ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਉਮੀਦਵਾਰ ਨਾ ਐਲਾਨਣ ਕਾਰਨ ਕਾਂਗਰਸ ਚੋਣ ਪ੍ਰਚਾਰ ’ਚ ਪੱਛੜੀ

10:03 AM Apr 29, 2024 IST

ਗੁਰਿੰਦਰ ਸਿੰਘ
ਲੁਧਿਆਣਾ, 28 ਅਪਰੈਲ
ਲੋਕ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਹਾਲੇ ਤੱਕ ਲੁਧਿਆਣਾ ਸੀਟ ’ਤੇ ਉਮੀਦਵਾਰ ਨਾ ਐਲਾਨਣ ਕਾਰਨ ਜਿੱਥੇ ਪਾਰਟੀ ਚੋਣ ਮੁਹਿੰਮ ’ਚ ਪੱਛੜ ਗਈ ਹੈ ਉੱਥੇ ਪਾਰਟੀ ਵਰਕਰ ਵੀ ਨਿਰਾਸ਼ ਹਨ।
ਹਲਕੇ ਤੋਂ ਅਕਾਲੀ ਦਲ ਵੱਲੋਂ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ‘ਆਪ’ ਵੱਲੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਤੇ ਭਾਜਪਾ ਵੱਲੋਂ ਰਵਨੀਤ ਸਿੰਘ ਬਿੱਟੂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਅੰਮ੍ਰਿਤਪਾਲ ਸਿੰਘ ਛੰਦੜਾਂ ਨੂੰ ਇੱਥੋਂ ਚੋਣ ਲੜ ਰਹੇ ਹਨ ਪਰ ਕਾਂਗਰਸ ਪਾਰਟੀ ਵੱਲੋਂ ਹਾਲੇ ਤੱਕ ਉਮੀਦਵਾਰ ਬਾਰੇ ਫ਼ੈਸਲਾ ਨਾ ਹੋਣ ਕਾਰਨ ਕਈ ਨਾਵਾਂ ’ਤੇ ਚਰਚਾ ਚੱਲ ਰਹੀ ਹੈ। ਪਹਿਲਾਂ ਇਸ ਹਲਕੇ ਤੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਨਾਮ ਚੱਲ ਰਿਹਾ ਸੀ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਸੋਸ਼ਲ ਮੀਡੀਆ ਤੇ ਚੋਣ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਗਈ ਸੀ ਪਰ ਕਾਂਗਰਸ ਪਾਰਟੀ ਵੱਲੋਂ ਕੋਈ ਐਲਾਨ ਨਾ ਹੋਣ ਕਾਰਨ ਆਸੂ ਸਮਰਥਕਾਂ ਦੀ ਮੁਹਿੰਮ ਠੁੱਸ ਹੋ ਕੇ ਰਹਿ ਗਈ। ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਨਾਮ ਦੀ ਵੀ ਕਾਂਗਰਸ ਪਾਰਟੀ ਦੇ ਟਿਕਟ ਤੇ ਚੋਣ ਲੜਨ ਦੀ ਕਾਫ਼ੀ ਚਰਚਾ ਚੱਲਦੀ ਰਹੀ ਪਰ ਉਸ ਉੱਪਰ ਵੀ ਕੋਈ ਐਲਾਨ ਨਾ ਹੋਣ ਤੋਂ ਬਾਅਦ ਸਾਬਕਾ ਮੰਤਰੀ ਪ੍ਰਗਟ ਸਿੰਘ ਅਤੇ ਹੁਣ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਨਾਮ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਘੁੰਮ ਰਿਹਾ ਹੈ। ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ਨੇ ਆਮ ਆਦਮੀ ਪਾਰਟੀ ਤੋਂ ਟਿਕਟ ਨਾ ਮਿਲਣ ਤੋਂ ਬਾਅਦ ਪਾਰਟੀ ਤੋਂ ਦਿੱਤਾ ਗਿਆ ਅਸਤੀਫ਼ਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸਿਆਸੀ ਹਲਕਿਆਂ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਅੰਦਰੂਨੀ ਗਠਜੋੜ ਕਾਰਨ ਜੱਸੀ ਖੰਗੂੜਾ ਨੇ ਆਪ ਤੋਂ ਅਸਤੀਫ਼ਾ ਦਿੱਤਾ ਹੈ ਤੇ ਹੁਣ ਕਾਂਗਰਸ ਪਾਰਟੀ ਉਨਾਂ ਨੂੰ ਲੁਧਿਆਣਾ ਤੋਂ ਆਪਣਾ ਉਮੀਦਵਾਰ ਬਣਾ ਰਹੀ ਹੈ। ਕਾਂਗਰਸ ਪਾਰਟੀ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਾਰਟੀ ਵੱਲੋਂ ਲੁਧਿਆਣਾ ਸਮੇਤ ਹੋਰ ਸੀਟਾਂ ਤੇ ਉਮੀਦਵਾਰਾਂ ਬਾਰੇ ਐਲਾਨ ਅਗਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ। ਅਗਲੇ ਦਿਨਾਂ ਦੌਰਾਨ ਲੁਧਿਆਣਾ ਸੀਟ ਤੋਂ ਕਾਂਗਰਸ ਵੱਲੋਂ ਕਿਹੜਾ ਉ਼ਮੀਦਵਾਰ ਚੋਣ ਲੜੇਗਾ ਇਹ ਤਾਂ ਸਮਾਂ ਹੀ ਦੱਸੇਗਾ ਪਰ ਹਾਲ ਦੀ ਘੜੀ ਪਾਰਟੀ ਵੱਲੋਂ ਕੋਈ ਵੀ ਚੋਣ ਸਰਗਰਮੀ ਸ਼ੁਰੂ ਨਹੀਂ ਕੀਤੀ ਗਈ ਜਿਸ ਕਾਰਨ ਵਰਕਰਾਂ ਵਿੱਚ ਨਿਰਾਸ਼ਾ ਦਾ ਮਾਹੌਲ ਹੈ।

Advertisement

Advertisement
Advertisement