ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਸੰਵਿਧਾਨ ਬਚਾਉਣ ਦੀ ਲੜਾਈ ਲੜ ਰਹੀ ਹੈ: ਲਾਂਬਾ

08:51 AM May 24, 2024 IST
ਚੋਣ ਰੈਲੀ ਦੌਰਾਨ ਮਹਿਲਾ ਕਾਂਗਰਸ ਦੀ ਕੌਮੀ ਪ੍ਰਧਾਨ ਅਲਕਾ ਲਾਂਬਾ, ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਤੇ ਹੋਰ। -ਫੋਟੋ: ਰਵੀ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਮਈ
ਚੰਡੀਗੜ੍ਹ ਕਾਂਗਰਸ ਵੱਲੋਂ ਅੱਜ ਸੈਕਟਰ-35 ਵਿੱਚ ਸਥਿਤ ਕਾਂਗਰਸ ਭਵਨ ਵਿੱਚ ਨਾਰੀ ਨਿਆ ਸੰਮੇਲਨ ਕਰਵਾਇਆ ਗਿਆ। ਇਸ ਮੌਕੇ ਮਹਿਲਾ ਕਾਂਗਰਸ ਦੀ ਕੌਮੀ ਪ੍ਰਧਾਨ ਅਲਕਾ ਲਾਂਬਾ, ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਅਤੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ, ਮਹਿਲਾ ਕਾਂਗਰਸ ਦੀ ਪ੍ਰਧਾਨ ਨੰਦਿਤਾ ਹੁੱਡਾ ਪਹੁੰਚੀ। ਅਲਕਾ ਲਾਂਬਾ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਅੱਜ ਦੇਸ਼ ਵਿੱਚ ਸੰਵਿਧਾਨ ਬਚਾਉਣ ਲਈ ਲੜਾਈ ਲੜ ਰਹੀ ਹੇ। ਪਿਛਲੇ 10 ਸਾਲਾਂ ਦੌਰਾਨ ਦੇਸ਼ ਵਿੱਚ ਔਰਤ ਪਹਿਲਾਵਾਨਾਂ, ਮਣੀਪੁਰ ਤੇ ਕਰਨਾਟਕ ਵਿੱਚ ਕਈ ਘਟਨਾਵਾਂ ਵਾਪਰੀਆਂ ਹਨ। ਇਸ ਦੇ ਬਾਵਜੂਦ ਪ੍ਰਧਾਨ ਮੰਤਰੀ ਵੱਲੋਂ ਉਕਤ ਘਟਨਾਵਾਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਥਾਪੜੇ ਦਿੱਤੇ ਹਨ। ਸ੍ਰੀਮਤੀ ਲਾਂਬਾ ਨੇ ਕਿਹਾ ਕਿ ਕਾਂਗਰਸ ਪਾਰਟੀ ਔਰਤਾਂ ਦੀ ਹਿਤੈਸ਼ੀ ਪਾਰਟੀ ਹੈ। ਕਾਂਗਰਸ ਨੇ ਲੋਕ ਸਭਾ ਚੋਣਾਂ ਵਿੱਚ ਜਿੱਤ ’ਤੇ ਗਰੀਬ ਪਰਿਵਾਰਾਂ ਦੀਆਂ ਔਰਤਾਂ ਨੂੰ ਇਕ ਲੱਖ ਰੁਪਏ ਸਾਲਾਨਾ, ਨੌਕਰੀਆਂ ਵਿੱਚ ਔਰਤਾਂ ਨੂੰ 50 ਫ਼ੀਸਦ ਰਾਖਵਾਂਕਰਨ, ਆਸ਼ਾ, ਮਿੱਡ ਡੇਅ ਅਤੇ ਆਂਗਣਵਾੜੀ ਵਰਕਰਾਂ ਦੀ ਤਨਖਾਹ ਦੁੱਗਣੀ ਕਰਨ ਦਾ ਵਾਅਦਾ ਕੀਤਾ ਹੈ। ਇਸ ਤੋਂ ਇਲਾਵਾ ਔਰਤਾਂ ਦੇ ਹੱਕ ਵਿੱਚ ਕਈ ਗਰੰਟੀਆਂ ਦਿੱਤੀਆਂ ਹਨ। ਇਸ ਮੌਕੇ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ 4 ਜੂਨ ਨੂੰ ਬਣਨ ਵਾਲੀ ਗਠਜੋੜ ਸਰਕਾਰ ਮੁਫਤ ਰਾਸ਼ਨ ਨੂੰ 5 ਕਿਲੋ ਤੋਂ 10 ਕਿਲੋ ਤੱਕ ਦੁੱਗਣਾ ਕਰ ਦੇਵੇਗੀ। ਇਸ ਤੋਂ ਇਲਾਵਾ, ਉਹ ਦੇਸ਼ ਦੇ ਹਰ ਗਰੀਬ ਪਰਿਵਾਰ ਨੂੰ ਹਰ ਮਹੀਨੇ 8500 ਰੁਪਏ ਦੇਣਾ ਸ਼ੁਰੂ ਕਰੇਗੀ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਪਹਿਲੀ ਜੁਲਾਈ, 2024 ਦੀ ਤਾਰੀਖ ਨੋਟ ਕਰ ਲੈਣ ਅਤੇ ਅਜਿਹਾ ਹੋਣਾ ਸ਼ੁਰੂ ਹੋ ਜਾਵੇਗਾ।

Advertisement

Advertisement
Advertisement