ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਵਿਧਾਨ ਤੇ ਲੋਕਤੰਤਰ ਨੂੰ ਬਚਾਉਣ ਲਈ ਕਾਂਗਰਸ ਵਚਨਬੱਧ: ਸਾਹੋਕੇ

11:25 AM May 27, 2024 IST
ਚੋਣ ਰੈਲੀ ਮੌਕੇ ਅਮਰਜੀਤ ਕੌਰ ਸਾਹੋਕੇ ਤੇ ਗੁਰਪ੍ਰੀਤ ਸਿੰਘ ਕਾਂਗੜ।

ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 26 ਮਈ
ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਨੇ ਪਿੰਡ ਦਿਆਲਪੁਰਾ ਮਿਰਜ਼ਾ ਵਿੱਚ ਯੂਥ ਕਾਂਗਰਸੀ ਆਗੂ ਗੁਰਸੇਵਕ ਸਿੰਘ ਸੋਨੀ ਦੇ ਘਰ ਹੋਈ ਆਪਣੀ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਕਾਂਗਰਸ ਪਾਰਟੀ ਸੰਵਿਧਾਨ ਅਤੇ ਲੋਕਤੰਤਰ ਦੀ ਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਝੂਠ ਤੇ ਨਫ਼ਰਤ ਫੈਲਾਉਣ ਵਾਲਿਆਂ ਨੂੰ ਨਕਾਰ ਕੇ ਦੇਸ਼ ਦੇ ਉੱਜਵਲ ਭਵਿੱਖ ਲਈ ਕਾਂਗਰਸ ਪਾਰਟੀ ਨੂੰ ਵੋਟ ਦੇਣ। ਬੀਬੀ ਸਾਹੋਕੇ ਨੇ ਕਿਹਾ ਕਿ ਜੇਕਰ ਹਲਕੇ ਦੇ ਵੋਟਰ ਉਨ੍ਹਾਂ ਨੂੰ ਮੌਕਾ ਦਿੰਦੇ ਹਨ ਤਾਂ ਉਹ ਫਰੀਦਕੋਟ ਹਲਕੇ ਦੇ ਲੋਕਾਂ ਦੀ ਸੇਵਾ ਤੇ ਇਲਾਕੇ ਦੇ ਵਿਕਾਸ ਲਈ ਹਰ ਸੰਭਵ ਯਤਨ ਕਰਨਗੇ। ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਔਰਤਾਂ ਨੂੰ ਅੱਗੇ ਲਿਆਉਣ ਤੇ ਇਲਾਕੇ ਦੀ ਮੰਗ ਨੂੰ ਧਿਆਨ ’ਚ ਰੱਖਦਿਆਂ ਹੋਏ ਹਲਕੇ ਦੇ ਜੰਮਪਲ ਪੜ੍ਹੇ-ਲਿਖੇ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ। ਉਹ ਫਰੀਦਕੋਟ ਦੇ ਜੰਮਪਲ ਹਨ ਤੇ ਮੋਗਾ ਜ਼ਿਲ੍ਹੇ ਦੀ ਨੂੰਹ ਹਨ। ਕਾਂਗੜ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਇਸ ਮੌਕੇ ਤੀਰਥ ਸਿੰਘ ਸਿੱਧੂ, ਗੁਰਪਾਲ ਸਿੰਘ ਕੁੱਕੂ, ਗੁਰਸੇਵਕ ਸੋਨੀ, ਅਮਨਪ੍ਰੀਤ ਸਿੱਧੂ, ਸਰਪੰਚ ਇੰਦਰਜੀਤ ਸ਼ਰਮਾ ਆਦਿ ਹਾਜ਼ਰ ਸਨ।

Advertisement

Advertisement
Advertisement