ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਵਿੱਚ ਕਾਂਗਰਸ ਮੁੜ ਮਜ਼ਬੂਤ ਹੋਈ: ਗੁਰਕੀਰਤ ਕੋਟਲੀ

10:44 AM Jun 05, 2024 IST
ਪਾਇਲ ਵਿੱਚ ਡਾ. ਅਮਰ ਸਿੰਘ ਦੀ ਜਿੱਤ ’ਤੇ ਖੁਸ਼ੀ ਮਨਾਉਂਦੇ ਹੋਏ ਕਾਂਗਰਸੀ ਆਗੂ।

ਜੋਗਿੰਦਰ ਸਿੰਘ ਓਬਰਾਏ
ਖੰਨਾ/ਦੋਰਾਹਾ, 4 ਜੂਨ
ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨੇ ਆਪਣੇ ਵਿਰੋਧੀ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੂੰ ਹਰਾ ਕੇ ਮੁੜ ਇਹ ਸੀਟ ਕਾਂਗਰਸ ਦੀ ਝੋਲੀ ਪਾ ਦਿੱਤੀ ਹੈ। ਉਨ੍ਹਾਂ ਦੀ ਇਸ ਜਿੱਤ ’ਤੇ ਵਿਧਾਨ ਸਭਾ ਹਲਕਾ ਖੰਨਾ, ਪਾਇਲ ਤੇ ਦੋਰਾਹਾ ਇਲਾਕੇ ਦੇ ਕਾਂਗਰਸੀ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਅੱਜ ਖੰਨਾ ਸਥਿਤ ਕਾਂਗਰਸ ਪਾਰਟੀ ਦੇ ਦਫ਼ਤਰ ਅੱਗੇ ਵਰਕਰਾਂ ਨੇ ਭੰਗੜੇ ਪਾਏ ਅਤੇ ਲੱਡੂ ਵੰਡੇ। ਇਸ ਮੌਕੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਇਹ ਜਿੱਤ ਲੋਕਾਂ ਦੀ ਜਿੱਤ ਹੈ ਅਤੇ ਇਲਾਕੇ ਦੀ ਜਨਤਾ ਨੇ ਕਾਂਗਰਸ ਪਾਰਟੀ ’ਤੇ ਆਪਣਾ ਮੁੜ ਭਰੋਸਾ ਜਤਾਇਆ ਹੈ। ਇਸ ਨਾਲ ਪੰਜਾਬ ਵਿਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਈ ਹੈ। ਇਸੇ ਤਰ੍ਹਾਂ ਦੋਰਾਹਾ ਵਿੱਚ ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ ਤੇ ਚੇਅਰਮੈਨ ਬੰਤ ਸਿੰਘ ਦੋਬੁਰਜੀ ਨੇ ਡਾ. ਅਮਰ ਸਿੰਘ ਦੀ ਜਿੱਤ ਨੂੰ ਲੋਕਾਂ ਦੀ ਜਿੱਤ ਕਰਾਰ ਦਿੰਦਿਆਂ ਕਿਹਾ ਕਿ ਕਾਂਗਰਸ ਨੇ ਮੁੜ ਪੰਜਾਬ ਦੇ ਲੋਕਾਂ ਦਾ ਭਰੋਸਾ ਜਿੱਤਿਆ ਅਤੇ ‘ਆਪ’ ਸਰਕਾਰ ਨੂੰ ਮੂੰਹ ਦੀ ਖਾਣੀ ਪਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣ ਨਤੀਜਿਆਂ ਨੇ ਅਗਲੇਰੀਆ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਦੀ ਭਾਰੀ ਜਿੱਤ ਦਾ ਰਾਹ ਪੱਧਰਾ ਕੀਤਾ ਹੈ। ਸ੍ਰੀ ਲੱਖਾ ਨੇ ਕਿਹਾ ਕਿ ਚੋਣ ਨਤੀਜਿਆਂ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੈਤਿਕਤਾ ਦੇ ਆਧਾਰ ’ਤੇ ਅਸਤੀਫਾ ਦੇਣਾ ਚਾਹੀਦਾ ਹੈ। ਇਸ ਮੌਕੇ ਕਾਂਗਰਸੀ ਵਰਕਰਾਂ ਨੇ ਢੋਲ ਵਜਾ ਕੇ ਭੰਗੜੇ ਪਾਏ ਅਤੇ ਮਠਿਆਈ ਵੰਡੀ। ਸ੍ਰੀ ਕੋਟਲੀ ਤੇ ਲੱਖਾ ਨੇ ਵੋਟਰਾਂ ਦਾ ਕਾਂਗਰਸ ਨੂੰ ਵੋਟਾਂ ਪਾਉਣ ਲਈ ਧੰਨਵਾਦ ਕੀਤਾ।

Advertisement

ਪਾਇਲ ’ਚ ਵਰਕਰਾਂ ਨੇ ਲੱਡੂ ਵੰਡੇ

ਪਾਇਲ (ਦੇਵਿੰਦਰ ਸਿੰਘ ਜੱਗੀ): ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਡਾ. ਅਮਰ ਸਿੰਘ ਬੋਪਾਰਾਏ ਦੀ ਦੂਜੀ ਵਾਰ ਹੋਈ ਜਿੱਤ ’ਤੇ ਹਲਕਾ ਪਾਇਲ ਦੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ ਹੇਠ ਅੱਜ ਪਾਇਲ ਬੱਸ ਸਟੈਂਡ ’ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ। ਇਸ ਮੌਕੇ ਹਲਕਾ ਪਾਇਲ ਦੇ ਆਗੂਆਂ ਤੇ ਵਰਕਰਾਂ ਨੇ ਢੋਲ ਦੀ ਤਾਲ ’ਤੇ ਭੰਗੜੇ ਵੀ ਪਾਏ। ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਇਹ ਜਿੱਤ ਦਾ ਸਿਹਰਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਜਾਂਦਾ ਹੈ ਜਿਨ੍ਹਾਂ ਨੇ ਪੂਰੇ ਦੇਸ਼ ਦੇ ਲੋਕਾਂ ਨੂੰ ਜਾਗਰੂਕ ਕੀਤਾ, ਦੂਜਾ ਹਲਕੇ ਦੇ ਵੋਟਰਾਂ ਤੇ ਸਮਰਥਕਾਂ ਨੂੰ ਜਾਂਦਾ ਹੈ ਜਿਨ੍ਹਾਂ ਡਾ. ਅਮਰ ਸਿੰਘ ਬੋਪਾਰਾਏ ਦੀ ਚੋਣ ਮੁਹਿੰਮ ਵਿੱਚ ਵਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਸਾਬਕਾ ਚੇਅਰਮੈਨ ਬੰਤ ਸਿੰਘ ਦੌਬੁਰਜੀ, ਪ੍ਰਧਾਨ ਮਲਕੀਤ ਸਿੰਘ ਧਾਲੀਵਾਲ, ਪ੍ਰੋ. ਗੁਰਮੁਖ ਸਿੰਘ ਗੋਮੀ, ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾ, ਪ੍ਰਧਾਨ ਗੁਰਵਿੰਦਰ ਸਿੰਘ ਟੀਨੂ, ਪ੍ਰਧਾਨ ਕਰਮ ਸਿੰਘ ਪੱਲਾ, ਕੌਂਸਲਰ ਹਰਪ੍ਰੀਤ ਸਿੰਘ ਪਾਇਲ ਤੇ ਅਜੀਤ ਸਿੰਘ ਦੀਪ ਨਗਰ ਆਦਿ ਹਾਜ਼ਰ ਸਨ।

Advertisement
Advertisement