ਕਾਂਗਰਸੀ ਆਗੂ ਅੰਮ੍ਰਿਤਪਾਲ ਸਾਥੀਆਂ ਸਣੇ ਭਾਜਪਾ ’ਚ ਸ਼ਾਮਲ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 7 ਦਸੰਬਰ
ਹਲਕਾ ਆਤਮ ਨਗਰ ਵਿੱਚ ਅੱਜ ਕਾਂਗਰਸੀ ਆਗੂ ਅੰਮ੍ਰਿਤਪਾਲ ਸਿੰਘ ਕਲਸੀ ਸਾਥੀਆਂ ਸਣੇ ਭਾਜਪਾ ਵਿੱਚ ਸ਼ਾਮਲ ਹੋ ਗਿਆ। ਜ਼ਿਲ੍ਹਾ ਭਾਜਪਾ ਦਫ਼ਤਰ ਦੁੱਗਰੀ ਵਿੱਚ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਵਿੱਚ ਅੱਜ ਅੰਮ੍ਰਿਤਪਾਲ ਸਿੰਘ ਕਲਸੀ, ਪ੍ਰਵੀਨ ਕੁਮਾਰ ਮੋਦੀ, ਬਲਵਿੰਦਰ ਸ਼ਰਮਾ, ਹਕੀਕਤ ਬੱਸੀ, ਜਗੀਰ ਸਿੰਘ, ਸਾਜਨ ਸਿੰਘ, ਜਗਰੂਪ ਸਿੰਘ,ਵਿਨੋਦ ਕੁਮਾਰ,ਡਿੰਪੀ ਸਿੰਘ, ਅਮਿਤ ਕੁਮਾਰ, ਮਨਦੀਪ ਸਿੰਘ, ਬਬਲੂ ਸ਼ਰਮਾ, ਤਰਲੋਚਨ ਸਿੰਘ ਅਤੇ ਅਤੁਲ ਸ਼ਰਮਾ ਗੱਗੂ ਦਾ ਪਾਰਟੀ ’ਚ ਸ਼ਾਮਲ ਹੋਣ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਰਜਨੀਸ਼ ਧੀਮਾਨ ਨੇ ਕਿਹਾ ਕਿ ਇਹ ਆਗੂ ਜ਼ਿਲ੍ਹਾ ਮੀਤ ਪ੍ਰਧਾਨ ਨਵਲ ਜੈਨ ਅਤੇ ਸਕੱਤਰ ਸੁਰਿੰਦਰ ਕੌਸ਼ਲ ਦੀਆਂ ਕੋਸ਼ਿਸ਼ਾਂ ਸਦਕਾ ਭਾਜਪਾ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਨਗਰ ਨਿਗਮ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਭਾਜਪਾ ਪ੍ਰਤੀ ਲੋਕਾਂ ਦਾ ਉਤਸ਼ਾਹ ਵੱਧਦਾ ਜਾ ਰਿਹਾ ਹੈ ਅਤੇ ਅੱਜ ਦੂਜੀਆਂ ਪਾਰਟੀਆਂ ਦੇ ਵਰਕਰ ਭਾਜਪਾ ਵਿੱਚ ਸ਼ਾਮਲ ਹੋਣ ਲਈ ਉਤਾਵਲੇ ਦਿੱਖ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਪਾਰਟੀ ਹਾਸ਼ੀਏ ’ਤੇ ਆ ਗਈ ਹੈ ਜਿਸ ਕਾਰਨ ਵਰਕਰ ਨਿਰਾਸ਼ ਹਨ।