ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਵਿੱਚ ਕਾਂਗਰਸ ਮਜ਼ਬੂਤ ਹੋ ਰਹੀ ਹੈ: ਕਾਂਗੜ

11:50 AM Oct 14, 2024 IST
ਕਾਂਗਰਸ ’ਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨਾਲ ਗੁਰਪ੍ਰੀਤ ਕਾਂਗੜ।

ਨਿੱਜੀ ਪੱਤਰ ਪ੍ਰੇਰਕ
ਭਾਈ ਰੂਪਾ, 13 ਅਕਤੂਬਰ
ਪੰਜਾਬ ਵਿੱਚ ਕਾਂਗਰਸ ਪਾਰਟੀ ਮਜ਼ਬੂਤ ਹੋ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੀਆਂ ਗ਼ਲਤ ਨੀਤੀਆਂ ਤੋਂ ਨਿਰਾਸ਼ ਹੋਏ ਲੋਕ ਵੱਡੀ ਗਿਣਤੀ ’ਚ ਕਾਂਗਰਸ ਨਾਲ ਜੁੜ ਰਹੇ ਹਨ। ਇਹ ਗੱਲਾਂ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪਿੰਡ ਕੋਠਾ ਗੁਰੂ ਖ਼ੁਰਦ ਵਿਖੇ ਸਰਪੰਚੀ ਲਈ ਚੋਣ ਲੜ ਰਹੇ ਉਮੀਦਵਾਰ ਗੁਰਮੀਤ ਕੌਰ ਰਾਏ ਦੇ ਹੱਕ ’ਚ ਚੋਣ ਪ੍ਰਚਾਰ ਦੌਰਾਨ ਕਹੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਸਾਰੇ ਵਰਗ ਨਿਰਾਸ਼ ਹਨ ਅਤੇ ਪੰਚਾਇਤ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਹਰਨੇਕ ਸਿੰਘ ਸਿੱਧੂ ਸਮੇਤ 10 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਕਾਂਗੜ ਨੇ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਜੀ ਆਇਆਂ ਕਿਹਾ। ਇਸ ਮੌਕੇ ਜਰਨੈਲ ਸਿੰਘ ਸੰਧੂ, ਗੁਰਦੀਪ ਗਿੱਲ, ਬਲਵੀਰ ਗਿੱਲ, ਸਿਕੰਦਰ ਮਾਨ, ਰਛਪਾਲ ਰਾਏ, ਸੋਨਾ ਮੈਂਬਰ, ਚੈਨਾ ਢਿੱਲੋਂ, ਅਜਮੇਰ ਮੱਲ੍ਹੀ, ਹਰਦੀਪ ਰਾਏ, ਡਿੰਪੀ ਭੱਲਾ ਤੇ ਭੋਲਾ ਮਾਨ ਹਾਜ਼ਰ ਸਨ।

Advertisement

Advertisement