ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕਾਂ ਨਾਲ ਝੂਠ ਬੋਲ ਰਹੀ ਹੈ ਕਾਂਗਰਸ: ਰਾਜਨਾਥ ਸਿੰਘ

07:52 AM Oct 03, 2024 IST
ਨਵੀਂ ਅਨਾਜ ਮੰਡੀ ਵਿੱਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ।

ਸਤਪਾਲ ਰਾਮਗੜ੍ਹੀਆ
ਪਿਹੋਵਾ, 2 ਅਕਤੂਬਰ
ਇਥੇ ਕੁਰੂਕਸ਼ੇਤਰ ਰੋਡ ’ਤੇ ਸਥਿਤ ਨਵੀਂ ਅਨਾਜ ਮੰਡੀ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਜਨ ਆਸ਼ੀਰਵਾਦ ਰੈਲੀ ਕੀਤੀ ਗਈ। ਇਸ ਮੌਕੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭਾਜਪਾ ਉਮੀਦਵਾਰ ਜੈ ਭਗਵਾਨ ਸ਼ਰਮਾ ਡੀਡੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਜਨਤਾ ਨਾਲ ਝੂਠ ਬੋਲ ਰਹੀ ਹੈ ਕਿ ਜੰਮੂ-ਕਸ਼ਮੀਰ ਵਿੱਚ ਉਨ੍ਹਾਂ ਦੀ ਸਰਕਾਰ ਆਉਣ ’ਤੇ ਉਹ ਧਾਰਾ 370 ਨੂੰ ਬਹਾਲ ਕਰ ਦੇਵੇਗੀ।
ਉਨ੍ਹਾਂ ਕਿਹਾ ਕਿ ਇਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ ਕਿਉਂਕਿ ਉਹ ਨਹੀਂ ਜਾਣਦੇ ਕਿ ਇਹ ਕੰਮ ਸਿਰਫ਼ ਕੇਂਦਰ ਸਰਕਾਰ ਹੀ ਕਰ ਸਕਦੀ ਹੈ। ਰਾਜ ਸਰਕਾਰ ਕੋਲ ਇਹ ਅਧਿਕਾਰ ਨਹੀਂ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਨੇ ਲੋਕਾਂ ਨਾਲ ਝੂਠ ਬੋਲ ਕੇ ਸੂਬਿਆਂ ਵਿੱਚ ਆਪਣੀਆਂ ਸਰਕਾਰਾਂ ਬਣਾਈਆਂ ਹਨ।
ਇਸ ਦੌਰਾਨ ਭਾਰਤੀ ਫੌਜ ਬਾਰੇ ਰਾਜਨਾਥ ਸਿੰਘ ਨੇ ਕਿਹਾ ਕਿ ਕਾਂਗਰਸੀ ਭਾਰਤੀ ਫੌਜ ਦੇ ਜਵਾਨਾਂ ’ਤੇ ਉਂਗਲ ਚੁੱਕਦੇ ਹਨ। ਦੇਸ਼ ਦੇ ਰੱਖਿਆ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਸੂਰਬੀਰਾਂ ਨੂੰ ਫੌਜ ਵਿੱਚ ਭਰਤੀ ਕੀਤਾ ਗਿਆ ਹੈ ਜੋ ਜੰਗ ਦੇ ਸਮੇਂ ਆਪਣੇ ਦੇਸ਼ ਵੱਲੋਂ ਪੂਰੀ ਤਾਕਤ ਨਾਲ ਲੜ ਸਕਦੇ ਹਨ।
ਉਨ੍ਹਾਂ ਕਿਹਾ ਕਿ ਸਾਡੇ ਅਗਨੀਵੀਰਾਂ ਨੂੰ ਸੇਵਾਮੁਕਤੀ ਤੋਂ ਬਾਅਦ ਸੇਵਾ ਕਰਨ ਦਾ ਮੌਕਾ ਮਿਲੇਗਾ। ਇਸ ਲਈ ਉਹ ਪੂਰਾ ਭਰੋਸਾ ਦਿੰਦੇ ਹਨ ਕਿ ਇਸ ਨੂੰ ਕੋਈ ਨਹੀਂ ਰੋਕ ਸਕਦਾ। ਇਸ ਮੌਕੇ ਭਾਜਪਾ ਵਰਕਰ ਅਤੇ ਪਿੰਡਾਂ ਦੇ ਵਾਸੀ ਸ਼ਾਮਲ ਸਨ।

Advertisement

Advertisement