ਸੁਰਜੀਤ ਕੌਰ ਦਾ ਮਜ਼ਬੂਤ ਹੋਣ ਨਾਲ ਸਮੁੱਚੇ ਪੰਜਾਬ ਵਿੱਚ ਭਾਜਪਾ ਤੇ ‘ਆਪ’ ਨੂੰ ਲੋਕ ਸ਼ੀਸ਼ਾ ਦਿਖਾ ਦੇਣਗੇ। ਜਰਨੈਲ ਸਿੰਘ ਗੜ੍ਹਦੀਵਾਲ ਨੇ ਦਾਅਵਾ ਕੀਤਾ ਕਿ ‘ਆਪ’ ਤੇ ਕਾਂਗਰਸ ਇੱਕੋ ਹੀ ਹਨ। ਇਸੇ ਲਈ ਕਾਂਗਰਸ ਨੇ ਕਮਜ਼ੋਰ ਉਮੀਦਵਾਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ ਤਾਂ ਜੋ ‘ਆਪ’ ਦੇ ਉਮੀਦਵਾਰ ਨੂੰ ਸਿਆਸੀ ਲਾਭ ਮਿਲ ਸਕੇ। ਉਨ੍ਹਾਂ ਇਹ ਦੋਸ਼ ਵੀ ਲਾਇਆ ਕਿ ਕੇਂਦਰ ਵਿੱਚ ਅਮਿਤ ਸ਼ਾਹ ਦੇ ਸਹਾਰੇ ਨਾਲ ਹੀ ਭਗਵੰਤ ਮਾਨ ਦੀ ਸਰਕਾਰ ਟਿਕੀ ਹੋਈ ਹੈ।
ਇਸੇ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰਵਾਹ ਨਹੀਂ ਕਰਦੇ। ਕੇਂਦਰ ਸਰਕਾਰ ਕੇਜਰੀਵਾਲ ਨੂੰ ਜੇਲ੍ਹ ਵਿੱਚ ਰੱਖ ਕੇ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਨੂੰ ਮਜ਼ਬੂਤ ਕਰਨ ਦਾ ਡਰਾਮਾ ਕਰ ਰਹੀ ਹੈ। ਜਦੋਂ ਭਾਜਪਾ ਦਾ ਦਾਅ ਲੱਗਾ ਤਾਂ ਉਹ ‘ਆਪ’ ਦਾ ਹਸ਼ਰ ਉਂਝ ਹੀ ਕਰਨਗੇ ਜਿਵੇਂ ਮਹਾਰਸ਼ਟਰ ਵਿੱਚ ਸ਼ਿਵ ਸੈਨਾ ਦਾ ਕੀਤਾ ਹੈ।
ਇਸ ਲਈ ‘ਆਪ’, ਕਾਂਗਰਸ ਤੇ ਭਾਜਪਾ ਇਹ ਤਿੰਨੋਂ ਪਾਰਟੀਆਂ ਪੰਜਾਬ ਦੇ ਹਿੱਤ ਵਿੱਚ ਨਹੀਂ ਹਨ।
ਪੰਜਾਬ ਦੇ ਲੋਕਾਂ ਦੀ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ ਜਿਹੜੀ 103 ਸਾਲ ਤੋਂ ਪੰਜਾਬ ਦੇ ਲੋਕਾਂ ਦੀ ਖਾਤਰ ਲੜ ਰਹੀ ਹੈ। ਜਰਨੈਲ ਸਿੰਘ ਗੜ੍ਹਦੀਵਾਲਾ ਨੇ ਕਿਹਾ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀਆਂ ਮਾਵਾਂ ਨੂੰ ਅਪੀਲ ਹੈ ਕਿ ਉਹ ਆਪਣੇ ਪੁੱਤ ਬਚਾਉਣ ਲਈ ‘ਆਪ’ ਦੀ ਸਰਕਾਰ ਨੂੰ ਕਰਾਰਾ ਝਟਕਾ ਦੇਣ ਲਈ ਅਕਾਲੀ ਦਲ ਦੇ ਹੱਕ ਵਿੱਚ ਵੋਟ ਪਾਉਣ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇੱਕ ਸੀਟ ਹਾਰਨ ਨਾਲ ਭਾਵੇਂ ਆਪ ਦੀ ਸਰਕਾਰ ਨਹੀਂ ਡਿੱਗੇਗੀ ਪਰ ਉਸ ਨੂੰ ਤੇ ਉਸ ਦੀ ਭਾਈਵਾਲ ਕਾਂਗਰਸ ਨੂੰ ਇਹ ਸਬਕ ਜ਼ਰੂਰ ਮਿਲੇਗਾ ਕਿ ਸੱਤਾ ਵਿੱਚ ਹੋਣ ਨਾਲ ਨਸ਼ਿਆਂ ਨਾਲ ਮਾਵਾਂ ਦੀਆਂ ਕੁੱਖਾਂ ਨੂੰ ਉਜਾੜਨ ਦਾ ਹੱਕ ਨਹੀਂ ਮਿਲ ਜਾਂਦਾ।

Advertisement

Advertisement