ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਦੀ ਨਜ਼ਰ ਦੇਸ਼ ਵਾਸੀਆਂ ਦੀ ਕਮਾਈ ’ਤੇ: ਕ੍ਰਿਸ਼ਨ ਬੇਦੀ

08:57 AM Apr 28, 2024 IST
ਸ਼ਾਹਬਾਦ ’ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਆਗੂ ਕ੍ਰਿਸ਼ਨ ਕੁਮਾਰ ਬੇਦੀ। -ਫੋਟੋ: ਸਤਨਾਮ ਸਿੰਘ

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 27 ਅਪਰੈਲ
ਸਾਬਕਾ ਮੰਤਰੀ ਤੇ ਭਾਜਪਾ ਦੇ ਸੂਬਾ ਬੁਲਾਰੇ ਕ੍ਰਿਸ਼ਨ ਕੁਮਾਰ ਬੇਦੀ ਨੇ ਪਾਰਟੀ ਦੇ ਦਫਤਰ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਵਿਚ ਕੀਤੇ ਜਾ ਰਹੇ ਵਿਕਾਸ ਕਾਰਨ ਕਾਂਗਰਸ ਨੂੰ ਲਗਾਤਾਰ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ ਤੋਂ ਬਾਅਦ ਇਕ ਹਾਰ ਤੋਂ ਨਿਰਾਸ਼ ਕਾਂਗਰਸ ਹੁਣ ਤੁਸ਼ਟੀਕਰਨ ਦੀ ਰਾਜਨੀਤੀ ਕਰ ਕੇ ਅੱਗੇ ਵਧਣ ਦੀ ਖਤਰਨਾਕ ਖੇਡ ਖੇਡਣਾ ਚਾਹੁੰਦੀ ਹੈ। ਬੇਦੀ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਚੋਣ ਮਨਰਥ ਪੱਤਰ ਵਿਚ ਸਪੱਸ਼ਟ ਕੀਤਾ ਹੈ ਕਿ ਜੇਕਰ ਕਾਂਗਰਸ ਦੀ ਸਰਕਾਰ ਬਣੀ ਤਾਂ ਇਸ ਦਾ ਪੰਜਾ ਦੇਸ਼ ਵਾਸੀਆਂ ਦੀ ਮਿਹਨਤ ਦੀ ਕਮਾਈ ’ਤੇ ਹੱਥ ਸਾਫ ਕਰੇਗਾ ਤੇ ਇਹ ਪਹਿਲਾਂ ਵੀ ਅਜਿਹਾ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੇ ਕਾਂਗਰਸ ਸਰਕਾਰ ਬਣੀ ਤਾਂ ਭੈਣਾਂ ਦਾ ਮੰਗਲਸੂਤਰ ਵੀ ਨਹੀਂ ਬਚੇਗਾ। ਕਾਂਗਰਸ ਦੇ ਰਾਹੁਲ ਗਾਂਧੀ ਵੀ ਆਪਣੇ ਭਾਸ਼ਣਾਂ ਵਿਚ ਕਹਿ ਰਿਹਾ ਹੈ ਕਿ ਜੇ ਉਨ੍ਹਾਂ ਦੀ ਸਰਕਾਰ ਬਣੀ ਤਾਂ ਇਸ ਗੱਲ ਦੀ ਜਾਂਚ ਕਰਵਾਈ ਜਾਏਗੀ ਕਿ ਕਿਸ ਕੋਲ ਕਿੰਨੀ ਜਾਇਦਾਦ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇਸ਼ ਵਾਸੀਆਂ ਦੀ ਕਮਾਈ ਨੂੰ ਆਪਣੇ ਵਿੱਚ ਵੰਡਣਾ ਚਾਹੁੰਦੀ ਹੈ। ਬੇਦੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਉਦੇਸ਼ ਦੇਸ਼ ਦਾ ਵਿਕਾਸ ਕਰਨਾ ਹੈ। ਇਸ ਮੌਕੇ ਭਾਜਪਾ ਲੋਕ ਸਭਾ ਮੀਡੀਆ ਇੰਚਾਰਜ ਵਿਨੀਤ ਕਵਾਤਰਾ, ਸੈਲੇਸ ਵਤਸ, ਜੁਵਿੰਦ ਸੈਣੀ, ਦਿਵਾਕਰ, ਭੁਪਿੰਦਰ ਪਲਵਲ ਤੇੇ ਹੋਰ ਮੌਜੂਦ ਸਨ।

Advertisement

Advertisement
Advertisement