ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਹੁਣ ਕਾਰਪੋਰੇਟਾਂ ਦੀ ਪਾਰਟੀ ਬਣ ਕੇ ਰਹਿ ਗਈ: ਕਰਮਜੀਤ ਕੌਰ

09:21 AM May 05, 2024 IST
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਰਮਜੀਤ ਕੌਰ, ਸੁਸ਼ੀਲ ਕੁਮਾਰ ਰਿੰਕੂ ਅਤੇ ਮਨੋਰੰਜਨ ਕਾਲੀਆ ।-ਫੋਟੋ: ਮਲਕੀਅਤ ਸਿੰਘ

ਪਾਲ ਸਿੰਘ ਨੌਲੀ
ਜਲੰਧਰ, 4 ਮਈ
ਸਾਬਕਾ ਮੈਂਬਰ ਪਾਰਲੀਮੈਂਟ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਹਿਲੀ ਵਾਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਹਾਈਕਮਾਂਡ ’ਤੇ ਤਿੱਖੇ ਹਮਲੇ ਬੋਲੇ। ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਗਰੀਬਾਂ ਦੀ ਪਾਰਟੀ ਨਹੀਂ ਰਹੀ ਸਗੋਂ ਕਾਰਪੋਰੇਟਾਂ ਦੀ ਪਾਰਟੀ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੇ ਕਾਂਗਰਸ ਨੂੰ ਸੌ ਸਾਲ ਦਿੱਤੇ ਹਨ। ਚੌਧਰੀ ਪਰਿਵਾਰ ਦੀ ਤੀਜੀ ਪੀੜ੍ਹੀ ਲੋਕਾਂ ਦੀ ਸੇਵਾ ਕਰ ਰਹੀ ਹੈ ਪਰ ਜਲੰਧਰ ਤੋਂ ਚੋਣ ਲੜ ਰਹੇ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਦੇ ਪੁੱਤਰ ਦੀ ਦੁਰਯੋਧਨ ਨਾਲ ਤੁਲਨਾ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਾਂਗਰਸ ਬਾਹਰੋਂ ਆਏ ਲੋਕਾਂ ਨੂੰ ਤਾਂ ਟਿਕਟਾਂ ਨਾਲ ਨਿਵਾਜ ਰਹੀ ਹੈ ਪਰ ਜਿਨ੍ਹਾਂ ਨੇ ਕਾਂਗਰਸ ਦੀ ਖਾਤਰ ਸ਼ਾਹਦਤ ਦਿੱਤੀ ਹੈ ਉਨ੍ਹਾਂ ਪਰਿਵਾਰਾਂ ਨੂ ਦਰਕਿਨਾਰੇ ਕੀਤਾ ਜਾ ਰਿਹਾ ਹੇ।
ਕਰਮਜੀਤ ਕੌਰ ਨੇ ਚਰਨਜੀਤ ਸਿੰਘ ਚੰਨੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਜਿੱਥੇ ਵੀ ਗਏ ਹਨ ਉਥੇ ਹੀ ਕਾਂਗਰਸ ਦੀ ਬਰਬਾਦੀ ਦਾ ਕਾਰਨ ਬਣੇ ਹਨ। ਉਨ੍ਹਾਂ ਕਿਹਾ ਕਿ ਚੌਧਰੀ ਵਿਕਰਮਜੀਤ ਸਿੰਘ ਨੂੰ ਨਿਸ਼ਾਨੇ ’ਤੇ ਲਿਆ ਜਾ ਰਿਹਾ ਹੈ, ਜਦ ਕਿ ਚੌਧਰੀ ਪਰਿਵਾਰ ਟਕਸਾਲੀ ਕਾਂਗਰਸੀ ਪਰਿਵਾਰ ਰਿਹਾ ਹੈ ਪਰ ਹੁਣ ਚੰਨੀ ਕਾਰਨ ਟਕਸਾਲੀ ਕਾਂਗਰਸੀਆਂ ਨੂੰ ਪਾਰਟੀ ਅੰਦਰ ਨੁੱਕਰੇ ਲਾ ਦਿੱਤਾ ਗਿਆ ਹੈ। ਭਾਰਤ ਜੋੜੋ ਯਾਤਰਾ ਦੌਰਾਨ ਹੀ ਉਨ੍ਹਾਂ ਦੇ ਪਤੀ ਤੇ ਸਾਂਸਦ ਚੌਧਰੀ ਸੰਤੋਖ ਸਿੰਘ ਨੇ ਰਾਹੁਲ ਗਾਂਧੀ ਨਾਲ ਕਦਮ ਨਾਲ ਕਦਮ ਮਿਲਾਉਂਦਿਆ ਆਪਣੇ ਪ੍ਰਾਣ ਤਿਆਗੇ ਸਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਹੁਣ ਭਾਜਪਾ ਲਈ ਹੀ ਪ੍ਰਚਾਰ ਕਰਨਗੇ।

Advertisement

Advertisement
Advertisement